Thursday, November 21, 2024

Malwa

ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ 'ਚ ਆਈ.ਟੀ.ਬੀ.ਪੀ. ਦੇ ਬੈਂਡ ਨੇ ਭਰਿਆ ਦੇਸ਼ ਭਗਤੀ ਦਾ ਰੰਗ

February 02, 2024 04:54 PM
SehajTimes

ਪਟਿਆਲਾ : ਪਟਿਆਲਾ ਵਿਖੇ ਅੱਜ ਸ਼ੁਰੂ ਹੋਏ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਦੌਰਾਨ ਇੰਡੋ ਤਿੱਬਤੀਅਨ ਬਾਰਡਰ ਪੁਲਿਸ ਬਲ ਦੇ ਬੈਂਡ ਵੱਲੋਂ ਵਜਾਈਆਂ ਗਈਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਪਟਿਆਲਾ ਦੀ ਫ਼ਿਜ਼ਾ 'ਚ ਦੇਸ਼ ਭਗਤੀ ਦਾ ਰੰਗ ਬਿਖੇਰਿਆ ਤੇ ਹਰੇਕ ਉਮਰ ਵਰਗ 'ਚ ਜੋਸ਼ੀਲੀਆਂ ਧੁਨਾਂ ਨੇ ਨਵਾਂ ਜੋਸ਼ ਪੈਦਾ ਕੀਤਾ।ਖਾਲਸਾ ਕਾਲਜ ਦੇ ਮੈਦਾਨ 'ਚ ਇਕ ਪਾਸੇ ਖੜੇ ਜੰਗੀ ਸਾਜੋ ਸਾਮਾਨ ਅਤੇ ਸਾਹਮਣੇ ਵੱਜ ਰਹੀਆਂ ਦੇਸ਼ ਭਗਤੀ ਦੀਆਂ ਧੁਨਾਂ ਨੇ ਹਰੇਕ ਸਰੋਤੇ ਨੂੰ ਆਪਣੇ ਵੱਲ ਆਕਰਸ਼ਿਤ ਕੀਤਾ।

ਆਈ.ਟੀ.ਬੀ.ਪੀ. ਬੈਂਡ ਦੇ ਬੈਂਡ ਮਾਸਟਰ ਤੁਫ਼ਾਨ ਸਿੰਘ ਦੀ ਅਗਵਾਈ ਵਿਚ 25 ਮੈਂਬਰਾਂ ਦੀ ਟੀਮ ਨੇ 'ਏ ਮੇਰੇ ਵਤਨ ਕੇ ਲੋਗੋ', 'ਦਿਲ ਦੀਆਂ ਹੈ ਜਾਨ ਬੀ ਦੇਗੇ ਏ ਵਤਨ ਤੇਰੇ ਲੀਏ', 'ਸੰਦੇਸ਼ੇ ਆਤੇ ਹੈ', ਤੁਮ ਦਿਲ ਦੀ ਧੜਕਨ ਹੋ' ਅਤੇ 'ਸਾਰੇ ਜਾਹਾਂ ਸੇ ਅੱਛਾ' ਵਰਗੀਆਂ ਦੇਸ਼ ਭਗਤੀ ਦੀਆਂ ਧੁਨਾਂ ਰਾਹੀਂ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ।

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਆਈ.ਟੀ.ਬੀ.ਪੀ. ਵੱਲੋਂ ਕੀਤੀ ਪੇਸ਼ਕਾਰੀ ਦੀ ਸਰਹਾਨਾਂ ਕਰਦਿਆਂ ਕਿਹਾ ਕਿ ਮਿਲਟਰੀ ਲਿਟਰੇਚਰ ਫ਼ੈਸਟੀਵਲ ਵਿਚ ਸ਼ਾਮਲ ਭਾਵੇਂ ਹਰੇਕ ਪੇਸ਼ਕਾਰੀ ਮਹੱਤਵਪੂਰਣ ਹੈ ਪਰ ਬੈਂਡ ਨੇ ਫ਼ੈਸਟੀਵਲ ਵਿਚ ਸ਼ਾਮਲ ਹੋਏ ਦਰਸ਼ਕਾਂ ਵਿਚ ਆਪਣੇ ਦੇਸ਼ ਲਈ ਕੁਝ ਕਰਨ ਦਾ ਜਜ਼ਬਾ ਪੈਦਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਪੇਸ਼ਕਾਰੀਆਂ ਬੱਚਿਆਂ ਤੇ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਦੇ ਅਨੁਸ਼ਾਸਨ ਵੀ ਪੈਦਾ ਕਰਦੀਆਂ ਹਨ।

ਇਸ ਮੌਕੇ ਮਿਲਟਰੀ ਲਿਟਰੇਚਰ ਫ਼ੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫ. ਜਨ. ਟੀ.ਐਸ. ਸ਼ੇਰਗਿੱਲ,  ਲੈਫ.ਜਨ (ਰਿਟਾ.) ਚੇਤਿੰਦਰ ਸਿੰਘ, ਕਰਨਲ ਪੈਰੀ ਗਰੇਵਾਲ, ਏ.ਡੀ.ਸੀ. ਅਨੁਪ੍ਰਿਤਾ ਜੌਹਲ, ਮੇਲੇ ਦੇ ਨੋਡਲ ਅਫ਼ਸਰ ਐਸ.ਡੀ.ਐਮ ਚਰਨਜੀਤ ਸਿੰਘ, ਤਹਿਸੀਲਦਾਰ ਲਾਰਸਨ ਸਿੰਗਲਾ ਵੀ ਮੌਜੂਦ ਸਨ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ