Friday, November 22, 2024
BREAKING NEWS
ਅਮਨ ਅਰੋੜਾ ਬਣੇ AAP ਪੰਜਾਬ ਦੇ ਨਵੇਂ ਪ੍ਰਧਾਨਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀਆਂ ਜ਼ਿਮਨੀ ਚੋਣਾਂ ਦੀ ਗਿਣਤੀ 23 ਨਵੰਬਰ ਨੂੰ, ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫ਼ਾ ਮੁਹਾਲੀ ਦੇ ਸੈਕਟਰ 86 ਵਿੱਚ ਦਰਦਨਾਕ ਹਾਦਸਾ ਨੌਜਵਾਨ ਦੀ ਮੌਤਸੁਖਬੀਰ ਬਾਦਲ ਦੇ OSD ਸੰਦੀਪ ਸਿੰਘ ਸੰਨੀ ਬਰਾੜ ਨੇ ਦਿੱਤਾ ਅਸਤੀਫਾ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਧਮਕੀਚੰਡੀਗੜ੍ਹ 'ਚ ਬਣੇਗੀ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤਆਂਗਣਵਾੜੀ ਵਰਕਰਾਂ-ਹੈਲਪਰਾਂ ਨਾਲ ਸਥਾਈ ਸਿਵਲ ਕਰਮਚਾਰੀਆਂ ਦੇ ਬਰਾਬਰ ਸਲੂਕ ਕਰੋ : ਗੁਜਰਾਤ ਹਾਈ ਕੋਰਟ

Malwa

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ

February 06, 2024 12:44 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ ਅਧਿਕਾਰਤ ਤੌਰ ਤੇ ਪਸ਼ੂਆਂ ਦੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵੱਖ-ਵੱਖ ਥਾਵਾਂ 'ਤੇ ਨਕਲੀ ਸੀਮਨ ਵਿਕਣ ਕਾਰਨ ਰਾਜ ਦੇ ਪਸ਼ੂ ਧਨ ਦੀ ਸੁਧਰੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਪੰਜਾਬ ਰਾਜ ਵਿੱਚ ਵੱਖ-ਵੱਖ ਥਾਵਾਂ 'ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਮਨਾਹੀ ਦੇ ਹੁਕਮਾਂ ਅਨੁਸਾਰ ਅਣ ਅਧਿਕਾਰਤ ਤੌਰ 'ਤੇ ਵੇਚੇ/ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ 'ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿੱਚ ਇਸ ਦਾ ਅਸਰ ਦਿਖੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਇਸ ਤਰ੍ਹਾਂ ਅਣ ਅਧਿਕਾਰਤ ਸੀਮਨ ਵੇਚਣਾ ਇੱਕ ਅਤਿ ਗੰਭੀਰ ਮਸਲਾ ਹੈ। ਇਹ ਹੁਕਮ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਇਹ ਹੁਕਮ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ , ਪਸ਼ੂ ਪਾਲਣ ਵਿਭਾਗ ਪੰਜਾਬ ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਹਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ 'ਤੇ ਲਾਗੂ ਨਹੀਂ ਹੋਣਗੇ।

Have something to say? Post your comment

 

More in Malwa

ਇੰਡਸਟਰੀ ਦੀ ਮੰਗ ਅਨੁਸਾਰ ਲੋੜੀਂਦੇ ਸਕਿਲ ਡਿਵਲਪਮੈਂਟ ਕੋਰਸਾਂ ਦੀ ਤਜਵੀਜ਼ ਤਿਆਰ ਕਰਨ ਸਬੰਧੀ ਕੀਤਾ ਜਾਵੇਗਾ ਸਰਵੇਖਣ

ਸੁਨਾਮ ਵਿਖੇ ਓਵਰ ਬ੍ਰਿਜ ਤੇ ਪਏ ਖੱਡੇ ਭਰਨ ਲਈ ਕਾਂਗਰਸੀ ਆਗੂ ਨੇ ਕੀਤੀ ਪਹਿਲ 

ਰੋਟਰੀ ਕਲੱਬ ਸੁਨਾਮ ਵੱਲੋਂ "ਕਲਮਾਂ ਦੇ ਵਾਰਿਸ" ਸਮਾਗਮ ਦਾ ਆਯੋਜਨ 

ਪਿੰਡ ਖ਼ਾਨਪੁਰ ਨੂੰ ਹਲਕਾ ਅਮਰਗੜ੍ਹ ’ਚੋਂ ਨਮੂਨੇ ਦਾ ਪਿੰਡ ਬਣਾਵਾਂਗੇ : ਪ੍ਰੋ ਗੱਜਣਮਾਜਰਾ

ਡੀ.ਏ.ਪੀ. ਦੀ ਥਾਂ ਬਦਲਵੀਆਂ ਖਾਦਾਂ ਦੀ ਵਰਤੋਂ ਨਾਲ ਵੀ ਨਿਕਲਦਾ ਹੈ ਕਣਕ ਦਾ ਚੰਗਾ ਝਾੜ

ਵਿਦਿਆਰਥੀਆਂ ਦੀ ਸਕੂਲਾਂ 'ਚ ਸੁਰੱਖਿਅਤ ਆਵਾਜਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

ਖਨੌਰੀ ਤੇ ਸ਼ੰਭੂ ਬਾਰਡਰਾਂ ਤੇ 6 ਦਸੰਬਰ ਨੂੰ ਕਿਸਾਨ ਜੱਥਿਆਂ ਦੇ ਰੂਪ ਵਿੱਚ ਅੱਗੇ ਬੈਰੀਕੇਡਾਂ ਵੱਲ ਵਧਣਗੇ : ਸਰਵਨ ਸਿੰਘ ਪੰਧੇਰ 

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਜ਼ਿਲ੍ਹਾ ਅਧਿਕਾਰੀ: ਡਿਪਟੀ ਕਮਿਸ਼ਨਰ

ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਜ਼ਿਲ੍ਹਾ ਅਧਿਕਾਰੀ: ਡਿਪਟੀ ਕਮਿਸ਼ਨਰ

ਨਹਿਰੂ ਯੁਵਾ ਕੇਂਦਰ ਵੱਲੋਂ ‘ਜ਼ਿਲ੍ਹਾ ਯੁਵਾ ਉਤਸ਼ਵ’ 30 ਨਵੰਬਰ ਨੂੰ ਮਸਤੂਆਣਾ ਸਾਹਿਬ ਵਿਖੇ ਕਰਵਾਇਆ ਜਾਵੇਗਾ