ਫ਼ਤਹਿਗੜ੍ਹ ਸਾਹਿਬ : ਸਿਹਤ ਮੰਤਰੀ, ਪੰਜਾਬ ਡਾ ਬਲਵੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਰੀਜ਼ਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚੋਂ ਹੀ ਦਵਾਈਆਂ ਦੀ 100 ਫ਼ੀਸਦੀ ਉਪਲਬੱਧਤਾ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਿਵਲ ਹਸਪਤਾਲ ਵਿਚ ਮਰੀਜਾਂ ਦੀਆਂ ਓ ਪੀ ਡੀ ਪਰਚੀਆਂ ਚੈਕ ਕਰਨ ਸਮੇਂ ਕੀਤਾ। ਇਸ ਮੌਕੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਜ਼ਿਲ੍ਹੇ ਅਧੀਨ ਸਾਰੇ ਅਧਿਕਾਰੀਆ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਸਨ ਜਿਸ ਤਹਿਤ 26 ਜਨਵਰੀ ਤੋਂ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾ ਵਿਚ ਮਰੀਜ਼ਾਂ ਨੂੰ ਸਾਰੀਆ ਦਵਾਈਆਂ ਅੰਦਰੋਂ ਹੀ ਦਿੱਤੀਆਂ ਜਾ ਰਹੀਆਂ ਹਨ।
ਓਪੀਡੀ ਸਲਿਪਾਂ ਚੈਕ ਕਰਨ ਸਮੇਂ ਸਿਵਲ ਸਰਜਨ ਨੇ ਮਰੀਜ਼ਾਂ ਨੂੰ ਦੱਸਿਆ ਕਿ ਹੁਣ ਪੰਜਾਬ ਸਰਕਾਰ ਦੀ ਨਵੀਂ ਪਾਲਸੀ ਅਨੁਸਾਰ ਜ਼ਿਲੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਸੰਸਥਾ ਦੇ ਅੰਦਰੋਂ ਹੀ ਦਿੱਤੀਆਂ ਜਾਣਗੀਆਂ ਤੇ ਓਹਨਾਂ ਦਾ ਇਲਾਜ ਇਮਾਨਦਾਰੀ, ਤਨਦੇਹੀ ਨਾਲ ਕੀਤਾ ਜਾ ਰਿਹਾ ਹੈ ।ਉਹਨਾਂ ਕਿਹਾ ਕਿ ਜਿਹੜੀਆਂ ਦਵਾਈਆਂ ਸੰਸਥਾ ਵਿਖੇ ਉਪਲਬਧ ਨਹੀਂ ਹਨ, ਪਰ ਉਹ ਡਾਕਟਰਾਂ ਵੱਲੋਂ ਲਿਖੀਆਂ ਜਾਂਦੀਆਂ ਹਨ ਉਹ ਦਵਾਈਆਂ ਵੀ ਜਿਲਾ ਪੱਧਰ ਦੀ ਅਪਰੂਵਲ ਲੈਣ ਉਪਰੰਤ ਸਬੰਧਤ ਸੰਸਥਾ ਵੱਲੋਂ ਖਰੀਦ ਕੇ ਮਰੀਜ਼ਾਂ ਨੂੰ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਹੋਰ ਲੋੜੀਂਦੀਆਂ ਦਵਾਈਆਂ ਵੀ ਜਿਲਾ ਪੱਧਰ ਤੇ ਕਮੇਟੀ ਬਣਾ ਕੇ ਖਰੀਦੀਆਂ ਜਾਇਆ ਕਰਨਗੀਆਂ ਅਤੇ ਫੀਲਡ ਵਿੱਚ ਸਾਰੀਆਂ ਸੰਸਥਾਵਾਂ ਤੇ ਭੇਜੀਆਂ ਜਾਣਗੀਆਂ ਉਹਨਾਂ ਦੱਸਿਆ ਕਿ ਕਿਸੇ ਵੀ ਹਾਲਤ ਵਿੱਚ ਮਰੀਜ਼ ਨੂੰ ਬਾਹਰੋਂ ਦਵਾਈਆਂ ਖਰੀਦਣ ਦੀ ਲੋੜ ਨਹੀਂ ਪਵੇਗੀ ਅਤੇ ਲੋੜੀਂਦੇ ਲੈਬਾਰਟਰੀ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ਇਸ ਮੌਕੇ ਤੇ ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਵੀ ਕੀਤੀ ਕਿ ਉਹ ਆਪਣੋ ਆਪੋ ਆਪਣੀ ਸੰਸਥਾ ਤੇ ਉਪਲਬਧ ਸਾਰੀਆਂ ਦਵਾਈਆਂ ਦੀ ਉਪਲਬਧਤਾ ਦੀ ਪੋਰਟਲ ਤੇ ਐਂਟਰੀ ਕਰਨੀ ਯਕੀਨੀ ਬਣਾਉਣ ਅਤੇ ਇਸ ਦੀ ਹਰ ਰੋਜ਼ ਰਿਪੋਰਟ ਜਿਲਾ ਪੱਧਰ ਤੇ ਭੇਜਣ।ਉਨ੍ਹਾਂ ਦਸਿਆ ਕਿ ਇਸ ਸੰਬੰਧੀ ਸਿਹਤ ਸੰਸਥਾਵਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ।