Friday, October 18, 2024
BREAKING NEWS
ਮਾਓਵਾਦੀਆਂ ਦਾ ਕਹਿਣਾ ਹੈ ਕਿ 4 ਅਕਤੂਬਰ ਦੇ ਮੁਕਾਬਲੇ 'ਚ 7 ਹੋਰ ਕਾਡਰ ਮਾਰੇ ਗਏ : ਛੱਤੀਸਗੜ੍ਹ ਪੁਲਿਸMVA ਸੀਟ ਵੰਡ ਗੱਲਬਾਤ: ਰਾਉਤ ਨੇ ਕਿਹਾ ਕਿ ਰਾਜ ਦੇ ਕਾਂਗਰਸੀ ਆਗੂ ਫੈਸਲੇ ਨਹੀਂ ਲੈ ਸਕਦੇਸੋਨਾ ਵਧ ਕੇ 77,496 ਰੁਪਏ/10 ਗ੍ਰਾਮਬਿਹਾਰ 'ਚ 'ਨਜਾਇਜ਼ ਸ਼ਰਾਬ' ਪੀਣ ਨਾਲ 10 ਹੋਰ ਮੌਤਾਂਸ਼ਿਵਾਜੀ ਦੀ ਮੂਰਤੀ ਢਹਿ ਢੇਰੀ: ਯੂਪੀ 'ਚ ਫੈਬਰੀਕੇਟਰ ਗ੍ਰਿਫਤਾਰ ਸਲਮਾਨ ਖਾਨ ਨੂੰ ਮਿਲੀ Lawrence Bishnoi ਦੇ ਨਾਮ ਤੇ ਜਾਨੋ ਮਾਰਨ ਦੀ ਧਮਕੀਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਐਲਾਨਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ; ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀਮੋਹਾਲੀ ਜ਼ਿਲ੍ਹੇ ਦੇ ਕੁਝ ਖੇਤਰ ਵਿੱਚ ਭਲਕੇ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Malwa

ਜਖ਼ਮੀ ਹੋਏ ਵਿਅਕਤੀਆਂ ਦੀ ਜਾਨ ਬਚਾਉਣ ਲਈ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਲਾਗੂ

January 31, 2024 01:55 PM
SehajTimes

ਫ਼ਤਹਿਗੜ੍ਹ ਸਾਹਿਬ : ਰੋਜ਼ਾਨਾਂ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਅਨਮੋਲ ਮਨੁੱਖੀ ਜਾਨਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸੜਕੀ ਹਾਦਸੇ ਵਿੱਚ ਜਖ਼ਮੀ ਹੋਏ ਵਿਅਕਤੀਆਂ ਨੂੰ ਮੌਕੇ ਤੇ ਮੁਢਲੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਸੁਰੱਖਿਅਤ ਹਸਪਤਾਲਾਂ ਅੰਦਰ ਪਹੁੰਚਾਇਆ ਜਾ ਸਕੇ। ਸਰਕਾਰ ਵੱਲੋਂ ਮਨੁੱਖੀ ਜਾਨਾਂ ਬਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਕਈ ਅਨਮੋਲ ਜਾਨਾਂ ਬਚਾਉਣ ਵਿੱਚ ਸਹਾਈ ਹੋਵੇਗਾ ਤੇ ਸੜਕ ਹਾਦਸਿਆਂ ਨੂੰ ਵੀ ਠੱਲ ਪਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਸੜਕ ਹਾਦਸਿਆਂ ਵਿੱਚ ਜਖ਼ਮੀ ਹੋਏ ਵਿਅਕਤੀਆਂ ਦੀ ਮੌਤ ਮੌਕੇ ਤੇ ਮੁਢਲੀ ਸਹਾਇਤਾ ਨਾ ਮਿਲਣ ਕਾਰਨ ਹੋ ਜਾਂਦੀ ਸੀ, ਪ੍ਰੰਤੂ ਸੜਕ ਸੁਰੱਖਿਆ ਫੋਰਸ ਉਨ੍ਹਾਂ ਵਿਅਕਤੀਆਂ ਨੂੰ ਮੁਢਲੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਹਸਪਤਾਲਾਂ ਅੰਦਰ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫਰਿਸ਼ਤੇ ਸਕੀਮ ਅਧੀਨ ਸੂਬੇ ਦੇ 354 ਹਸਪਤਾਲਾਂ ਨੂੰ ਇਮਪੈਨਲਡ ਕੀਤਾ ਗਿਆ ਹੈ ਅਤੇ ਜਖਮੀ ਹੋਏ ਲੋਕਾਂ ਦੀ ਜਾਨ ਬਚਾਉਣ ਵਾਲੇ ਵਿਅਕਤੀਆਂ ਨੂੰ ਸਰਕਾਰ ਵੱਲੋਂ 2000 ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਤ ਕੀਤਾ ਜਾਵੇਗਾ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦੀ ਜਾਨ ਬਚਾਉਣ ਲਈ ਸਰਕਾਰ ਵੱਲੋਂ 146 ਸਰਕਾਰੀ ਤੇ 238 ਪ੍ਰਾਈਵੇਟ ਹਸਪਤਾਲਾਂ ਨੂੰ ਰਜਿਸਟਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕੋਈ ਵਾਹਨ ਚਾਲਕ ਸ਼ਰਾਬੀ ਅਵਸਥਾ ਵਿੱਚ ਮਿਲਦਾ ਹੈ ਤਾਂ ਪੁਲਿਸ ਉਸ ਨੂੰ ਘਰ ਛੱਡ ਕੇ ਆਵੇਗੀ ਤੇ ਉਸ ਦੇ ਪਰਿਵਾਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇਗਾ। ਅਜਿਹਾ ਕਰਨ ਲਈ ਰੋਡ ਸੇਫਟੀ ਫੋਰਸ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਇਸ ਡਰ ਤੋਂ ਜਖ਼ਮੀਆਂ ਨੂੰ ਹਸਪਤਾਲਾਂ ਤੱਕ ਨਹੀਂ ਪਹੁੰਚਾਉਂਦੇ ਸਨ ਕਿ ਪੁਲਿਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਪ੍ਰੰਤੂ ਹੁਣ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਜਿਹੇ ਵਿਅਕਤੀਆਂ ਦੀ ਮਰਜ਼ੀ ਤੋਂ ਬਿਨਾਂ ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਨਹੀਂ ਕਰੇਗੀ ਸਗੋਂ ਉਨ੍ਹਾਂ ਨੂੰ ਅਜਿਹਾ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੜਕ ਹਾਦਸਿਆਂ ਦੇ ਜਖ਼ਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾ ਕੇ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖਤਾ ਦੀ ਸੇਵਾ ਸਭ ਤੋਂ ਉੱਤਮ ਕਾਰਜ ਹੈ ਇਸ ਲਈ ਜੇਕਰ ਕਿਸੇ ਨਾਗਰਿਕ ਦੇ ਸਾਹਮਣੇ ਕੋਈ ਦੁਰਘਟਨਾਂ ਹੁੰਦੀ ਹੈ ਤਾਂ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਤੋਂ ਜਖ਼ਮੀਆਂ ਦੀ ਮਦਦ ਕਰਨ ਲਈ ਅੱਗੇ ਆਉਣ। ਅਜਿਹਾ ਵਿਅਕਤੀਆਂ ਨੂੰ ਕਿਸੇ ਵੀ ਤਰ੍ਹਾਂ ਨਾਲ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਧਾਰਿਮਕ ਗ੍ਰੰਥਾਂ ਵਿੱਚ ਵੀ ਲਿਖਿਆ ਗਿਆ ਹੈ ਕਿ ਸਾਨੂੰ ਸਾਰਿਆਂ ਨੂੰ ਲੋੜਵੰਦਾਂ ਦੀ ਸੇਵਾ ਲਈ ਹਮੇਸ਼ਾਂ ਤਿਆਰ ਰਹਿਣਾ ਚਾਹੀਦਾ ਹੈ। ਇਸ ਲਈ ਸਮੂਹ ਨਾਗਰਿਕ ਆਪਣੀ ਸਮਾਜਿਕ ਜਿੰਮੇਵਾਰੀ ਸਮਝ ਕੇ ਸੜਕ ਹਾਦਸਿਆਂ ਦੇ ਜਖ਼ਮੀਆਂ ਦੀ ਜਾਨ ਬਚਾਉਣ ਲਈ ਅੱਗੇ ਆਉਣ।

Have something to say? Post your comment

 

More in Malwa

ਖਨੌਰੀ ਵਿਖੇ ਆਪ ਆਗੂ ਅਤੇ ਪੁਰਾਣੇ ਦੋਸਤ ਤਰਸੇਮ ਸਿੰਗਲਾ ਦੇ ਗ੍ਰਹਿ ਵਿਖੇ ਪਹੁੰਚੇ ਕੈਬਨਿਟ ਮੰਤਰੀ ਵਰਿੰਦਰ ਗੋਇਲ 

ਖਨੌਰੀ ਪੁਲਿਸ ਨੇ ਗੁੰਮ ਹੋਏ ਦੋ ਮੋਬਾਇਲ ਲੱਭ ਕੇ ਮਾਲਕਾਂ ਦੇ ਸਪੁਰਦ ਕੀਤੇ

ਜ਼ਿਲ੍ਹਾ ਪ੍ਰਸਾਸ਼ਨ ਵਲੋਂ ਅੱਗ ਲਾਉਣ ਵਾਲਿਆਂ ਵਿਰੁੱਧ ਸਖ਼ਤ ਰੁਖ ਅਖਤਿਆਰ : ਡਾ ਪੱਲਵੀ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਟੀਮ ਨੇ ਸਕੂਲੀ ਵਿਦਿਆਰਥੀਆਂ ਨੂੰ ਬੱਚਿਆਂ ਦੇ ਮੌਲਿਕ ਅਧਿਕਾਰਾਂ ਸਬੰਧੀ ਕੀਤਾ ਜਾਗਰੂਕ

ਮਾਲਵੇ ਦੇ ਪ੍ਰਸਿੱਧ ਕਬੱਡੀ ਕੱਪ ਪਿੰਡ ਮੰਡੀਆਂ ਦਾ ਜੱਸਾ ਯਾਦਗਾਰੀ ਕਬੱਡੀ ਕੱਪ 29-30 ਨਵੰਬਰ ਨੂੰ ਕਰਵਾਇਆ ਜਾਵੇਗਾ : ਦੀਦਾਰ ਛੋਕਰ

ਅਦਾਲਤੀ ਟਿੱਪਣੀਆਂ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ 

ਲਾਇਨਜ਼ ਕਲੱਬ ਵੱਲੋਂ ਸਰਪੰਚ ਮਨਿੰਦਰ ਲਖਮੀਰਵਾਲਾ ਸਨਮਾਨਿਤ 

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਮੁਗਲ ਸਲਤਨਤ ਦਾ ਖਾਤਮਾ ਕਰਕੇ ਪਹਿਲਾ ਸਿੱਖ ਰਾਜ ਸਥਾਪਿਤ ਕੀਤਾ :  ਪ੍ਰੋਫੈਸਰ ਬਡੁੰਗਰ 

ਕਿਸਾਨਾਂ ਨੇ ਕਣਕ ਦੇ ਸਮਰਥਨ ਮੁੱਲ 'ਚ ਵਾਧਾ ਨਕਾਰਿਆ 

ਪਿੰਡ ਹੈਦਰ ਨਗਰ ਦਾ ਸਰਵਪੱਖੀ ਵਿਕਾਸ ਕਰਵਾ ਕੇ ਨਮੂਨੇ ਦਾ ਪਿੰਡ ਬਣਾਇਆ ਜਾਵੇਗਾ : ਅਮਰਜੀਤ ਕੌਰ