Thursday, November 21, 2024

Chandigarh

2.74 ਲੱਖ ਰੁਪਏ ਦੇ ਘਪਲੇ ਲਈ ਪੀ.ਐਸ.ਪੀ.ਸੀ.ਐਲ ਦੇ 2 ਕਲਰਕ ਮੁਅੱਤਲ : ਹਰਭਜਨ ਸਿੰਘ ਈ.ਟੀ.ਓ

February 05, 2024 11:51 AM
SehajTimes

ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ 2.74 ਲੱਖ ਰੁਪਏ ਦਾ ਵਿੱਤੀ ਘਪਲਾ ਕਰਨ ਲਈ 2 ਕਲਰਕਾਂ ਨੂੰ ਮੁੱਅਤਲ ਕਰ ਦਿੱਤਾ ਗਿਆ ਹੈ ਅਤੇ ਇੱਕ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਥੇ ਜਾਰੀ ਪ੍ਰੈਸ ਬਿਆਨ ਵਿੱਚ ਬਿਜਲੀ ਮੰਤਰੀ ਨੇ ਦੱਸਿਆ ਕਿ ਉਪ ਮੰਡਲ ਦਫਤਰ ਸ਼ਹਿਰੀ ਸਮਰਾਲਾ ਵਿਖੇ ਤੈਨਾਤ ਇੰਨ੍ਹਾ 2 ਕਲਰਕਾਂ ਅਤੇ ਇੱਕ ਮਾਲ ਲੇਖਾਕਾਰ ਵੱਲੋਂ ਬਿਜਲੀ ਖਪਤਕਾਰਾਂ ਦੁਆਰਾ ਜਮ੍ਹਾਂ ਕਰਵਾਏ ਗਏ ਬਿੱਲਾਂ ਦੀ ਰਸੀਦਾਂ ਨੂੰ ਰਿਵਰਸ ਕਰਨ ਉਪਰੰਤ ਖਪਤਕਾਰਾਂ ਨੂੰ ਗਲਤ ਰੀਡਿੰਗ ਦੇ ਬਿੱਲ ਜਾਰੀ ਕਰਕੇ ਪੀ.ਐਸ.ਪੀ.ਸੀ.ਐਲ ਦੇ ਮਾਲੀਏ ਦਾ ਵਿੱਤੀ ਨੁਕਸਾਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਉਕਤ ਕਰਮਚਾਰੀਆਂ ਪਾਸੋਂ ਬਣਦੀ ਰਕਮ ਵੀ ਜਮ੍ਹਾਂ ਕਰਵਾ ਲਈ ਗਈ ਹੈ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ :  ਸੰਜੇ ਗੋਇਲ ਤੇ ਯੋਗੇਸ਼ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ


ਬਿਜਲੀ ਮੰਤਰੀ ਨੇ ਦੱਸਿਆ ਕਿ ਦੋਵਾਂ ਕਲਰਕਾਂ ਨੂੰ ਪੀ.ਐਸ.ਪੀ.ਸੀ.ਐਲ ਕਰਮਚਾਰੀ ਸਜਾ ਤੇ ਅਪੀਲ ਦੇ ਰੈਗੂਲੇਸ਼ਨ 1971 ਦੇ ਵਿਨਿਯਮ 4(1) ਦੇ ਤਹਿਤ ਤੱਤਕਾਲ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਕਰਮਚਾਰੀਆਂ ਦਾ ਮੁਅੱਤਲੀ ਸਮੇਂ ਹੈੱਡ ਕੁਆਟਰ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਸ੍ਰੀ ਆਨੰਦਪੁਰ ਸਾਹਿਬ ਤੈਅ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਸਹਾਇਕ ਮਾਲ ਲੇਖਾਕਾਰ ਵਿਰੁੱਧ ਵਿਭਾਗੀ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾ ਰਹੀ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਸਿਰ ਤੋਂ ਮਹਿੰਗਾਈ ਦਾ ਬੋਝ ਘਟਾਉਣ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਦੇਣ ਦੀ ਸਹੂਲਤ ਦਿੱਤੀ ਗਈ ਹੈ ਪਰ ਇਹ ਵਿਅਕਤੀ ਘਪਲਾ ਕਰਦਿਆਂ ਖ਼ਪਤਕਾਰਾਂ ਨੂੰ ਗਲਤ ਰੀਡਿੰਗ ਦੇ ਬਿੱਲ ਜਾਰੀ ਕਰਕੇ ਪੀ.ਐਸ.ਪੀ.ਸੀ.ਐਲ ਨੂੰ ਮਾਲੀ ਤੌਰ ਤੇ ਨੁਕਸਾਨ ਪਹੁੰਚਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਅਜਿਹੇ ਭ੍ਰਿਸ਼ਟ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਂਦੀ ਰਹੇਗੀ।

ਇਸ ਲਿੰਕ ਨੂੰ ਕਲਿੱਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ :  Malerkotla Police ਨੇ Yes Bank ਲੁੱਟ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ, 3 ਲੁਟੇਰਿਆਂ ਨੂੰ ਕੀਤਾ ਕਾਬੂ

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ