ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਸ੍ਰੀਮਤੀ ਪ੍ਰਨੀਤ ਸ਼ੇਰਗਿੱਲ ਨੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ।ਇਸ ਦੌਰੇ ਦੌਰਾਨ ਉਨ੍ਹਾਂ ਨੇ ਮਰੀਜ਼ਾ ਨਾਲ ਗੱਲਬੱਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਨਵੀਆਂ ਸਿਹਤ ਸਹੂਲਤਾਂ ਫਰਿਸ਼ਤੇ ਸਕੀਮ, ਮਰੀਜ਼ਾ ਲਈ ਹਸਪਤਾਲਾਂ ਦੇ ਅੰਦਰੋ ਹੀ ਦਵਾਈਆਂ ਮੁਹੱਈਆਂ ਕਰਵਾਉਣ, ਐਕਸ ਰੇ, ਅਲਟ੍ਰਾਂਸਾਊਡ , ਡਾਇਗਨੋਸਟਿਕ ਸੇਵਾਵਾਂ, ਪ੍ਰਾਈਵੇਟ ਸੰਸਥਾਵਾਂ ਦੀ ਇੰਪੈਨਲਮੈਂਟ ਅਤੇ ਹੋਰ ਸਿਹਤ ਸਹਲੂਤਾਂ ਦਾ ਜਾਇਜ਼ਾ ਲਿਆ ਇਸ ਮੌਕੇ ਉਨ੍ਹਾਂ ਨੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੂੰ ਕਿਹਾ ਕਿ ਜਿਲ੍ਹੇ ਅੰਦਰ ਸਮੂਹ ਸਿਹਤ ਸੰਸਥਾਵਾਂ ਅੰਦਰ ਇਲਾਜ਼ ਕਰਵਾਉਣ ਲਈ ਆਉਣ ਵਾਲੇ ਮਰੀਜਾਂ ਨੂੰ ਸਾਰੀਆਂ ਦਵਾਈਆਂ ਸੰਸਥਾਂ ਦੇ ਅੰਦਰੋਂ ਹੀ ਉਪਲੱਬਧ ਕਰਵਾਈਆਂ ਜਾਣ ਜੇਕਰ ਕੋਈ ਹੋਰ ਦਵਾਈ ਦੀ ਲੋੜ ਹੋਵੇ ਤਾਂ ਉਸ ਨੂੰ ਆਪਣੇ ਪੱਧਰ ਤੇ ਪੂਰਾ ਕਰਨਾ ਯਕੀਨੀ ਬਣਾਈਆਂ ਜਾਵੇ।ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਬਾਹਰ ਤੋਂ ਦਵਾਈਆਂ ਨਾ ਲਿਖੀਆਂ ਜਾਣ।ਇਸ ਮੌਕੇ ਉਨ੍ਹਾਂ ਨੇ ਦਵਾਈਆਂ ਦਾ ਸਟਾਕ ਚੈਕ ਕੀਤਾ ਅਤੇ ਦਵਾਈ ਲੈਣ ਲਈ ਆਏ ਮਰੀਜ਼ਾ ਦੀਆਂ ਪਰਚੀਆਂ ਚੈਕ ਕੀਤੀਆਂ ਅਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿਹਤ ਸਹੂਲਤ ਮਿਲਣ ਵਿਚ ਕੋਈ ਪ੍ਰੇਸ਼ਾਨੀ ਆਈ ਹੈ, ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ, ਮਰੀਜ਼ਾਂ ਵੱਲੋਂ ੳਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਸੰਤੁਸ਼ਟੀ ਪ੍ਰਗਟ ਕੀਤੀ ਗਈ ਅਤੇ ਸਰਕਾਰ ਤੇ ਸਿਹਤ ਵਿਭਾਗ ਦੀ ਪ੍ਰਸੰਸ਼ਾ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਐਕਸ ਰੇ, ਅਲਟ੍ਰਾਂਸਾਊਡ ਅਤੇ ਡਾਇਗਨੋਸਟਿਕ ਸੇਵਾਵਾਂ ਸਬੰਧੀ ਪ੍ਰਾਈਵੇਟ ਸੰਸਥਾਂਵਾਂ ਦੀ ਇੰਪੈਨਲਮੈਂਟ ਅਤੇ ਫਰਿਸ਼ਤੇ ਸਕੀਮ ਬਾਰੇ ਸਿਵਲ ਸਰਜਨ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਤਸੱਲੀ ਪ੍ਰਗਟ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖਿਆਂ ਜਾਣ ਵਾਲੀਆਂ ਦਵਾਈਆਂ ਮਰੀਜਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਈਆਂ ਜਾਣ, ਜੇਕਰ ਕੋਈ ਦਵਾਈ ਹਸਪਤਾਲ ਅੰਦਰ ਉਪਲਬੱਧ ਨਹੀਂ ਹੈ ਤਾਂ ਸਬੰਧਤ ਡਾਕਟਰ ਵੱਲੋਂ ਇਹ ਦਵਾਈ ਉਪਲਬੱਧ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ 276 ਦਵਾਈਆਂ ਪਹਿਲਾਂ ਹੀ ਲਾਜਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਲਾਜਮੀ ਦਵਾਈਆਂ ਦੀ ਸੂਚੀ ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿੱਧੀ (ਸਟੈਂਡਰਡ ਅਪਟ੍ਰੇਟਿੰਗ ਪ੍ਰੋਸਿਜਰ) ਜਾਰੀ ਕੀਤੀ ਗਈ ਹੈ ਅਤੇ ਮਰੀਜਾਂ ਨੂੰ ਦਵਾਈਆਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਡਾਕਟਰ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਇੰਨ੍ਹਾਂ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਰੀਆਂ ਦਵਾਈਆਂ ਹਸਪਤਾਲ ਅੰਦਰੋਂ ਹੀ ਮਰੀਜਾਂ ਨੂੰ ਉਪਲਬੱਧ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣ ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਚੀਫ ਫਾਰਮੇਸੀ ਅਫਸਰ ਸੰਦੀਪ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਹਾਜ਼ਰ ਸਨ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਸ੍ਰੀਮਤੀ ਪ੍ਰਨੀਤ ਸ਼ੇਰਗਿੱਲ ਨੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ।ਇਸ ਦੌਰੇ ਦੌਰਾਨ ਉਨ੍ਹਾਂ ਨੇ ਮਰੀਜ਼ਾ ਨਾਲ ਗੱਲਬੱਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਨਵੀਆਂ ਸਿਹਤ ਸਹੂਲਤਾਂ ਫਰਿਸ਼ਤੇ ਸਕੀਮ, ਮਰੀਜ਼ਾ ਲਈ ਹਸਪਤਾਲਾਂ ਦੇ ਅੰਦਰੋ ਹੀ ਦਵਾਈਆਂ ਮੁਹੱਈਆ ਕਰਵਾਉਣ, ਐਕਸਰੇ, ਅਲਟ੍ਰਾਂਸਾਊਡ , ਡਾਇਗਨੋਸਟਿਕ ਸੇਵਾਵਾਂ, ਪ੍ਰਾਈਵੇਟ ਸੰਸਥਾਵਾਂ ਦੀ ਇੰਪੈਨਲਮੈਂਟ ਅਤੇ ਹੋਰ ਸਿਹਤ ਸਹਲੂਤਾਂ ਦਾ ਜਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਨੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੂੰ ਕਿਹਾ ਕਿ ਜਿਲ੍ਹੇ ਅੰਦਰ ਸਮੂਹ ਸਿਹਤ ਸੰਸਥਾਵਾਂ ਅੰਦਰ ਇਲਾਜ਼ ਕਰਵਾਉਣ ਲਈ ਆਉਣ ਵਾਲੇ ਮਰੀਜਾਂ ਨੂੰ ਸਾਰੀਆਂ ਦਵਾਈਆਂ ਸੰਸਥਾਂ ਦੇ ਅੰਦਰੋਂ ਹੀ ਉਪਲੱਬਧ ਕਰਵਾਈਆਂ ਜਾਣ ਜੇਕਰ ਕੋਈ ਹੋਰ ਦਵਾਈ ਦੀ ਲੋੜ ਹੋਵੇ ਤਾਂ ਉਸ ਨੂੰ ਆਪਣੇ ਪੱਧਰ ਤੇ ਪੂਰਾ ਕਰਨਾ ਯਕੀਨੀ ਬਣਾਈਆਂ ਜਾਵੇ।ਉਨ੍ਹਾਂ ਕਿਹਾ ਕਿ ਮਰੀਜ਼ ਨੂੰ ਬਾਹਰ ਤੋਂ ਦਵਾਈਆਂ ਨਾ ਲਿਖੀਆਂ ਜਾਣ।ਇਸ ਮੌਕੇ ਉਨ੍ਹਾਂ ਨੇ ਦਵਾਈਆਂ ਦਾ ਸਟਾਕ ਚੈਕ ਕੀਤਾ ਅਤੇ ਦਵਾਈ ਲੈਣ ਲਈ ਆਏ ਮਰੀਜ਼ਾ ਦੀਆਂ ਪਰਚੀਆਂ ਚੈਕ ਕੀਤੀਆਂ ਅਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿਹਤ ਸਹੂਲਤ ਮਿਲਣ ਵਿਚ ਕੋਈ ਪ੍ਰੇਸ਼ਾਨੀ ਆਈ ਹੈ, ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ, ਮਰੀਜ਼ਾਂ ਵੱਲੋਂ ੳਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਸੰਤੁਸ਼ਟੀ ਪ੍ਰਗਟ ਕੀਤੀ ਗਈ ਅਤੇ ਸਰਕਾਰ ਤੇ ਸਿਹਤ ਵਿਭਾਗ ਦੀ ਪ੍ਰਸੰਸ਼ਾ ਕੀਤੀ। ਡਿਪਟੀ ਕਮਿਸ਼ਨਰ ਵੱਲੋਂ ਐਕਸ ਰੇ, ਅਲਟ੍ਰਾਂਸਾਊਡ ਅਤੇ ਡਾਇਗਨੋਸਟਿਕ ਸੇਵਾਵਾਂ ਸਬੰਧੀ ਪ੍ਰਾਈਵੇਟ ਸੰਸਥਾਂਵਾਂ ਦੀ ਇੰਪੈਨਲਮੈਂਟ ਅਤੇ ਫਰਿਸ਼ਤੇ ਸਕੀਮ ਬਾਰੇ ਸਿਵਲ ਸਰਜਨ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਵੱਲੋਂ ਲਿਖਿਆਂ ਜਾਣ ਵਾਲੀਆਂ ਦਵਾਈਆਂ ਮਰੀਜਾਂ ਨੂੰ ਹਸਪਤਾਲ ਦੇ ਅੰਦਰੋਂ ਹੀ ਉਪਲਬੱਧ ਕਰਵਾਈਆਂ ਜਾਣ, ਜੇਕਰ ਕੋਈ ਦਵਾਈ ਹਸਪਤਾਲ ਅੰਦਰ ਉਪਲਬੱਧ ਨਹੀਂ ਹੈ ਤਾਂ ਸਬੰਧਤ ਡਾਕਟਰ ਵੱਲੋਂ ਇਹ ਦਵਾਈ ਉਪਲਬੱਧ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ 276 ਦਵਾਈਆਂ ਪਹਿਲਾਂ ਹੀ ਲਾਜਮੀ ਦਵਾਈਆਂ ਦੀ ਸੂਚੀ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ। ਲਾਜਮੀ ਦਵਾਈਆਂ ਦੀ ਸੂਚੀ ਤੋਂ ਇਲਾਵਾ ਹੋਰ ਦਵਾਈਆਂ ਦੀ ਖਰੀਦ ਲਈ ਕਾਰਜ ਵਿੱਧੀ (ਸਟੈਂਡਰਡ ਅਪਟ੍ਰੇਟਿੰਗ ਪ੍ਰੋਸਿਜਰ) ਜਾਰੀ ਕੀਤੀ ਗਈ ਹੈ ਅਤੇ ਮਰੀਜਾਂ ਨੂੰ ਦਵਾਈਆਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਡਾਕਟਰ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਇੰਨ੍ਹਾਂ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਰੀਆਂ ਦਵਾਈਆਂ ਹਸਪਤਾਲ ਅੰਦਰੋਂ ਹੀ ਮਰੀਜਾਂ ਨੂੰ ਉਪਲਬੱਧ ਕਰਵਾਈਆਂ ਜਾਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਚੀਫ ਫਾਰਮੇਸੀ ਅਫਸਰ ਸੰਦੀਪ ਸਿੰਘ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਕਰਮਚਾਰੀ ਹਾਜ਼ਰ ਸਨ।