Thursday, September 19, 2024

National

Mohinder Dhoni ਦੇ ਮਾਤਾ-ਪਿਤਾ ਕਰੋਨਾ ਦੀ ਲਪੇਟ ’ਚ

April 21, 2021 12:42 PM
SehajTimes

ਨਵੀਂ ਦਿੱਲੀ : ਇੰਟਰਨੈਸ਼ਨਲ ਿਕਟ ਖਿਡਾਰੀ ਮਹਿੰਦਰ ਸਿੰਘ ਧੋਨੀ ਦਾ ਪਰਿਵਾਰ ਵੀ ਕਰੋਨਾ ਦੀ ਲਪੇਟ ਵਿੱਚ ਆ ਗਿਆ ਹੈ। ਪ੍ਰਾਪਤ ਖ਼ਬਰਾਂ ਮੁਤਾਬਿਕ ਮਹਿੰਦਰ ਸਿੰਘ ਧੋਨੀ ਦੇ ਮਾਤਾ-ਪਿਤਾ ਕਰੋਨਾ ਪਾਜ਼ੇਟਿਵ ਪਾਏ ਗਏ ਹਨ।
ਜਾਣਕਾਰੀ ਅਨੁਸਾਰ ਉਘੇ ਿਕਟ ਖਿਡਾਰੀ ਮਹਿੰਦਰ ਸਿੰਘ ਧੋਨੀ ਦੇ ਪਿਤਾ ਪਾਨ ਸਿੰਘ ਘੋਨੀ ਅਤੇ ਮਾਤਾ ਦੇਵਕੀ ਦੇਵੀ ਕਰੋਨਾ ਦੀ ਲਾਗ ਤੋਂ ਪ੍ਰਭਾਵਿਤ ਮਿਲੇ ਹਨ। ਦੋਵਾਂ ਨੂੰ ਰਾਂਚੀ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਦੋਵਾਂ ਦੀ ਸਥਿਤੀ ਕਾਬੂ ਹੇਠ ਹੈ ਅਤੇ ਆਕਸੀਜਨ ਦਾ ਪੱਧਰ ਵੀ ਠੀਕ ਹੈ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਈ ਦੇ ਅੱਧ ਤੱਕ ਸਿਖ਼ਰਾਂ ’ਤੇ ਹੋਵੇਗਾ ਕਰੋਨਾ (Covid-19)

ਜ਼ਿਕਰਯੋਗ ਹੈ ਕਿ ਝਾਰਖੰਡ ਵਿੱਚ ਕਰੋਨਾ ਦੀ ਲਾਗ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਜਿਨ੍ਹਾਂ ਨੂੰ ਦੇਖਦਿਆਂ ਸਰਕਾਰ ਨੇ ਇਕ ਹਫ਼ਤੇ ਦਾ ਲਾਕਡਾਊਨ ਲਗਾਉਣ ਦਾ ਫ਼ੈਸਲਾ ਕੀਤਾ ਹੈ।
ਜੇਕਰ ਦੇਸ਼ ਵਿੱਚ ਕਰੋਨਾ ਦੇ ਮਾਮਲਿਆਂ ਬਾਰੇ ਗੱਲ ਕੀਤੀ ਜਾਵੇ ਤਾਂ ਤਾਜ਼ਾ ਜਾਣਕਾਰੀ ਅਨੁਸਾਰ 3 ਲੱਖ ਦੇ ਕਰੀਬ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਕਿ ਇਕ ਬਹੁਤ ਵੱਡਾ ਅੰਕੜਾ ਹੈ। ਇਸ ਤੋਂ ਇਲਾਵਾ 2,023 ਦੇ ਕਰੀਬ ਮੌਤਾਂ ਦਰਜ ਕੀਤੀਆਂ ਗਈਆਂ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਉੱਘੇ ਭੌਤਿਕ ਵਿਗਿਆਨੀ ਪ੍ਰੋਫੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਉਪ ਕੁਲਪਤੀ ਨਿਯੁਕਤ

Have something to say? Post your comment