ਮੋਹਾਲੀ : ਪੰਜਾਬ ਸਿਵਲ ਸੇਵਾਵਾਂ 2020 ਬੈਚ ਦੇ ਅਧਿਕਾਰੀ ਦੀਪਾਂਕਰ ਗਰਗ ਨੇ ਅੱਜ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਰਾਹਤ ਪਹੁੰਚਾਉਣਾ ਪਹਿਲ ਹੋਵੇਗੀ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਫਾਈਲਾਂ/ਕੰਮਾਂ ਦੇ ਨਿਪਟਾਰੇ ਲਈ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਅਨੁਸਾਰ ਭਲਾਈ ਸਕੀਮਾਂ ਅਤੇ ਫਲੈਗਸ਼ਿਪ ਪ੍ਰੋਗਰਾਮਾਂ ਦਾ ਲਾਭ ਸਾਰੇ ਯੋਗ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੋਹਾਲੀ ਸਬ ਡਵੀਜ਼ਨ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਜੇਕਰ ਸਬ ਡਵੀਜ਼ਨ ਦਫ਼ਤਰ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਵਿੱਚ ਸੰਪਰਕ ਕਰ ਸਕਦਾ ਹੈ ਤਾਂ ਜੋ ਉਹ ਇਸ ਸਮੱਸਿਆ ਦੇ ਨਿਪਟਾਰੇ ਲਈ ਉਨ੍ਹਾਂ ਦੀ ਮਦਦ ਕਰ ਸਕਣ।
ਐਸ ਡੀ ਐਮ ਗਰਗ ਇਸ ਤੋਂ ਪਹਿਲਾਂ ਐਸ ਡੀ ਐਮ ਮੋਰਿੰਡਾ (ਰੂਪਨਗਰ), ਸਹਾਇਕ ਕਮਿਸ਼ਨਰ (ਜਨਰਲ) ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਖੇ ਸੇਵਾਵਾਂ ਨਿਭਾਅ ਚੁੱਕੇ ਹਨ। ਪੰਜਾਬ ਇੰਜਨੀਅਰਿੰਗ ਕਾਲਜ, ਚੰਡੀਗੜ੍ਹ 2012 ਬੈਚ ਦੇ ਬੀ-ਟੈਕ ਸਿਵਲ ਇੰਜਨੀਅਰਿੰਗ ਪਾਸ ਆਊਟ, ਦੀਪਾਂਕਰ ਗਰਗ ਨੇ 2020 ਵਿੱਚ ਸਿੱਧੇ ਤੌਰ ਤੇ ਪੰਜਾਬ ਸਿਵਲ ਸਰਵਿਸਿਜ਼ (ਕਾਰਜਕਾਰੀ) ਚ ਆਉਣ ਤੋਂ ਪਹਿਲਾਂ, ਪੀ ਸੀ ਐਸ ਅਲਾਈਡ ਸੇਵਾਵਾਂ ਚ ਈ ਟੀ ਓ ਅਤੇ ਤਹਿਸੀਲਦਾਰ ਵਜੋਂ ਵੀ ਸੇਵਾ ਨਿਭਾਈ ਹੈ। ਸਿਵਲ ਸੇਵਾਵਾਂ ਚ ਆਉਣ ਬਾਅਦ ਉਨ੍ਹਾਂ ਨੇ ਜਨਵਰੀ 2020 ਤੋਂ ਜੁਲਾਈ 2021 ਤੱਕ ਆਪਣੀ ਸਿਖਲਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡੀ ਸੀ ਦਫਤਰ ਵਿਖੇ ਕੀਤੀ ਹੈ।