Thursday, September 19, 2024

Chandigarh

ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ: ਧਰਮਸੋਤ

April 23, 2021 10:08 PM
SehajTimes
ਚੰਡੀਗੜ : ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੇ ਸਮੇਂ ਦੌਰਾਨ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ‘ਚ ਸਹਾਇਤਾ ਕੀਤੀ ਹੈ। ਸੂਬੇ ਦੇ ਪ੍ਰਿਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਇੱਥੇ ਦੋ ਨੌਜਵਾਨਾਂ ਨੂੰ ਤਰਸ ਦੇ ਆਧਾਰ `ਤੇ ਬਤੌਰ ਕਲਰਕ ਨਿਯੁਕਤੀ ਪੱਤਰ ਸੌਂਪਦਿਆਂ ਇਹ ਪ੍ਰਗਟਾਵਾ ਕੀਤਾ।
 
ਸ. ਧਰਮਸੋਤ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ‘ਘਰ-ਘਰ ਰੋਜ਼ਗਾਰ’ ਯੋਜਨਾ ਤਹਿਤ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਵਿੱਚ ਸਹਾਇਤਾ ਕੀਤੀ ਹੈ। ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਕਾਰੋਬਾਰ ਸ਼ੁਰੂ ਕਰਨ ਵਿੱਚ ਸਹਾਇਤਾ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ "ਆਪਣੀਆਂ ਜੜ੍ਹਾਂ ਨਾਲ ਜੁੜੋ" ਸਕੀਮ ਵੀ ਸ਼ੁਰੂ ਕੀਤੀ ਹੈ, ਤਾਂ ਜੋ ਪ੍ਰਵਾਸੀ ਪੰਜਾਬੀ ਨੌਜਵਾਨਾਂ ਨੂੰ ਮੁੜ ਪੰਜਾਬ ਨਾਲ ਜੋੜਿਆ ਜਾ ਸਕੇ। 
 
ਸ. ਧਰਮਸੋਤ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਆਪਣੀ ਜਿ਼ੰਮੇਵਾਰੀ ਨਿਭਾਉਣ। 
 
ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਸਾਲ ਦੌਰਾਨ ਲੱਖਾਂ ਨੌਜਵਾਨਾਂ ਨੂੰ ਸਰਕਾਰੀ, ਪ੍ਰਾਈਵੇਟ ਖੇਤਰਾਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਦੀ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ 22 ਜਿ਼ਲ੍ਹਾ ਪੱਧਰੀ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਵੀ ਕੀਤੀ ਗਈ ਹੈ।ਇਹ ਜਿ਼ਲ੍ਹਾ ਪੱਧਰੀ ਦਫ਼ਤਰ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਸਹਾਇਤਾ ਕਰ ਰਹੇ ਹਨ।
 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮੋਹਾਲੀ ਵਿੱਚ ਕਰੋਨਾ (Covid-19) ਦੀ ਲਾਗ ਦੇ 920 ਨਵੇਂ ਮਾਮਲੇ ਮਿਲੇ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਆਮ ਆਦਮੀ ਪਾਰਟੀ ਪੰਜਾਬ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਦਿੱਲੀ ਦੀ ਕੋਰੋਨਾ ਨਾਲ ਵਿਗੜੇ ਹਾਲਾਤਾਂ ‘ਤੇ ਝਾਤੀ ਮਾਰੇ: ਬਲਬੀਰ ਸਿੱਧੂ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : Covid-19 Update : ਪੰਜਾਬ ’ਚ ਕਰੋਨਾ ਦੇ 6762 ਨਵੇਂ ਮਾਮਲੇ ਸਾਹਮਣੇ ਆਏ

Have something to say? Post your comment

 

More in Chandigarh

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ

ਪੰਚਾਇਤੀ ਰਾਜ ਇਕਾਈਆਂ ਬਾਰੇ ਵਿਧਾਨ ਸਭਾ ਕਮੇਟੀ ਨੇ ਡੇਰਾਬੱਸੀ ਦਾ ਦੌਰਾ ਕੀਤਾ,ਵੱਖ ਵੱਖ ਕੰਮਾਂ ਦਾ ਜਾਇਜਾ ਲਿਆ

ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਵਿਧਾਨ ਸਭਾ ਵਿੱਚ ਬੈਠੇ 117 ਗਰੀਬਾਂ ਦੇ ਖਰਚੇ ਪੂਰੇ ਕਰਨ ਲਈ ਸਰਕਾਰ ਨੇ ਪਾਇਆ ਆਮ ਲੋਕਾਂ ਤੇ ਹੋਰ ਟੈਕਸਾਂ ਦਾ ਭਾਰ : ਕੁੰਭੜਾ

ਕੁੱਤਿਆਂ ਦੀ ਨਸਬੰਦੀ ਦੇ ਮਾਮਲੇ ਵਿੱਚ ਪਾਏ ਕੇਸ ਸੰਬੰਧੀ ਨਗਰ ਨਿਗਮ ਨੇ ਸੋਢੀ ਨੂੰ ਦਿੱਤਾ 50 ਹਜਾਰ ਦੇ ਹਰਜਾਨੇ ਦਾ ਚੈਕ

ਮੈਂ ਹੁਣ ਵੀ ਐਸੋਸੀਏਸ਼ਨ ਦਾ ਚੁਣਿਆ ਪ੍ਰਧਾਨ : ਬਲਜੀਤ ਸਿੰਘ ਬਲੈਕਸਟੋਨ

ਇੱਕ ਕਿਲੋ ਹੈਰੋਇਨ ਬਰਾਮਦ ਹੋਣ ਦੇ ਮਾਮਲੇ ਵਿੱਚ ਦੋਸ਼ੀ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਮੁਹਾਲੀ ਇੰਡਸਟਰੀ ਐਸੋਸੀਏਸ਼ਨ ਚੋਣ ਦਾ ਮਾਮਲਾ ਉਲਝਿਆ

ਅਨਮੋਲ ਗਗਨ ਮਾਨ ਨੇ ਮਾਜਰੀ ਬਲਾਕ ਵਿਖੇ 100 ਲਾਭਪਾਤਰੀਆਂ ਨੂੰ 1.20 ਕਰੋੜ ਰੁਪਏ ਦੇ ਪੀ ਐਮ ਏ ਵਾਈ ਦੇ ਮਨਜ਼ੂਰੀ ਪੱਤਰ ਵੰਡੇ