ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਬਾਅਦ ਦੁਪਹਿਰ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਮੁਫ਼ਤ ਦਵਾਈਆਂ ਦਾ ਜਾਇਜ਼ਾ ਲੈਦਿਆ ਉਨ੍ਹਾਂ ਕਿਹਾ ਕਿ ਲੋੜਵੰਦਾ ਨੂੰ ਸਰਕਾਰੀ ਹਸਪਤਾਲਾਂ 'ਚ ਬਿਹਤਰ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵਚਨਬੱਧ ਹੈ। ਸਰਕਾਰੀ ਹਸਪਤਾਲ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੁਵਿਧਾਵਾਂ ਤਸੱਲੀ ਬਖਸ਼ ਦਾ ਪ੍ਰਗਟਾਵਾ ਕੀਤੀ । ਇਸ ਮੌਕੇ ਸਿਵਲ ਸਰਜਨ ਡਾ ਚੇਤਨ ਅਤੇਡਾ ਜੋਤੀ ਕਪੂਰ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਮੌਜੂਦ ਸਨ । ਡਿਪਟੀ ਕਮਿਸ਼ਨਰ ਨੇ ਕਿਹਾ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ’ਤੇ ਸਰਕਾਰੀ ਹਸਪਤਾਲ ਵਿੱਚ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਹਸਪਤਾਲ ਵਿਚ ਹੀ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ ਅਤੇ ਡਾਕਟਰ ਵੱਲੋਂ ਲਿਖੀ ਦਵਾਈ ਲਈ ਉਨ੍ਹਾਂ ਨੂੰ ਬਾਹਰ ਨਹੀਂ ਜਾਣਾ ਪੈ ਰਿਹਾ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਐਕਸਰੇ ਅਤੇ ਅਲਟ੍ਰਾਸਾਊਂਡ ਦੀ ਸੁਵਿਧਾ ਵੀ ਲੋਕਾਂ ਨੂੰ ਮੁਫ਼ਤ ਉਪਲਬੱਧ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹੈ, ਜਿਸ ਤਹਿਤ ਬੜੀ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਪੰਜਾਬ ਸਰਕਾਰ ਕੋਈ ਕਮੀ ਨਹੀਂ ਛੱਡ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਸਪਤਾਲ ਦੀ ਐਮਰਜੈਂਸੀ, ਆਈ.ਸੀ.ਯੂ. ਫਾਰਮੈਸੀ ਆਦਿ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਨ੍ਹਾਂ ਮਰੀਜਾਂ ਨੂੰ ਬੁਨਿਆਦੀ ਸੁਵਿਧਾਵਾਂ ਦੇ ਨਾਲ ਨਾਲ ਸਾਫ ਸਫਾਈ ਦਾ ਵਿਸ਼ੇਸ ਧਿਆਨ ਰੱਖਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਰਕਾਰੀ ਹਸਪਤਾਲਾਂ ਵਿੱਚ ਜਿੱਥੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਹੁਣ ਲੋੜੀਂਦੀਆਂ ਦਵਾਈਆਂ ਵੀ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।