Thursday, September 19, 2024

Chandigarh

ਆਮ ਆਦਮੀ ਪਾਰਟੀ ਪੰਜਾਬ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਦਿੱਲੀ ਦੀ ਕੋਰੋਨਾ ਨਾਲ ਵਿਗੜੇ ਹਾਲਾਤਾਂ ‘ਤੇ ਝਾਤੀ ਮਾਰੇ: ਬਲਬੀਰ ਸਿੱਧੂ

April 23, 2021 09:34 PM
SehajTimes
ਚੰਡੀਗੜ : ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ-19 ਦੇ ਮਰੀਜਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਅਜਿਹੀਆਂ ਸਾਰੀਆਂ ਸੇਵਾਵਾਂ ਉਹਨਾਂ ਗੰਭੀਰ ਮਰੀਜਾਂ ਨੂੰ ਵੀ ਦਿੱਤੀਆਂ ਜਾ ਰਹੀਆਂ ਹਨ ਜੋ ਕੋਵਿਡ ਕੇਅਰ ਹਸਪਤਾਲਾਂ ਵਿੱਚ ਬੈੱਡ ਨਾ ਮਿਲਣ ਕਾਰਨ ਇਲਾਜ ਲਈ ਦਿੱਲੀ ਤੋਂ ਪੰਜਾਬ ਆ ਰਹੇ ਹਨ।
ਕੋਵਿਡ-19 ਮਰੀਜਾਂ ਲਈ ਕੁਝ ਨਾ ਕਰਨ ਸਬੰਧੀ ‘ਆਪ’ ਪਾਰਟੀ ਵੱਲੋਂ ਲਗਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਸ. ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਕਿ ਪੰਜਾਬ ਸਰਕਾਰ ‘ਤੇ ਸਵਾਲ ਚੁੱਕਣ ਤੋਂ ਪਹਿਲਾਂ ਉਹ ਦਿੱਲੀ ਵਿੱਚ ਕੋਵਿਡ-19 ਦੀ ਗੰਭੀਰ ਸਥਿਤੀ ‘ਤੇ ਝਾਤੀ ਮਾਰਨ। ਉਨਾਂ ਕਿਹਾ ਕਿ ਇਹ ਇਕ ਨਾਜੁਕ ਅਤੇ ਸੰਵੇਦਨਸੀਲ ਸਮਾਂ ਹੈ ਇਸ ਲਈ ‘ਆਪ‘ ਪਾਰਟੀ ਨੂੰ ਆਪਣੀਆਂ ਸੌੜੀਆਂ ਸਿਆਸੀ ਚਾਲਾਂ ਨਾਲ ਹੈਲਥ ਕੇਅਰ ਵਰਕਰਾਂ ਅਤੇ ਫਰੰਟ ਲਾਈਨ ਵਰਕਰਾਂ ਦੇ ਮਨੋਬਲ ਨੂੰ ਢਾਹ ਲਾਉਣ ਦੀ ਬਜਾਏ ਆਪਣੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਰੂਰ ਪੁੱਛਣਾ ਚਾਹੀਦਾ ਹੈ ਕਿ ਦਿੱਲੀ ਵਿੱਚ ਕੋਰੋਨਾ ਦੀ ਸਥਿਤੀ ਨੂੰ ਕਾਬੂ ਕਰਨ ਵਿੱਚ ਅਸਫਲ ਸਾਬਤ ਹੋਏ ਹਨ ਜਿਸ ਨਾਲ ਕੀਮਤੀ ਮਨੁੱਖੀ ਜਾਨਾਂ ਗੰਭੀਰ ਖ਼ਤਰੇ ਵਿੱਚ ਹਨ।  
‘ਆਪ’ ਦਾ ਲੋਕਾਂ ਨੂੰ ਜਵਾਬ ਦੇਣਾ ਬਣਦਾ ਕਿ ਬੇਕਸੂਰ ਮਰੀਜ ਹਸਪਤਾਲਾਂ ਵਿੱਚ ਬੈੱਡਾਂ ਅਤੇ ਇਲਾਜ ਦੀ ਕਮੀ ਕਾਰਨ ਕਿਉਂ ਮਰ ਰਹੇ ਹਨ।
ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਦਿੱਲੀ ਨੇ ਦਾਅਵਾ ਕੀਤਾ ਹੈ ਕਿ ਜਦੋਂ ਉਹਨਾਂ ਕੋਲ ਸਿਹਤ ਸਹੂਲਤਾਂ ਦੇ ਸਰੋਤਾਂ ਉਪਲਬਧ ਹੋਣਗੇ ਤਾਂ ਇਸ ਨੂੰ ਹੋਰਾਂ ਨਾਲ ਸਾਂਝਾ ਕੀਤਾ ਜਾਵੇਗਾ ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਹਿਲਾਂ ਹੀ ਅਜਿਹੀਆਂ ਸਾਰੀਆਂ ਸਿਹਤ ਸੇਵਾਵਾਂ ਦਿੱਲੀ ਵਾਸੀਆਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਮੁਹੱਈਆ ਕਰਵਾ ਰਹੀ ਹੈ।
ਸਿਹਤ ਮੰਤਰੀ ਨੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸ੍ਰੀ ਹਰਪਾਲ ਸਿੰਘ ਚੀਮਾ ਨੂੰ ਪੁੱਛਿਆ ਕਿ ਜੇ ਤੁਸੀਂ ਸੱਚੇ ਪੰਜਾਬੀ ਹੋ ਅਤੇ ਤੁਹਾਡੇ ਦਿਲ ਵਿੱਚ ਕੋਵਿਡ-19 ਦੇ ਮਰੀਜਾਂ ਲਈ ਹਮਦਰਦੀ ਹੈ ਤਾਂ ਤੁਹਾਨੂੰ ਸੌੜੀ ਸਿਆਸਤ ਕਰਨ ਦੀ ਬਜਾਏ ਪੰਜਾਬ ਦੇ ਮੈਡੀਕਲ ਭਾਈਚਾਰੇ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਉਹਨਾਂ ਦੀਆਂ ਕੁਰਬਾਨੀਆਂ ਅਤੇ ਅਣਥੱਕ ਕੋਸ਼ਿਸ਼ਾਂ ਲਈ ਉਤਸਾਹਤ ਕਰਨਾ ਚਾਹੀਦਾ ਹੈ।
ਕੋਵਿਡ -19 ਸਥਿਤੀ ਸਬੰਧੀ ਮੁੱਖ ਨੁਕਤੇ ਸਾਂਝੇ ਕਰਦਿਆਂ ਸ. ਸਿੱਧੂ ਨੇ ਕਿਹਾ ਕਿ 20 ਅਪ੍ਰੈਲ, 2021 ਤੱਕ ਦਿੱਲੀ ਵਿਚ 8,77,146 ਮਾਮਲੇ ਸਾਹਮਣੇ ਆਏ ਹਨ ਜਦੋਂਕਿ ਪੰਜਾਬ ਵਿਚ 3,04,660 ਮਾਮਲੇ ਸਾਹਮਣੇ ਆਏ ਹਨ ਜੋ ਕਿ ਦਿੱਲੀ ਵਿਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 43,857 ਕੇਸ ਅਤੇ ਪੰਜਾਬ ਵਿੱਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 10,158 ਮਾਮਲੇ ਬਣਦੇ ਹਨ। ਇਸੇ ਤਰਾਂ ਪਿਛਲੇ ਦਿਨਾਂ ਵਿਚ ਦਿੱਲੀ ਵਿਚ ਕੋਰੋਨਾ ਦੀ 20-25 ਫ਼ੀਸਦ ਜਦਕਿ ਪੰਜਾਬ ਵਿਚ 10 ਫ਼ੀਸਦ ਪਾਜ਼ੇਟਿਵ ਦਰ ਦਰਜ ਕੀਤੀ ਗਈ ਹੈ। ਦਿੱਲੀ ਵਿਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 618 ਅਤੇ ਪੰਜਾਬ ਵਿਚ ਪ੍ਰਤੀ ਮਿਲੀਅਨ ਆਬਾਦੀ ਪਿੱਛੇ 266 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : Covid-19 Update : ਪੰਜਾਬ ’ਚ ਕਰੋਨਾ ਦੇ 6762 ਨਵੇਂ ਮਾਮਲੇ ਸਾਹਮਣੇ ਆਏ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੋਵਿਡ (Covid-19) ਦੇ ਮੱਦੇਨਜ਼ਰ ਪੰਜਾਬ ਸਰਕਾਰ ਹੁਣ ਵਰਚੁਅਲ ਸਮਾਗਮਾਂ ਜ਼ਰੀਏ ਮਨਾਏਗੀ ਸ੍ਰੀ ਗੁਰੂ ਤੇਗ ਬਹਾਦਰ ਜੀ (Guru Teg Bahadur ji) ਦਾ 400ਵਾਂ ਪ੍ਰਕਾਸ਼ ਪੁਰਬ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕਰਾਲੀ ਦੇ ਖੇਡ ਮੈਦਾਲਾਂ ਦੀ ਹਾਲਤ ਹੋਰ ਸੁਧਾਰੀ ਜਾਵੇਗੀ-ਪਡਿਆਲਾ

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ