ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿਖੇ ਚੱਲ ਰਿਹਾ 37ਵਾਂ ਏ.ਆਈ.ਯੂ. ਨੌਰਥ ਜ਼ੋਨ ਅੰਤਰ-ਵਰਸਿਟੀ ਯੁਵਕ ਮੇਲਾ ਸਫਲਤਾ ਨਾਲ਼ ਸੰਪੰਨ ਹੋ ਗਿਆ। ਮੇਲੇ ਦੇ ਆਖਰੀ ਦਿਨ ਰੱਖੇ ਵਿਦਾਇਗੀ ਸੈਸ਼ਨ ਵਿੱਚ ਪੰਜਾਬ ਤੋਂ ਰਾਜ ਸਭਾ ਮੈਂਬਰ ਸ੍ਰ. ਵਿਕਰਮਜੀਤ ਸਿੰਘ ਸਾਹਨੀ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਅਤੇ ਮੁੱਖ ਮਹਿਮਾਨ ਸ੍ਰ. ਸਾਹਨੀ ਵੱਲੋਂ ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ। ਸੰਗੀਤ ਨਾਲ਼ ਸੰਬੰਧਤ ਵੱਖ-ਵੱਖ ਕਲਾ-ਵੰਨਗੀਆਂ ਵਿੱਚ ਲਵਲੀ ਯੂਨੀਵਰਸਿਟੀ, ਜਲੰਧਰ ਓਵਰਆਲ ਚੈਂਪੀਅਨ ਰਹੀ। ਦੂਜੇ ਸਥਾਨ ਉੱਤੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਅਤੇ ਤੀਜੇ ਸਥਾਨ ਉੱਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿਤਸਰ ਰਹੇ।ਥੀਏਟਰ ਦੀ ਓਵਰਆਲ ਟਰਾਫ਼ੀ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਨੇ ਜਿੱਤੀ।ਇਸ ਖੇਤਰ ਵਿੱਚ ਦੂਜਾ ਸਥਾਨ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਜਲੰਧਰ ਅਤੇ ਤੀਜਾ ਸਥਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਹਾਸਲ ਕੀਤਾ।ਸਾਹਿਤ ਕਲਾਵਾਂ ਦੇ ਮੁਕਾਬਲਿਆਂ ਵਿੱਚ ਓਵਰਆਲ ਟਰਾਫ਼ੀ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੇ ਹਿੱਸੇ ਆਈ। ਇਸ ਖੇਤਰ ਵਿੱਚ ਦੂਜਾ ਸਥਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਤੀਜਾ ਸਥਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਾਮ ਰਿਹਾ।ਕੋਮਲ ਕਲਾਵਾਂ ਵਿੱਚ ਪਹਿਲਾ ਸਥਾਨ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ, ਜਲੰਧਰ ਨੇ ਹਾਸਲ ਕੀਤਾ।ਇਸ ਖੇਤਰ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ਉੱਤੇ ਰਹੀਆਂ। ਨਾਚ ਕਲਾਵਾਂ ਨਾਲ਼ ਸੰਬੰਧਤ ਵੱਖ-ਵੱਖ ਮੁਕਾਬਲਿਆਂ ਵਿੱਚ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਯੂਨੀਵਰਸਿਟੀ ਓਵਰਆਲ ਚੈਂਪੀਅਨ ਬਣੀ ਜਦੋਂ ਕਿ ਦੂਜੇ ਸਥਾਨ ਉੱਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਅਤੇ ਤੀਜੇ ਸਥਾਨ ਉੱਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਰਹੇ।ਮੇਲੇ ਦੇ ਆਗਾਜ਼ ਸਮੇਂ ਯੂਨੀਵਰਸਿਟੀ ਵਿੱਚ ਕੱਢੇ ਗਏ ‘ਕਲਚਰਲ ਪ੍ਰੋਸੈਸ਼ਨ’ ਭਾਵ ਸਭਿਆਚਾਰਕ ਰੈਲੀ ਵਿੱਚ ਪਹਿਲਾ ਸਥਾਨ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ, ਜਲੰਧਰ ਨੇ ਜਿੱਤਿਆ ਜਦੋਂ ਕਿ ਦੂਜਾ ਸਥਾਨ ਕਲਸਟਰ ਯੂਨੀਵਰਸਿਟੀ ਅਤੇ ਤੀਜਾ ਸਥਾਨ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਜਿੱਤਿਆ। ਇਸ ਸ਼੍ਰੇਣੀ ਵਿੱਚ ਦੂਨ ਯੂਨੀਵਰਸਿਟੀ, ਉੱਤਰਾਖੰਡ ਅਤੇ ਚੰਡੀਗੜ੍ਹ ਯੂਨੀਵਰਸਿਟੀ, ਘੜੂਆਂ ਨੂੰ ਚੌਥਾ ਸਥਾਨ ਪ੍ਰਾਪਤ ਹੋਇਆ। ਯੂਨੀਵਰਸਿਟੀ ਆਫ਼ ਕਸ਼ਮੀਰ ਨੂੰ ਪੰਜਵਾਂ ਸਥਾਨ ਮਿਲਿਆ। ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ, ਜਲੰਧਰ ਇਸ ਮੇਲੇ ਦੀ ਓਵਰਆਲ ਚੈਂਪੀਅਨ ਬਣੀ।