ਹਰਿਆਣਾ : ਹਰਿਆਣਾ ਦੇ ਫ਼ਰੀਦਾਬਾਦ ਦੇ ਸੈਕਟਰ 56 ਇਲਾਕੇ ਵਿੱਚ ਇਕ 24 ਸਾਲਾ ਨੌਜਵਾਨ ਨੇ ਘਰ ਵਿੱਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ਦੁਖਦ ਸਮਾਚਾਰ ਮਿਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਫ਼ਰੀਦਾਬਾਦ ਦਾ ਇਕ 24 ਸਾਲਾ ਨੌਜਵਾਨ ਜਿਸ ਦੀ ਪਛਾਣ ਸੋਨੂੰ ਕੁਮਾਰ ਵਜੋਂ ਹੋਈ ਹੈ ਨੇ ਰਿਸ਼ਤਾ ਟੁੱਟਣ ਅਤੇ ਮਕਾਨ ਦੇ ਨੁਕਸਾਨ ਨੂੰ ਲੈ ਕੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਜਿਸ ਨੇ ਬੀਤੇ ਦਿਨ ਆਪਣੇ ਘਰ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਬਾਦਸ਼ਾਹ ਖ਼ਾਨ ਸਿਵਿਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ।