Friday, September 20, 2024

Malwa

37ਵਾਂ ਨਾਰਥ ਜੋਨ ਅੰਤਰ ਯੂਨੀਵਰਸਿਟੀ ਯੂਵਕ ਮੇਲਾ ਚੌਥੇ ਦਿਨ ਵਿੱਚ ਦਾਖ਼ਲ

February 03, 2024 07:59 PM
SehajTimes

ਪਟਿਆਲਾ : Punjabi University Patiala ਵਿਖੇ ਚੱਲ ਰਿਹਾ 37 ਵਾਂ ਨਾਰਥ ਜੋਨ ਅੰਤਰ ਯੂਨੀਵਰਸਿਟੀ ਯੂਵਕ ਮੇਲਾ ਪੂਰੇ ਜਾਲੋ ਜਲੌਅ ’ਤੇ ਪਹੁੰਚ ਗਿਆ ਹੈ। ਮੇਲੇ ਦੇ ਚੌਥੇ ਦਿਨ ਵੀ ਯੂਨੀਵਰਸਿਟੀ ਕੈਂਪਸ ਵਿੱਚ ਵੰਨ-ਸੁਵੰਨਤਾ ਵਾਲਾ ਮਾਹੌਲ ਬਰਕਰਾਰ ਰਿਹਾ। ਉੱਤਰੀ ਭਾਰਤ ਦੇ ਵੱਖ-ਵੱਖ ਖਿੱਤਿਆਂ ਤੋਂ ਪੁੱਜੇ ਵੱਖ-ਵੱਖ ਵਿਦਿਆਰਥੀ ਕਲਾਕਾਰਾਂ ਨੇ ਆਪੋ ਆਪਣੇ ਖਿੱਤੇ ਰੰਗਾਂ ਵਾਲੀਆਂ ਕਲਾ-ਵੰਨਗੀਆਂ ਦੀ ਪੇਸ਼ਕਾਰੀ ਕੀਤੀ। ਗੁਰੂ ਤੇਗ ਬਹਾਦਰ ਵਿੱਚ ਹੋਏ ਲੋਕ ਨਾਚਾਂ ਦੇ ਮੁਕਾਬਲੇ ਨਾਲ ਮੇਲਾ ਆਪਣੇ ਸਿਖਰ ਉੱਤੇ ਪੁੱਜ ਗਿਆ ਜਿੱਥੇ ਦਰਸ਼ਕਾਂ ਦੀ ਭਾਰੀ ਗਿਣਤੀ ਵੇਖਣ ਨੂੰ ਮਿਲੀ।

ਇਨ੍ਹਾਂ ਪੇਸ਼ਕਾਰੀਆਂ ਦੌਰਾਨ ਜਿੱਥੇ ਪੰਜਾਬ ਦੇ ਲੋਕ ਨਾਚ ਭੰਗੜਾ, ਸੰਮੀ, ਲੁੱਡੀ ਆਦਿ ਦੇ ਰੰਗ ਵੇਖਣ ਨੂੰ ਮਿਲੇ ਉੱਥੇ ਹੀ ਹਰਿਆਣਾ, ਹਿਮਾਚਲ ਪ੍ਰਦੇਸ, ਜੰਮੂ ਅਤੇ ਕਸ਼ਮੀਰ, ਉੱਤਰਾਖੰਡ ਦੇ ਵੱਖ-ਵੱਖ ਲੋਕ ਨਾਚ ਵੀ ਸ਼ਾਨਦਾਰ ਰਹੇ। ਚੌਥਾ ਦਿਨ ਸਕਿੱਟ ਅਤੇ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਗਈ। ਇਸ ਦਿਨ ਹੋਏ ਹੋਰ ਮੁਕਾਬਲਿਆਂ ਵਿੱਚ ਸੰਗੀਤ ਲਾਈਟ ਵੋਕਲ, ਗਰੁੱਪ ਸੌਂਗ ਇੰਡੀਅਨ, ਮਿਮਿੱਕਰੀ, ਮੌਕੇ ਉੱਤੇ ਫ਼ੋਟੋਗਰਾਫ਼ੀ, ਕਲੇਅ ਮੌਡਲਿੰਗ, ਇਨਸਟਾਲੇਸ਼ਨ ਅਤੇ ਕੁਇਜ਼ ਮੁਕਾਬਲੇ ਸ਼ਾਮਿਲ ਹਨ।

ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਤੋਂ ਇੰਚਾਰਜ ਡਾ. ਗਗਨਦੀਪ ਸਿੰਘ ਥਾਪਾ ਨੇ ਦੱਸਿਆ ਕਿ ਮੇਲੇ ਦੇ ਪੰਜਵੇਂ ਅਤੇ ਆਖਰੀ ਦਿਨ ਵਿਦਾਇਗੀ ਸੈਸ਼ਨ ਹੋਵੇਗਾ ਜਿੱਥੇ ਪਿਛਲੇ ਦਿਨਾਂ ਵਿੱਚ ਹੋਏ ਸਾਰੇ ਮੁਕਾਬਲਿਆਂ ਦੇ ਨਤੀਜੇ ਐਲਾਨੇ ਜਾਣਗੇ। ਮਾਣਯੋਗ ਸਪੀਕਰ ਵਿਧਾਨ ਸਭਾ ਸ੍ਰ. ਕੁਲਤਾਰ ਸਿੰਘ ਸੰਧਵਾਂ ਇਸ ਸੈਸ਼ਨ ਵਿੱਚ ਮੁੱਖ ਮਹਿਮਾਨ ਵਿੱਚ ਸ਼ਾਮਿਲ ਹੋਣਗੇ ਅਤੇ ਰਾਜ ਸਭਾ ਮੈਂਬਰ ਸ੍ਰ. ਵਿਕਰਮ ਸਿੰਘ ਸਾਹਨੀ ਵਿਸ਼ੇਸ਼ ਮਹਿਮਾਨ ਵਜੋਂ ਸਿਰਕਤ ਕਰਨਗੇ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ