Thursday, September 19, 2024

Chandigarh

ਸੀਸਵਾਂ ਮਾਰਗ ਤੇ ਭਿਆਨਕ ਸੜਕ ਹਾਦਸੇ ਦੌਰਾਨ ਕੁਰਾਲੀ ਦੇ 2 ਨੌਜਵਾਨਾਂ ਦੀ ਮੌਤ

April 24, 2021 08:51 AM
Gurdeep Jhingran

ਕੁਰਾਲੀ : ਸਥਾਨਕ ਸ਼ਹਿਰ ਵਿਖੇ ਅੱਜ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਸ਼ਹਿਰ ਦੇ ਦੇ ਨੋਜਵਾਨਾਂ ਦੀ ਸੀਸਵਾਂ ਮਾਰਗ ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਕੁਰਾਲੀ ਦੇ ਸੀਸਵਾਂ ਰੋਡ ਤੇ ਬੜੌਦੀ ਟੋਲ ਪਲਾਜਾ ਨੇੜੇ ਸ਼ਹਿਰ ਦੇ ਦੋ ਨੌਜਵਾਨ ਨਰਿੰਦਰ ਸਿੰਘ ਵਾਸੀ ਵਾਰਡ ਨੰਬਰ 12 ਅਤੇ ਮੋਹਿਤ ਧੀਮਾਨ ਵਾਸੀ ਵਾਰਡ ਨੰਬਰ 2 ਕੁਰਾਲੀ, ਆਪਣੇ ਬੁਲੇਟ ਮੋਟਰ ਸਾਈਕਲ ਤੇ ਕੁਰਾਲੀ ਵੱਲ ਨੂੰ ਆ ਰਹੇ ਸਨ ਕਿ ਰਾਤ ਦੇ ਹਨੇਰੇ ਵਿੱਚ ਉਨਾਂ ਦਾ ਮੋਟਰ ਸਾਈਕਲ ਸੜਕ ਤੇ ਖੜੇ ਇੱਕ ਟਰੱਕ ਦੇ ਪਿੱਛੇ ਬੁਰੀ ਤਰਾਂ ਟਕਰਾ ਗਿਆ। ਇਸ ਭਿਆਨਕ ਸੜਕ ਹਾਦਸੇ ਵਿੱਚ ਨਰਿੰਦਰ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੂਸਰੇ ਨੌਜਵਾਨ ਮੋਹਿਤ ਧੀਮਾਨ ਨੂੰ ਜਖਮੀਂ ਹਾਲਤ ਵਿੱਚ ਰਾਹਗੀਰਾਂ ਨੇ ਖਰੜ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਜਖਮਾਂ ਦੇ ਤਾਬ ਨਾ ਝੱਲਦਿਆਂ ਮੋਹਿਤ ਧੀਮਾਨ ਦੀ ਵੀ ਮੌਤ ਹੋ ਗਈ। ਦੋਵੇਂ ਨੋਜਵਾਨਾਂ ਦੀ ਮੌਤ ਦੀ ਖਬਰ ਨਾਲ ਸਾਰਾ ਦਿਨ ਸ਼ਹਿਰ ਵਿੱਚ ਸੋਗ ਛਾਇਆ ਰਿਹਾ। ਇਹ ਨੌਜਵਾਨ ਕਾਲਜ ਦੇ ਵਿਦਿਆਰਥੀ ਸਨ। ਮਾਜਰੀ ਪੁਲਸ ਦੇ ਏ.ਐਸ.ਆਈ ਪਰਮਿੰਦਰ ਕੁਮਾਰ ਅਨੁਸਾਰ ਟਰੱਕ ਚਾਲਕ ਖਿਲਾਫ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਮਿਊਂਸੀਪਲ ਭਵਨ ਵਿਖੇ ਕੋਵਿਡ-19 ਟੀਕਾਕਰਨ ਕੈਂਪ ਲਗਾਇਆ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਸੂਬੇ ਵਿੱਚ ਖਰੀਦ ਦੇ 14ਵੇਂ ਦਿਨ 431396 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਪੰਜਾਬ ਸਰਕਾਰ ਨੇ 16 ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ `ਚ ਸਹਾਇਤਾ ਕੀਤੀ: ਧਰਮਸੋਤ

Have something to say? Post your comment

 

More in Chandigarh

ਕੇਂਦਰੀ ਮੰਤਰੀ ਰਵਨੀਤ ਬਿੱਟੂ ਖਿਲਾਫ ਕੇਸ ਦਰਜ

ਇੱਕ ਰਾਸ਼ਟਰ, ਇੱਕ ਚੋਣ ਭਾਰਤ ਦੇ ਲੋਕਤੰਤਰ 'ਤੇ ਇਹ ਭਿਆਨਕ ਹਮਲਾ : ਬਾਜਵਾ

ਰਿਸ਼ਵਤ ਲੈਣ ਦੇ ਦੋਸ਼ ਵਿੱਚ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

ਟ੍ਰੇਵਰ ਬੇਲਿਸ ਦੀ ਥਾਂ ਰਿਕੀ ਪੋਂਟਿੰਗ ਬਣੇ ਪੰਜਾਬ ਕਿੰਗਜ਼ ਦੇ ਹੈੱਡ ਕੋਚ

ਵਿਜੀਲੈਂਸ ਵੱਲੋਂ 49800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਕਾਬੂ

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 2 ਸਟੈਨੋਗ੍ਰਾਫਰ ਨੂੰ ਸੌਂਪੇ ਨਿਯੁਕਤੀ ਪੱਤਰ

ਸਿਹਤ ਮੰਤਰੀ ਵੱਲੋਂ ਸਟੇਟ ਹੈਲਥ ਏਜੰਸੀ ਨੂੰ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਦੇ ਨਿਰਦੇਸ਼

ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਸਬੰਧੀ ਕੈਂਪ ਲਗਾਏ ਜਾਣਗੇ : ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਵੱਲੋਂ ਫੈਕਟਰੀਆਂ ਨੂੰ ਪਾੜ ਲਗਾਕੇ ਚੋਰੀ ਕਰਨ ਵਾਲਾ 06 ਮੈਂਬਰੀ ਗਿਰੋਹ ਗ੍ਰਿਫ਼ਤਾਰ

ਨਵੇਂ ਕਮਿਸ਼ਨਰ ਟੀ ਬੈਨਿਥ ਨੇ ਚਾਰਜ ਸਾਂਭਣ ਤੋਂ ਬਾਅਦ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਨਾਲ ਕੀਤੀ ਮੁਲਾਕਾਤ