ਚਮਰੋੜ ਪੱਤਣ (ਪਠਾਨਕੋਟ) : ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ Chief Minister Bhagwant Singh Mann ਨੇ ਅੱਜ ਚਮਰੋੜ ਪੱਤਣ ਵਿਖੇ Jet Ski, Motor Paragliding ਅਤੇ Hot air Balloon ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। Chief Minister ਨੇ ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ ਸੁੰਦਰ ਸਥਾਨ 'ਤੇ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਅਤੇ ਸਪੀਡ ਬੋਟਿੰਗ ਵਰਗੀਆਂ ਗਤੀਵਿਧੀਆਂ ਪਹਿਲਾਂ ਹੀ ਚੱਲ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਥਾਂ 'ਤੇ ਪਹਿਲਾਂ ਹੀ ਦੋ ਸਪੀਡ ਬੋਟਾਂ ਚੱਲ ਰਹੀਆਂ ਹਨ, ਜੋ ਇਥੇ ਆਉਣ ਵਾਲੇ ਸੈਲਾਨੀਆਂ ਲਈ ਖਿੱਚ ਦਾ ਮੁੱਖ ਕੇਂਦਰ ਹਨ। Bhagwant Singh Mann ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀ ਵੱਡੀ ਸੰਭਾਵਨਾ ਹੈ, ਜਿਸ ਕਰ ਕੇ ਸੂਬਾ ਸਰਕਾਰ ਪਹਿਲਾਂ ਹੀ ਇਥੇ ਵੱਖ-ਵੱਖ ਸੰਭਾਵਨਾਵਾਂ ਤਲਾਸ਼ ਰਹੀ ਹੈ।
Chief Minister ਨੇ ਅੱਗੇ ਕਿਹਾ ਕਿ ਅੱਜ ਇੱਥੇ Jet Ski, Motor Paragliding ਅਤੇ Hot air Balloon ਦਾ ਟਰਾਇਲ/ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਜਲਦੀ ਹੀ ਇਸ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਪਾਣੀ ਵਾਲੀਆਂ ਖੇਡਾਂ/ਮਨੋਰੰਜਕ ਗਤੀਵਿਧੀਆਂ ਦੀ ਵੱਡੀ ਸੰਭਾਵਨਾ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਵਾਟਰ ਐਡਵੈਂਚਰ ਸਪੋਰਟਸ ਨੀਤੀ ਪਹਿਲਾਂ ਹੀ ਨੋਟੀਫਾਈ ਕਰ ਦਿੱਤੀ ਹੈ।
Bhagwant Singh Mann ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਹ ਸਾਰੀਆਂ ਗਤੀਵਿਧੀਆਂ ਵਪਾਰਕ ਤੌਰ 'ਤੇ ਸ਼ੁਰੂ ਹੋਣਗੀਆਂ, ਜਿਸ ਨਾਲ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੂੰ ਕੁਦਰਤੀ ਸੋਮਿਆਂ ਦੀ ਭਰਪੂਰ ਬਖਸ਼ਿਸ਼ ਹੋਣ ਕਰਕੇ ਇਹ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜਿਸ ਨਾਲ ਇਥੋਂ ਦੇ ਲੋਕਾਂ ਦੇ ਜੀਵਨ ਪੱਧਰ ਵਿੱਚ ਵੱਡਾ ਸੁਧਾਰ ਹੋਵੇਗਾ।
ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਇਹ ਖੇਤਰ ਵਿਕਾਸ ਪੱਖੋਂ ਪਛੜਿਆ ਰਿਹਾ ਹੈ। Bhagwant Singh Mann ਨੇ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟੇ ਦੀਆਂ ਅਣਵਰਤੀਆਂ ਸੰਭਾਵਨਾਵਾਂ ਨੂੰ ਹੁਣ ਵਰਤੋਂ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਕੁਦਰਤੀ ਸੋਮਿਆਂ ਨਾਲ ਲਬਰੇਜ ਇਸ ਸੁੰਦਰ ਸਥਾਨ ਵੱਲ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।