Friday, September 20, 2024

Chandigarh

ਅਮਰੀਕ ਸਿੰਘ ਆਲੀਵਾਲ ਸ਼ੂਗਰਫੈਡ ਦੇ ਮੁੜ ਚੇਅਰਮੈਨ ਨਿਯੁਕਤ

April 21, 2021 02:02 PM
SehajTimes
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਾਬਕਾ ਲੋਕ ਸਭਾ ਮੈਂਬਰ ਸ. ਅਮਰੀਕ ਸਿੰਘ ਆਲੀਵਾਲ ਨੂੰ ਸ਼ੂਗਰਫੈਡ ਦਾ ਮੁੜ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸਹਿਕਾਰਤਾ ਵਿਭਾਗ ਵੱਲੋਂ ਇਸ ਸਬੰਧੀ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।
ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਨਵੇਂ ਨਿਯੁਕਤ ਹੋਏ ਚੇਅਰਮੈਨ ਸ. ਆਲੀਵਾਲ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਜ਼ਮੀਨ ਨਾਲ ਜੁੜੇ ਨੇਤਾ ਅਤੇ ਕਿਸਾਨੀ ਪਰਿਵਾਰ ਨਾਲ ਸਬੰਧਤ ਹਨ ਜਿਨ੍ਹਾਂ ਦੇ ਤਜ਼ਰਬੇ ਦਾ ਸ਼ੂਗਰਫੈਡ ਨੂੰ ਸਿੱਧਾ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਿਸਾਨੀ ਸੰਕਟ ਵਿੱਚੋਂ ਉਭਾਰਨ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ 'ਚੋਂ ਕੱਢਣ ਲਈ ਗੰਨੇ ਦੀ ਖੇਤੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। 

ਸ. ਰੰਧਾਵਾ ਨੇ ਕਿਹਾ ਕਿ ਪਿਛਲੇਂ ਸਮੇਂ ਤੋਂ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੈਰਾਂ ਸਿਰ ਕਰਨ ਅਤੇ ਨਵੀਨੀਕਰਨ ਲਈ ਉਪਰਾਲੇ ਕਰ ਰਹੇ ਹਨ ਅਤੇ ਸ.ਆਲੀਵਾਲ ਦੇ ਮੁੜ ਚੇਅਰਮੈਨ ਨਿਯੁਕਤ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਉਲੀਕੀਆਂ ਯੋਜਨਾਵਾਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇਗਾ। ਸ਼ੂਗਰਫੈਡ ਵੱਲੋਂ ਜਿੱਥੇ ਭੋਗਪੁਰ ਖੰਡ ਮਿੱਲ ਦਾ ਵਿਸਥਾਰ ਕੀਤਾ ਗਿਆ ਉਥੇ ਬਟਾਲਾ ਤੇ ਗੁਰਦਾਸਪੁਰ ਵਿਖੇ ਨਵੀਆਂ ਖੰਡ ਮਿੱਲਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਕਲਾਨੌਰ ਵਿਖੇ ਅਤਿ-ਆਧੁਨਿਕ ਗੰਨਾ ਖੋਜ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ।
ਸ. ਅਮਰੀਕ ਸਿੰਘ ਆਲੀਵਾਲ ਨੇ ਲੁਧਿਆਣਾ ਜ਼ਿਲੇ ਦੇ ਪਿੰਡ ਆਲੀਵਾਲ ਦੀ ਸਰਪੰਚੀ ਤੋਂ ਸਫਰ ਸ਼ੁਰੂ ਕੀਤਾ ਅਤੇ ਦੋ ਵਾਰ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਹੇ। ਉਹ ਪੰਜਾਬ ਐਗਰੋ ਦੇ ਵੀ ਚੇਅਰਮੈਨ ਰਹੇ ਹਨ। ਸਾਲ 2019 ਵਿੱਚ ਉਨ੍ਹਾਂ ਨੂੰ ਸ਼ੂਗਰਫੈਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਅੱਜ ਮੁੜ ਉਨ੍ਹਾਂ ਦੀ ਫੇਰ ਨਿਯੁਕਤੀ ਹੋਈ ਹੈ।
ਸ. ਆਲੀਵਾਲ ਨੇ ਆਪਣੀ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਖ਼ੋਰੀ ਦੇ ਮਾਮਲਿਆਂ ਵਿੱਚ ਸ਼ਾਮਲ 11 ਮੁਲਾਜ਼ਮਾਂ ਨੂੰ ਕੀਤਾ ਕਾਬੂ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਕਾਰਗਰ ਬਣਾਉਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾਵੇਗਾ ਵਿਸ਼ੇਸ਼ ਆਈ.ਟੀ. ਸੈੱਲ

Have something to say? Post your comment

 

More in Chandigarh

ਗਮਾਡਾ ਵੱਲੋਂ ਝੁੱਗੀਆਂ ਹਟਾ ਕੇ ਖਾਲੀ ਕੀਤੀ ਜਗ੍ਹਾ ਬਣੀ ਡੰਪਿੰਗ ਗਰਾਊਂਡ ਰਾਊਂਡ

ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਵਿਖੇ ਬੇਟੀ ਪੜਾਓ ਬੇਟੀ ਬਚਾਓ ਅਧੀਨ ਨਵ ਜਨਮੀਆਂ ਬੱਚੀਆਂ ਨੂੰ ਦਿੱਤੇ ਗਏ ਕੰਬਲ

ਸਮਾਜਿਕ ਸੁਰੱਖਿਆ ਦਫਤਰ ਵਿਚ ਆਮ ਲੋਕਾਂ ਨੂੰ ਪੈਨਸ਼ਨ ਸਬੰਧੀ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਂਦੀ : ਅੰਮ੍ਰਿਤ ਬਾਲਾ

ANTF ਨੇ DSP ਵਵਿੰਦਰ ਮਹਾਜਨ ਅਤੇ ਉਸ ਦੇ ਸਾਥੀ ਅਖਿਲ ਜੈ ਸਿੰਘ ਵੱਲੋਂ ਅਪਣਾਈ ਰਿਸ਼ਵਤਖੋਰੀ ਦੀ ਹੈਰਾਨੀਜਨਕ ਯੋਜਨਾ ਦਾ ਕੀਤਾ ਪਰਦਾਫਾਸ਼ : ਡੀਜੀਪੀ ਗੌਰਵ ਯਾਦਵ

ਡੇਰਾਬੱਸੀ ਵਿਖੇ ਵਿਧਾਇਕ ਅਤੇ ਡੀ ਸੀ ਵੱਲੋਂ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨ ਸ਼ੁੱਕਰਵਾਰ ਨੂੰ ਸਨਮਾਨਿਤ ਕੀਤੇ ਜਾਣਗੇ

ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ 2024 ਕਰਵਾਏ ਗਏ

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ