ਚੰਡੀਗੜ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 14ਵੇਂ ਦਿਨ 431396 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 431062 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 334 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 431062 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 97145 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 116978 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 94937 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 62074 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 37708 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 22220 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 14ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 7112825 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।