Friday, November 22, 2024

Chandigarh

ਦਿੱਲੀ ਪੁਲਿਸ ਦੀ ਵੱਡੀ ਕਾਰਵਾਈ, ਸਿੰਘੂ ਬਾਰਡਰ ‘ਤੇ 25 ‘ਆਪ’ ਵਰਕਰਾਂ ਨੂੰ ਲਿਆ ਹਿਰਾਸਤ ‘ਚ

February 02, 2024 05:59 PM
SehajTimes

ਚੰਡੀਗੜ੍ਹ : ਚੰਡੀਗੜ੍ਹ ਵਿਚ ਮੇਅਰ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਡਾ ਪ੍ਰਦਰਸ਼ਨ ਕਰਨਗੇ। ਉਹ ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਭਾਜਪਾ ਦਫਤਰ ਨੂੰ ਘੇਰਨ ਦੀ ਤਿਆਰੀ ਵਿਚ ਹੈ। ਇਸ ਲਈ ਬੀਤੀ ਸ਼ਾਮ ਮੁੱਖ ਮੰਤਰੀ ਮਾਨ ਦਿੱਲੀ ਪਹੁੰਚ ਚੁੱਕੇ ਹਨ। ਕੇਂਦਰ ਨੇ ਸਵੇਰੇ ਸੁਰੱਖਿਆ ਦੇ ਮੱਦੇਨਜ਼ਰ ‘ਆਪ’ ਤੇ ਭਾਜਪਾ ਦੋਵੇਂ ਦਫਤਰਾਂਦੇ ਬਾਹਰ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ। ਪਰ ‘ਆਪ’ ਵੱਲੋਂ ਪ੍ਰਦਰਸ਼ਨ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। 25 ‘ਆਪ’ ਵਰਕਰਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। ਆਮ ਆਦਮੀ ਪਾਰਟੀ ਦੇ ਵਰਕਰ ਜਿਵੇਂ ਹੀ ਅੱਜ ਦਿੱਲੀ ਵਿਖੇ ਕੂਚ ਕਰ ਰਹੇ ਸਨ ਸਿੰਘੂ ਬਾਰਡਰ ‘ਤੇ ਪੁਲਿਸ ਵੱਲੋਂ ਉਨ੍ਹਾਂ ਦੇ ਕੁਝ ਵਿਧਾਇਕਾਂ ਤੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।
‘ਆਪ’ ਦਾ ਦੋਸ਼ ਹੈ ਕਿ ਭਾਜਪਾ ਦੇ ਪ੍ਰੀਜਾਈਡਿੰਗ ਅਫਸਰ ਨੇ ਚੋਣ ਵਿਚ ਹੇਰਾਫੇਰੀ ਕਰਕੇ ਭਾਜਪਾ ਦਾ ਮੇਅਰ ਬਣਾਇਆ ਹੈ। ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਤੋਂ ਵਰਕਰਾਂ ਨੂੰ ਅੱਜ ਦਿੱਲੀ ਪਹੁੰਚਣ ਲਈ ਕਿਹਾ ਗਿਆ ਹੈ। ‘ਆਪ’ ਸੁਪਰੀਮੋ ਕੇਜਰੀਵਾਲ ਨੇ ਅੱਜ ਹੋਣ ਵਾਲੇ ਪ੍ਰਦਰਸ਼ਨ ਨੂੰ ਲੈ ਕੇ ਉਨ੍ਹਾਂ ਦੇ ਵਿਧਾਇਕ ਤੇ ਵਰਕਰਾਂ ਨੂੰ ਰੋਕਣ ਤੇ ਹਾਊਸ ਅਰੈਸਟ ਕਰਨ ਵਰਗੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਹੈ ਕਿ ਪਹਿਲਾਂ ਚੰਡੀਗੜ੍ਹ ਮੇਅਰ ਚੋਣਾਂ ਵਿਚ ਭਾਜਪਾ ਨੇ ਵੋਟਾਂ ਦੀ ਚੋਰੀ ਕੀਤੀ ਤੇ ਹੁਣ ਉਨ੍ਹਾਂ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੀ ਜਨਤਾ ਨੂੰ ਥਾਂ-ਥਾਂ ‘ਤੇ ਦਿੱਲੀ ਵਿਚ ਰੋਕਿਆ ਜਾ ਰਿਹਾ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ