Friday, November 22, 2024
BREAKING NEWS
ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟਪੰਜਾਬ ‘ਚ 4 ਸਾਲ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਹੋਇਆ ਲਾਜ਼ਮੀ

Doaba

Chief Minister ਵੱਲੋਂ NRI ਭਾਈਚਾਰੇ ਨੂੰ ਸੂਬੇ ਦੇ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

February 03, 2024 07:28 PM
SehajTimes

ਚਮਰੋੜ ਪੱਤਣ (ਪਠਾਨਕੋਟ) : ਪੰਜਾਬ ਦੇ Chief Minister Bhagwant Singh Mann ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ। ਇੱਥੇ NRI ਮਿਲਣੀ’ ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ NRI ਨੂੰ ਅਫਸਰਸ਼ਾਹੀ ਦੇ ਹੱਥੋਂ ਜ਼ਲਾਲਤ ਸਹਿਣੀ ਪੈਂਦੀ ਸੀ। ਉਂਜ, Bhagwant Singh Mann ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪਰਵਾਸੀ ਭਾਰਤੀਆਂ ਦਾ ਮਾਣ ਬਹਾਲ ਕਰਨ ਲਈ ਬਹੁਤ ਸਾਰੇ ਹੋਰ ਲੀਹੋਂ ਹਟਵੇਂ ਕਦਮ ਚੁੱਕੇ ਜਾ ਰਹੇ ਹਨ। Chief Minister ਨੇ ਕਿਹਾ, “ਮੈਂ ਇਕ ਸਧਾਰਨ ਪਰਿਵਾਰ ਵਿੱਚ ਜੰਮਿਆ-ਪਲਿਆ ਹਾਂ ਜਿਸ ਕਰਕੇ ਜ਼ਮੀਨੀ ਪੱਧਰ 'ਤੇ ਚੰਗੀ ਤਰ੍ਹਾਂ ਜੁੜਿਆ ਹੋਇਆ ਹਾਂ, ਇਸ ਲਈ ਮੈਂ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂੰ ਹਾਂ। ਮੈਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਹੁਣ ਹਰੇਕ ਨਾਗਰਿਕ ਦੀ ਜਾਇਜ਼ ਸਮੱਸਿਆ ਦੇ ਹੱਲ ਲਈ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੈ। ਅਸੀਂ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ ਹਾਂ।” Chief Minister ਨੇ ਕਿਹਾ ਕਿ ਉਹ ਸੂਬੇ ਵਿੱਚ ਵਿਦੇਸ਼ੀ ਨਿਵੇਸ਼ ਨੂੰ ਵਧਾਉਣ ਲਈ ਕਈ ਰਾਜਦੂਤਾਂ ਅਤੇ ਕੂਟਨੀਤਿਕਾਂ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਮਕਸਦ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ। Bhagwant Singh Mann ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸੈਰ ਸਪਾਟਾ ਉਦਯੋਗ ਦੇ ਧੁਰੇ ਵਜੋਂ ਉਭਰੇਗਾ ਕਿਉਂਕਿ ਅਜਿਹੇ ਯਤਨਾਂ ਨੂੰ ਫਲ ਜ਼ਰੂਰ ਮਿਲੇਗਾ। Chief Minister ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਕਰਵਾਏ ਗਏ NRI ਸੰਮੇਲਨ ਮਹਿਜ਼ ਧੋਖਾ ਸਨ ਕਿਉਂਕਿ ਇਸ ਵਿੱਚੋਂ ਕੁਝ ਵੀ ਸਾਰਥਿਕ ਢੰਗ ਨਾਲ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੂੰ ਵੱਡੇ-ਵੱਡੇ ਪੈਲੇਸਾਂ ਅਤੇ ਹੋਟਲਾਂ ਵਿੱਚ ਬੁਲਾਇਆ ਜਾਂਦਾ ਸੀ ਪਰ ਬਾਅਦ ਵਿੱਚ ਉਨ੍ਹਾਂ ਨੂੰ ਜ਼ਲਾਲਤ ਸਹਿਣੀ ਪੈਂਦੀ ਸੀ ਕਿਉਂਕਿ ਕੋਈ ਵੀ ਉਨ੍ਹਾਂ ਦੀ ਪਰਵਾਹ ਨਹੀਂ ਕਰਦਾ ਸੀ।

 Bhagwant Singh Mann ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦਾ ਅਮੀਰ ਸੱਭਿਆਚਾਰਕ ਵਿਰਸਾ ਲੋਕਾਂ ਨੂੰ ਦਿਖਾਉਣ ਲਈ ਰਮਣੀਕ ਅਤੇ ਕੁਦਰਤੀ ਸੁਦੰਰਤਾ ਨਾਲ ਲਬਰੇਜ਼ ਇਸ ਸਥਾਨ 'ਤੇ ਇਹ ਸਮਾਗਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੂੰ ਇਸ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣਾ ਚਾਹੀਦਾ ਹੈ। Chief Minister ਨੇ ਕਿਹਾ, “ਪੰਜਾਬ ਬਰਕਤ ਵਾਲੀ ਧਰਤੀ ਹੈ ਜਿੱਥੇ ਕਣਕ ਅਤੇ ਝੋਨੇ ਦੀ ਏਨੀ ਜ਼ਿਆਦਾ ਪੈਦਾਵਾਰ ਹੁੰਦੀ ਹੈ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਜਾ ਸਕਿਆ। ਇਹ ਬੜੇ ਦੁੱਖ ਦੀ ਗੱਲ ਹੈ ਕਿ ਪਹਿਲਾਂ ਵਾਲੇ ਆਗੂਆਂ ਨੇ ਸੂਬੇ ਦਾ ਸਰਮਾਇਆ ਲੁੱਟਿਆ ਜਿਸ ਕਾਰਨ ਸੂਬਾ ਤਰੱਕੀ ਅਤੇ ਖੁਸ਼ਹਾਲੀ ਵਿੱਚ ਪਛੜ ਗਿਆ ਹੈ। ਹੁਣ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ।” Chief Minister ਨੇ ਕਿਹਾ ਕਿ ਪੰਜਾਬ ਨੂੰ ਕਿਸੇ ਵੀ ਵਿਅਕਤੀ ਖਾਸ ਕਰਕੇ ਕੇਂਦਰ ਵਿੱਚ ਸੱਤਾਧਾਰੀ ਲੋਕਾਂ ਤੋਂ ਦੇਸ਼ ਭਗਤੀ ਦਾ ਐਨ.ਓ.ਸੀ. ਦੀ ਲੋੜ ਨਹੀਂ। Chief Minister ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੀਆਂ ਝਾਕੀਆਂ ਨੂੰ ਰੱਦ ਕਰ ਦਿੱਤਾ ਸੀ, ਭਾਵੇਂ ਕਿ ਆਜ਼ਾਦੀ ਦੇ ਸੰਘਰਸ਼ ਲਈ 90 ਫੀਸਦੀ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਸਨ। Bhagwant Singh Mann ਨੇ ਕਿਹਾ ਕਿ ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਸਹਿਣਯੋਗ ਹੈ ਕਿਉਂਕਿ ਉਨ੍ਹਾਂ ਨੂੰ ਸੂਬੇ ਵਿਚ ਦੇਸ਼ ਭਗਤੀ ਅਤੇ ਰਾਸ਼ਟਰਵਾਦ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਰੱਦ ਕਰਨ ਦਾ ਕੋਈ ਹੱਕ ਨਹੀਂ। Chief Minister ਨੇ ਕਿਹਾ ਕਿ ਪੰਜਾਬੀਆਂ ਨੇ ਜਾਤ, ਰੰਗ, ਨਸਲ ਅਤੇ ਭੂਗੋਲਿਕ ਪੱਧਰ ਤੋਂ ਉਪਰ ਉਠ ਕੇ ਪਰਮਾਤਮਾ ਦੀ ਬਖਸ਼ਿਸ਼ ਸਦਕਾ ਜੀਵਨ ਦੇ ਹਰੇਕ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਵਿੱਚ ਸ਼ਾਇਦ ਪੰਜਾਬੀ ਹੀ ਅਜਿਹਾ ਭਾਈਚਾਰਾ ਹੈ ਜੋ ਆਪਣੀ ਮਿਹਨਤ, ਇਮਾਨਦਾਰੀ ਅਤੇ ਵਚਨਬੱਧਤਾ ਦੇ ਬਲਬੂਤੇ ਕੋਈ ਵੀ ਔਖਾ ਤੋਂ ਔਖਾ ਕੰਮ ਕਰ ਸਕਦਾ ਹੈ।

 Bhagwant Singh Mann ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਾਨਦਾਰ ਬੁਨਿਆਦੀ ਢਾਂਚੇ, ਵਾਧੂ ਬਿਜਲੀ, ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਮਾਮਲੇ ਵਿੱਚ ਪੰਜਾਬ ਨੂੰ ਵਿਕਾਸ ਦੀ ਤੇਜ਼ੀ ਗਤੀ 'ਤੇ ਲਿਆਉਣ ਲਈ ਠੋਸ ਉਪਰਾਲੇ ਕੀਤੇ ਹਨ। Chief Minister ਨੇ ਕਿਹਾ ਕਿ ਇਹ ਸਭ ਕੁਝ ਸੂਬੇ ਵਿੱਚ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਸਦਭਾਵਨਾ ਭਰੇ ਮਾਹੌਲ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸ਼ਾਂਤਮਈ ਮਾਹੌਲ ਨੇ ਪੰਜਾਬ ਦੀ ਸਮੁੱਚੀ ਵਿਕਾਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਹੈ। Bhagwant Singh Mann ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਬਹਾਦਰ ਪੰਜਾਬੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜਮਹੂਰੀਅਤ ਦੀਆਂ ਕਦਰਾਂ-ਕੀਮਤਾਂ 'ਤੇ ਅਥਾਹ ਭਰੋਸਾ ਰੱਖਦੇ ਹਨ। ਜਜ਼ਬਾਤੀ ਸਾਂਝ ਦਾ ਪ੍ਰਗਟਾਵਾ ਕਰਦਿਆਂ Chief Minister ਨੇ ਪ੍ਰਵਾਸੀ ਭਾਰਤੀ ਭਰਾਵਾਂ ਨੂੰ ਆਰਥਿਕ ਅਤੇ ਸਮਾਜਿਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਉਤਸ਼ਾਹਿਤ ਕਰਨ ਵਿੱਚ ਵੱਡਾ ਯੋਗਦਾਨ ਪਾਉਣ ਦੀ ਅਪੀਲ ਕੀਤੀ, ਜੋ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਭ ਤੋਂ ਵੱਧ ਸਭ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਨੂੰ ‘ਰਸਮੀ ਇਕੱਠ’ ਵਜੋਂ ਨਹੀਂ ਲਿਆ ਜਾਣਾ ਚਾਹੀਦਾ, ਸਗੋਂ ਇਸ ਨੂੰ ਸੂਬੇ ਦੀ ਬਿਹਤਰੀ ਲਈ ਵਿਚਾਰ-ਵਟਾਂਦਰੇ ਦੇ ਆਪਸੀ ਆਦਾਨ-ਪ੍ਰਦਾਨ ਵਿੱਚ ਤਬਦੀਲ ਕਰਕੇ ਸਿਹਤਮੰਦ ਮੰਚ ਵਜੋਂ ਵਰਤਿਆ ਜਾਣਾ ਚਾਹੀਦਾ ਹੈ। Bhagwant Singh Mann ਨੇ ਸਿੱਖਿਆ ਅਤੇ ਸਿਹਤ ਸੰਭਾਲ ਦੇ ਖੇਤਰ ਵਿੱਚ ਪਰਵਾਸੀ ਭਾਰਤੀਆਂ ਦੇ ਸਹਿਯੋਗ ਲਈ ਉਮੀਦ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਇਨ੍ਹਾਂ ਮੁੱਖ ਖੇਤਰਾਂ ਵਿੱਚ ਕਈ ਯੋਜਨਾਵਾਂ ਅਤੇ ਪ੍ਰੋਜੈਕਟਾਂ ਨੂੰ ਵਿਉਂਦਬੰਦ ਕੀਤਾ ਜਾ ਸਕਦਾ ਹੈ। Chief Minister ਨੇ ਕਿਹਾ, “ਸਾਡੀ ਸਰਕਾਰ NRI ਭਾਈਚਾਰੇ ਦੇ ਜੀਵਨ ਨੂੰ ਵਿਦੇਸ਼ਾਂ ਵਾਂਗ ਸੁਖਾਂਵਾ ਅਤੇ ਸੁਹਾਵਣਾ ਬਣਾਉਣ ਲਈ ਉਨ੍ਹਾਂ ਦੀਆਂ ਖਾਹਿਸ਼ਾਂ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਕਿ ਪੰਜਾਬ ਨੂੰ ਉਨ੍ਹਾਂ ਦੇ ਸੁਪਨਿਆਂ ਦਾ ਘਰ ਬਣਾਇਆ ਜਾ ਸਕੇ। ਮੈਨੂੰ ਪੂਰਾ ਭਰੋਸਾ ਹੈ ਕਿ 'ਵਤਨ ਵਾਪਸੀ' ਦਾ ਰੁਝਾਨ ਸ਼ੁਰੂ ਹੋ ਗਿਆ ਹੈ ਜਿਸ ਨਾਲ ਇਹ ਨਾ ਸਿਰਫ਼ ਨੌਜਵਾਨਾਂ ਖਾਸ ਕਰਕੇ ਸੁਨਹਿਰੇ ਸੁਪਨਿਆਂ ਦੀ ਭਾਲ ਵਿਚ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੇ ਪਰਵਾਸ ਕਰਨ ਦੇ ਉੱਭਰੇ ਰੁਝਾਨ ਨੂੰ ਠੱਲ੍ਹ ਪਏਗੀ, ਸਗੋਂ ਪਰਵਾਸੀ ਭਾਰਤੀਆਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰੇਗੀ।” ਉਨ੍ਹਾਂ ਨੇ ਪਰਵਾਸੀ ਭਾਰਤੀਆਂ ਨੂੰ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਇਸ ਨੇਕ ਕਾਰਜ ਲਈ ਕਾਰਗਰ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਆਲਮੀ ਨਿਵੇਸ਼ਕਾਰ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਿਛਲੇ 20 ਮਹੀਨਿਆਂ ਤੋਂ ਵੱਧ ਸਮੇਂ ਦੌਰਾਨ ਕੁਝ ਵੱਡੀਆਂ ਕੰਪਨੀਆਂ ਜਿਵੇਂ ਟਾਟਾ ਸਟੀਲ ਅਤੇ ਹੋਰਾਂ ਨੇ ਸੂਬੇ ਵਿੱਚ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਇਹ ਸਹੀ ਦਿਸ਼ਾ ਵਿੱਚ ਜਾ ਰਿਹਾ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਲੱਖਣ ਰੰਗਾਂ ਵਾਲੇ ਸਟੈਂਪ ਪੇਪਰ ਵੀ ਜਾਰੀ ਕੀਤੇ ਹਨ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਵੱਡੀ ਪੁਲਾਂਘ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਅਹਿਮ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣਾ ਹੈ।
ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਪਹਿਲਾਂ ਉਦਯੋਗ ਸੱਤਾ ਵਿੱਚ ਰਹਿੰਦੇ ਪਰਿਵਾਰਾਂ ਨਾਲ ਸਮਝੌਤਿਆਂ 'ਤੇ ਦਸਤਖਤ ਕਰਦੇ ਸਨ ਪਰ ਜਦੋਂ ਤੋਂ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਸੂਬੇ ਦੇ ਲੋਕਾਂ ਲਈ ਸਮਝੌਤਿਆਂ 'ਤੇ ਦਸਤਖਤ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਮੀਰ ਪਰਿਵਾਰਾਂ ਨੂੰ ਇਨ੍ਹਾਂ ਸਮਝੌਤਿਆਂ ਦਾ ਲਾਭ ਮਿਲਦਾ ਸੀ ਪਰ ਹੁਣ ਪੰਜਾਬੀਆਂ ਨੂੰ ਇਸ ਦਾ ਲਾਭ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਕੇ, ਪਿੰਡਾਂ ਅਤੇ ਸ਼ਹਿਰਾਂ ਨੂੰ ਗੋਦ ਲੈ ਕੇ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਯੋਗਦਾਨ ਪਾ ਕੇ ਪੰਜਾਬ ਵਿੱਚ ਚੱਲ ਰਹੇ ਬੇਮਿਸਾਲ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੇ NRI ਪੰਜਾਬੀਆਂ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ, ਪ੍ਰਗਤੀਸ਼ੀਲ ਅਤੇ ਅਸਲ ਵਿੱਚ ਢੁਕਵਾਂ ਸੂਬਾ ਹੈ ਅਤੇ ਉਨ੍ਹਾਂ ਨੂੰ ਇਹ ਤੱਥ ਵਿਸ਼ਵ ਪੱਧਰ 'ਤੇ ਪ੍ਰਚਾਰਨੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਪਰਵਾਸੀ ਭਾਰਤੀਆਂ ਦੀ ਸਹਾਇਤਾ ਲਈ ਤੁਰੰਤ ਕਦਮ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਸਿਰਫ਼ ਦੋ ਵਿਅਕਤੀਆਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਰੱਜ ਕੇ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਦੋ ਇੱਕ ਪਰਿਵਾਰ ਦੇ ਸਨ ਜਦੋਂਕਿ ਦੋ ਦੂਜੇ ਪਰਿਵਾਰ ਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਨਾਲ ਸੂਬੇ ਦੇ ਵਿਕਾਸ ਵਿਚ ਰੁਕਾਵਟ ਆ ਰਹੀ ਹੈ। Shiromani Akal Dal ਦੀ ‘ਪੰਜਾਬ ਬਚਾਓ ਯਾਤਰਾ’ 'ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਉਹ 15 ਸਾਲਾਂ ਤੋਂ ਸੂਬੇ ਨੂੰ ਅੰਨ੍ਹੇਵਾਹ ਲੁੱਟਣ ਤੋਂ ਬਾਅਦ ਹੁਣ ਕਿਸ ਤੋਂ ਸੂਬੇ ਨੂੰ ਬਚਾਉਣ ਦਾ ਹੋ-ਹੱਲਾ ਮਚਾ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਦੇ ਖਜ਼ਾਨੇ ਦੀ ਲੁੱਟ ਕੀਤੀ ਅਤੇ ਪੰਜਾਬੀਆਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਅਤੇ ਇੱਥੋਂ ਤੱਕ ਕਿ ਸੂਬੇ ਅੰਦਰ ਵੱਡੇ ਮਾਫੀਏ ਦੀ ਪੁਸ਼ਤਪਨਾਹੀ ਵੀ ਕੀਤੀ। Bhagwant Singh Mann ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਹੁਣ ਇਨ੍ਹਾਂ ਦੀਆਂ ਨੌਟੰਕੀਆਂ ਨਹੀਂ ਚੱਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚ ਦਿੰਦੀਆਂ ਸਨ। Bhagwant Singh Mann ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। Chief Minister  ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਆਪਣੀ ਹੀ ਸਫਲਤਾ ਤੋਂ ਭੈਭੀਤ ਹੋ ਜਾਂਦੇ ਸਨ ਕਿਉਂਕਿ ਸਿਆਸੀ ਆਗੂ ਇਨ੍ਹਾਂ ਲੋਕਾਂ ਦੇ ਕਾਰੋਬਾਰ ਵਿੱਚ ਹਿੱਸਾਪੱਤੀ ਪਾਉਂਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਮ ਲੋਕਾਂ ਨੂੰ ਲੁੱਟਿਆ ਅਤੇ ਇਨ੍ਹਾਂ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ। Bhagwant Singh Mann ਨੇ ਕਿਹਾ ਕਿ ਹੁਣ ਸੂਬੇ ਵਿੱਚ ਆਮ ਲੋਕਾਂ ਦੀ ਸਰਕਾਰ ਹੈ ਜੋ ਹਰ ਵਿਅਕਤੀ ਨੂੰ ਜ਼ਿੰਦਗੀ ਵਿੱਚ ਕਾਮਯਾਬ ਹੋਣ ਦੇ ਖੁੱਲ੍ਹੇ ਮੌਕੇ ਦੇ ਰਹੀ ਹੈ। Chief Minister ਨੇ ਕਿਹਾ ਕਿ ਪਰਵਾਸੀ ਭਾਰਤੀ ਭਰਾਵਾਂ ਨੂੰ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਸਹੂਲਤ ਦੇਣ ਵਾਸਤੇ ਸੂਬਾ ਸਰਕਾਰ ਨੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ ਕੀਤੀ ਹੈ। Chief Minister ਨੇ ਇਸ ਵੈੱਬਸਾਈਟ ਨੂੰ ਲੀਹੋਂ ਹਟਵੀਂ ਪਹਿਲ ਦੱਸਿਆ ਜਿਸ ਦਾ ਉਦੇਸ਼ ਜਿੱਥੇ ਪਰਵਾਸੀ ਭਾਰਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ, ਉਥੇ ਦੂਜੇ ਪਾਸੇ ਉਨ੍ਹਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਵਿੱਚ ਮਦਦ ਕਰਨਾ ਹੈ। Bhagwant Singh Mann ਨੇ ਦੱਸਿਆ ਕਿ ਵੈੱਬਸਾਈਟ 'ਤੇ ਐਨ.ਆਰ.ਆਈ ਪੁਲਿਸ ਵਿੰਗ, ਪੰਜਾਬ ਸਟੇਟ ਕਮਿਸ਼ਨ ਫਾਰ NRI ਅਤੇ NRI ਸਭਾ ਨਾਲ ਸਬੰਧਤ ਵਿਸਥਾਰਤ ਜਾਣਕਾਰੀ ਹੈ। ਇਸੇ ਤਰ੍ਹਾਂ Chief Minister  ਨੇ ਕਿਹਾ ਕਿ NRI ਨੂੰ ਇੱਕ ਹੋਰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਪਰਵਾਸੀ ਭਾਰਤੀਆਂ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ ਤਾਂ ਜੋ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜ਼ਿਲ੍ਹਾ ਪੱਧਰ 'ਤੇ ਉਨ੍ਹਾਂ ਨੂੰ ਢਾਂਚਾਗਤ ਅਤੇ ਅਸਰਦਾਰ ਸ਼ਿਕਾਇਤ ਨਿਵਾਰਣ ਪ੍ਰਣਾਲੀ ਪ੍ਰਦਾਨ ਕਰਕੇ ਕੀਤਾ ਜਾਵੇ। Bhagwant Singh Mann ਨੇ ਦੱਸਿਆ ਕਿ ਏਸੇ ਮੰਤਵ ਤਹਿਤ ਹੀ ਸੂਬਾ ਸਰਕਾਰ ਨੇ ਪਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫੀਲਡ ਅਫਸਰਾਂ’ ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲਾਲ ਚੰਦ ਕਟਾਰੂਚੱਕ ਅਤੇ ਬ੍ਰਮ ਸ਼ੰਕਰ ਜਿੰਪਾ ਸਮੇਤ ਹੋਰ ਹਾਜ਼ਰ ਸਨ।

Have something to say? Post your comment

 

More in Doaba

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਢੁੱਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਾਇਆ

ਕਣਕ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾਉਣ ਲਈ ਸਿਫਾਰਸ਼ਸ਼ੁਦਾ ਕੀਟਨਾਸ਼ਕ ਹੀ ਵਰਤੇ ਜਾਣ : ਡਾ.ਅਮਰੀਕ ਸਿੰਘ

ਡਿਪਟੀ ਸਪੀਕਰ ਰੌੜੀ ਵੱਲੋਂ ਨਵੇਂ ਚੁਣੇ ਗਏ ਪੰਚਾਂ ਨੂੰ ਪਿੰਡਾਂ ਦੇ ਵਿਕਾਸ ਲਈ ਸਮਰਪਿਤ ਹੋਣ ਦਾ ਸੱਦਾ

ਮਹਿੰਦਰ ਭਗਤ ਨੇ ਜਲੰਧਰ ’ਚ 5443 ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਚੁਕਾਈ ਸਹੁੰ

ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ

ਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ

ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀ

ਸੰਤ ਪ੍ਰੀਤਮ ਦਾਸ ਮੇਮੋਰੀਅਲ ਚੈਰੀਟੇਬਲ ਹਸਪਤਾਲ ਰਾਏਪੁਰ ਵਿਖੇ ਅੱਖਾਂ ਦੇ ਮੁਫ਼ਤ ਕੈੰਪ ਦਾ ਕੀਤਾ ਸੰਤਾਂ ਮਹਾਪੁਰਸ਼ਾਂ ਨੇ ਉਦਘਾਟਨ

ਅਨਾਜ਼ ਮੰਡੀਆਂ ਵਿੱਚ ਹੁਣ ਤੱਕ 14.10 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ 97.71 ਫੀਸਦੀ ਝੋਨਾ ਖਰੀਦਿਆ ਜਾ ਚੁੱਕਾ ਹੈ : ਡੀ.ਸੀ ਜਤਿੰਦਰ ਜੋਰਵਾਲ

ਮੁੱਖ ਮੰਤਰੀ ਨੇ ਕੇਜਰੀਵਾਲ ਦੀ ਹਾਜ਼ਰੀ ਵਿੱਚ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ ਚੁਕਾਈ ਸਹੁੰ