Friday, April 18, 2025

Malwa

ਰਾਜਿੰਦਰਾ ਹਸਪਤਾਲ (Rajindra Hospital Patiala) ਦੇ ਸ੍ਰੀ ਗੁਰੂ ਨਾਨਕ ਦੇਵ ਮਲਟੀਸਪੈਸ਼ਿਲਟੀ ਹਸਪਤਾਲ ਵਿਖੇ 6 ਡਾਇਲਸਿਸ ਮਸ਼ੀਨਾਂ ਚਾਲੂ

April 21, 2021 11:32 AM
SS Malhotra

ਪਟਿਆਲਾ : ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਮਲਟੀਸਪੈਸ਼ਿਲਟੀ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਇਮਾਰਤ ਵਿਖੇ ਅੱਜ 6 ਡਾਇਲਸਿਸ ਮਸ਼ੀਨਾਂ ਚਾਲੂ ਕੀਤੀਆਂ ਗਈਆਂ। ਸਰਕਾਰੀ ਮੈਡੀਕਲ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ ਨੇ ਇਸ ਨਵੀਂ ਇਮਾਰਤ ਵਿਖੇ ਇਨ੍ਹਾਂ ਮਸ਼ੀਨਾਂ ਨੂੰ ਮਰੀਜਾਂ ਦੇ ਸਮਰਪਿਤ ਕਰਦਿਆਂ ਦੱਸਿਆ ਕਿ ਰਾਜਿੰਦਰਾ ਹਸਪਤਾਲ ਵਿਖੇ ਕੁਲ 8 ਡਾਇਲਸਿਸ ਮਸ਼ੀਨਾਂ ਹਨ, ਪਰੰਤੂ ਜਗ੍ਹਾ ਦੀ ਘਾਟ ਕਰਕੇ ਕੇਵਲ 4 ਮਸ਼ੀਨਾਂ ਹੀ ਚਾਲੂ ਹਾਲਤ 'ਚ ਸਨ ਅਤੇ ਹੁਣ 6 ਮਸ਼ੀਨਾਂ ਇਸ ਨਵੀਂ ਇਮਾਰਤ ਵਿਖੇ ਤਬਦੀਲ ਕਰਕੇ ਚਾਲੂ ਕਰ ਦਿੱਤੀਆਂ ਗਈਆਂ ਹਨ।

ਜਦੋਂਕਿ 2 ਡਾਇਲਸਿਸ ਮਸ਼ੀਨਾਂ ਪਹਿਲਾਂ ਹੀ ਕੋਵਿਡ ਵਾਰਡ ਐਮ.ਸੀ.ਐਚ., 'ਚ ਕੰਮ ਕਰ ਰਹੀਆਂ ਹਨ ਜਿਨ੍ਹਾਂ ਰਾਹੀਂ ਗੁਰਦਿਆਂ ਦੇ ਮਰੀਜਾਂ ਦਾ ਮੁਫ਼ਤ ਡਾਇਲਸਿਸ 24 ਘੰਟੇ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਕ ਹੋਰ ਅਤਿਆਧੁਨਿਕ ਮਸ਼ੀਨ ਉਨ੍ਹਾਂ ਕੋਲ ਪੁੱਜ ਗਈ ਹੈ ਉਸਨੂੰ ਵੀ ਜਲਦੀ ਹੀ ਮਰੀਜਾਂ ਦੀ ਸੇਵਾ ਲਈ ਚਾਲੂ ਕੀਤਾ ਜਾਵੇਗਾ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਉੱਘੇ ਭੌਤਿਕ ਵਿਗਿਆਨੀ ਪ੍ਰੋਫੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਉਪ ਕੁਲਪਤੀ ਨਿਯੁਕਤ

ਡਾ. ਸਿਬੀਆ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਤੇ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦੀ ਦੇਖ-ਰੇਖ ਹੇਠ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਪੁਰਾਣੀ ਸ਼ਾਖ ਅਤੇ ਵਕਾਰ ਨੂੰ ਬਹਾਲ ਕਰਨ ਲਈ ਉਚੇਚੇ ਯਤਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਖ਼ੁਦ ਇਸ ਵਿਰਾਸਤੀ ਹਸਪਤਾਲ ਅਤੇ ਕਾਲਜ ਦੀ ਬਿਹਤਰੀ ਅਤੇ ਇਸਦੇ ਬੁਨਿਆਦੀ ਢਾਂਚੇ ਦੇ ਸੁਧਾਰ ਵੱਲ ਵਿਸ਼ੇਸ਼ ਤਵੱਜੋ ਦਿੰਦੇ ਹੋਏ ਨਿਜੀ ਦਿਲਚਸਪੀ ਲੈ ਰਹੇ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ

ਇਸ ਮੌਕੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਨੇ ਦੱਸਿਆ ਕਿ ਹੁਣ ਆਊਟ ਸੋਰਸ ਅਧਾਰ 'ਤੇ ਦੋ ਡਾਇਲਸਿਸ ਤਕਨੀਸ਼ਨਾਂ ਦੀ ਭਰਤੀ ਵੀ ਕੀਤੀ ਗਈ ਹੈ। ਡਾ. ਰੇਖੀ ਨੇ ਰਾਜਿੰਦਰਾ ਹਸਪਤਾਲ ਵੱਲ ਉਚੇਚਾ ਧਿਆਨ ਦੇਣ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਇਸ ਹਸਪਤਾਲ ਦੇ ਬੁਨਿਆਦੀ ਢਾਂਚੇ 'ਚ ਸੁਧਾਰ ਹੋਣ ਨਾਲ ਲੋੜਵੰਦ ਮਰੀਜਾਂ ਦੀ ਸਿਹਤ ਸੰਭਾਲ ਹੋਰ ਵੀ ਬਿਹਤਰ ਢੰਗ ਨਾਲ ਹੋ ਰਹੀ ਹੈ। ਇਸ ਮੌਕੇ ਡਾ. ਵਿਜੇ ਕੁਮਾਰ, ਡਾ. ਸੁਨੀਲ ਪਵਾਰ ਅਤੇ ਵੀ ਮੌਜੂਦ ਸਨ।

Have something to say? Post your comment

 

More in Malwa

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਉਤਸ਼ਵ ਸਬੰਧੀ ਨਗਰ ਕੀਰਤਨ ਸਜਾਇਆ

ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ : ਡਾ. ਬਲਬੀਰ ਸਿੰਘ

ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਨੇ ਲਗਾਇਆ ਮਾਲਵਾ ਪੂਰਵੀ ਜ਼ੋਨ ਦਾ ਕੋਆਡੀਨੇਟਰ

ਬਹੁ-ਵਿਧਾਵੀ ਲੇਖਕ ਸ. ਵਰਿਆਮ ਸਿੰਘ ਸੰਧੂ ਦਾ ਭਾਸ਼ਾ ਵਿਭਾਗ ਵੱਲੋਂ ਸਨਮਾਨ

ਸ਼ੰਕਰ ਬਾਂਸਲ ਵੈਸ਼ ਸਮਾਜ ਦੇ ਸੂਬਾ ਸੰਗਠਨ ਸੈਕਟਰੀ ਬਣੇ       

ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਐਫ਼ ਆਈ ਆਰ ਸਰਕਾਰ ਦੀ ਬੌਖਲਾਹਟ : ਬੀਰਕਲਾਂ 

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

ਭਾਰਤੀ ਮਿਆਰ ਬਿਊਰੋ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੰਚਾਂ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ

ਮੁੱਖ ਮੰਤਰੀ ਨੂੰ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਕਰਾਰ 

ਪੰਜਾਬੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਪ੍ਰਤਾਪ ਬਾਜਵਾ : ਭਗਵੰਤ ਮਾਨ