ਮਾਲੇਰਕੋਟਲਾ : ਪੰਜਾਬ ਦੇਸ਼ਾਨਦਾਰ ਗੌਰਵਮਈ ਵਿਰਸੇ ਅਤੇ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਮਾਲੇਰਕੋਟਲਾ ਵਿਖੇ ਪੁੱਜੀਆਂ ਜਿੱਥੇ ਲੋਕਾਂ ਦੁਆਰਾ ਇਨ੍ਹਾਂ ਝਾਕੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ ਪੱਲਵੀ ਦੀਆਂ ਹਦਾਇਤਾਂ ’ਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਅਤੇ ਐਸ.ਡੀ.ਐਮ. ਸ੍ਰੀਮਤੀ ਅਪਰਨਾ ਐਮ.ਡੀ. ਵੱਲੋਂ ਇਨ੍ਹਾਂ ਝਾਕੀਆਂ ਨੂੰ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਦੇ ਲੋਕਾਂ ਨੂੰ ਪ੍ਰਦਰਸ਼ਿਤ ਕਰਨ ਲਈ ਹਰੀ ਝੰਡੀ ਦੇ ਅਮਰਗੜ੍ਹ ਲਈ ਰਵਾਨਾ ਕੀਤਾ । ਉਨ੍ਹਾਂ ਦੱਸਿਆ ਕਿ ਇਹ ਝਾਕੀਆਂ ਅਮਰਗੜ੍ਹ ਤੋਂ ਬਾਅਦ ਦੇਰ ਸ਼ਾਮ ਨਵੀਂ ਦਾਣਾ ਮੰਡੀ (ਜਗੇੜਾ ਰੋਡ) ਅਹਿਮਦਗੜ੍ਹ ਵਿਖੇ ਲੋਕਾਂ ਲਈ ਪ੍ਰਦਰਸ਼ਿਤ ਹੋਣਗੀਆਂ । ਉਨ੍ਹਾਂ ਹੋਰ ਦੱਸਿਆ ਕਿ ਇਹ ਝਾਕੀਆਂ 01 ਫਰਵਰੀ ਨੂੰ ਦਾਣਾ ਮੰਡੀ ਅਹਿਮਦਗੜ੍ਹ ਤੋਂ ਮਾਲੇਰਕੋਟਲਾ ਲਈ ਰਵਾਨਾ ਕੀਤੀਆਂ ਜਾਣਗੀਆਂ । ਮਾਲੇਰਕੋਟਲਾ ਦੀ ਅਵਾਮ ਲਈ ਪ੍ਰਦਰਸ਼ਿਤ ਹੋਣ ਉਪਰੰਤ ਸੰਦੌੜ ਵਿਖੇ ਪਹੁੰਚਣਗੀਆਂ ਜਿੱਥੋਂ ਇਹ ਬਰਨਾਲਾ ਲਈ ਰਵਾਨਾ ਹੋਣਗੀਆਂ । ਘੱਟ ਗਿਣਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਾਫ਼ਰ ਅਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਜ਼ਿਲ੍ਹੇ ਮਾਲੇਰਕੋਟਲਾ ਵਿਖੇ ਪਹੁੰਚੀਆਂ ਹਨ ਤਾਂ ਕਿ ਆਮ ਲੋਕ ਵੀ ਇਨ੍ਹਾਂ ਝਾਕੀਆਂ ਰਾਹੀਂ ਪੰਜਾਬ ਦੇ ਗੌਰਵਮਈ ਇਤਿਹਾਸ ਅਤੇ ਅਮੀਰ ਵਿਰਸੇ ਆਦਿ ਬਾਰੇ ਜਾਣਕਾਰੀ ਹਾਸਿਲ ਹੋ ਸਕੇ। ਉਨ੍ਹਾਂ ਪੰਜਾਬ ਦੇਸ਼ਾਨਦਾਰ ਇਤਿਹਾਸ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਦੱਸਦਿਆਂ ਕਿਹਾ ਪੰਜਾਬ ਸਰਕਾਰ ਦਾ ਇਹ ਉਪਰਾਲਾ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੀਲ ਦਾ ਪੱਥਰ ਸਾਬਿਤ ਹੋਣਗੀਆਂ । ਸ਼ਮਸ਼ੂਦੀਨ, ਅਸ਼ਰਫ ਅਬਦੁੱਲਾਾ,ਯਾਸਰ ਅਰਫ਼ਾਤ,ਇਕਬਾਲ ਆੜ੍ਹਤੀਆਂ,ਦਿਲਬਰ,ਅਬਦੁੱਲ ਗਫਾਰ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਮੁਹੰਮਦ ਸ਼ਿਰਾਜ਼, ਸਬੀਰ,ਮਨਜ਼ੂਰ ਜ਼ੂ ਅਲੀ, ਸੁਲੇਮਾਨ ਜੋੜਾ ਤੋਂ ਇਲਾਵਾ ਵੱਡੀ ਗਿਣਤੀ ਮਾਲੇਰਕੋਟਲਾ ਇਨ੍ਹਾਂ ਝਾਕੀਆਂ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ, ਜਿਸ ਦੇ ਸਦਕਾ ਉਨ੍ਹਾਂ ਨੂੰ ਪੰਜਾਬ ਦੇ ਮਹਾਨ ਗੌਰਵਸ਼ਾਲੀ ਇਤਿਹਾਸ, ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੇਯੋਗਦਾਨ ਅਤੇ ਨਾਰੀ ਸ਼ਕਤੀਕਰਨ ਦੀ ਝਲਕ ਇਕੱਠੇ ਦੇਣ ਨੂੰ ਮਿਲੀ।