ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜ਼ਦਾਰੀ ਜਾਬਤਾ ਸੰਘਤਾ 1973(2 ਆਫ 1974) ਦੀ ਧਾਰਾ 144 ਅਧੀਨ ਆਮ ਲੋਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਅੰਦਰ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਇਕਲ ਅਤੇ ਮੋਟਰ ਗੱਡੀਆਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ ਮਿਲਟਰੀ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਔਲਿਵ ਰੰਗ ਦੀ ਵਰਦੀ ਅਤੇ ਔਲਿਵ ਰੰਗ ਦੀਆਂ ਜੀਪਾਂ, ਮੋਟਰ ਸਾਇਕਲਾਂ ਦੀ ਵਰਤੋਂ ਮਿਲਟਰੀ ਅਧਿਕਾਰੀਆਂ ਵੱਲੋਂ ਕੀਤੀ ਜਾਂਦੀ ਹੈ। ਕਿਸੇ ਵੀ ਵਿਅਕਤੀ ਜਾਂ ਸੰਸਥਾ ਵੱਲੋਂ ਜਾਂ ਕਿਸੇ ਸਮਾਜ ਵਿਰੋਧੀ ਤੱਤਾਂ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਜੀਪਾਂ/ਮੋਟਰ ਸਾਇਕਲਾਂ ਦੀ ਵਰਤੋਂ ਕਰਦੇ ਹੋਏ ਕੋਈ ਵੀ ਗੈਰ ਕਾਨੁੰਨੀ ਕਾਰਵਾਈ ਜਾਂ ਹਿੰਸਕ ਘਟਟਨਾ ਕੀਤੀ ਜਾ ਸਕਦੀ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਇਸ ਲਈ ਵੱਖਰੇਪਣ ਨੂੰ ਯਕੀਨੀ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਇਹ ਜਰੂਰੀ ਹੋ ਜਾਂਦਾ ਹੈ ਕਿ ਆਮ ਲੋਕਾਂ ਵੱਲੋਂ ਔਲਿਵ ਰੰਗ ਦੀ ਮਿਲਟਰੀ ਵਰਦੀ ਅਤੇ ਔਲਿਵ ਰੰਗ ਦੀਆਂ ਜੀਪਾਂ/ਮੋਟਰ ਸਾਇਕਲਾਂ ਤੇ ਮੋਟਰ ਗੱਡੀਆਂ ਦੀ ਆਮ ਜਨਤਾ ਵੱਲੋਂ ਕੀਤੀ ਜਾਂਦੀ ਵਰਤੋਂ ਨੂੰ ਤੁਰੰਤ ਬੰਦ ਕੀਤਾ ਜਾਵੇਗਾ। ਜਾਰੀ ਕੀਤੇ ਗਏ ਇਹ ਮਨਾਹੀਂ ਹੁਕਮ ਜ਼ਿਲ੍ਹੇ ਅੰਦਰ 01 ਅਪ੍ਰੈਲ, 2024 ਤੱਕ ਲਾਗੂ ਰਹਿਣਗੇ।