Thursday, November 21, 2024

Chandigarh

ਬੱਚੇ ਦੇ ਸੰਪੂਰਨ ਸਰੀਰਕ ਤੇ ਮਾਨਸਿਕ ਵਿਕਾਸ ਲਈ ਲਾਭਦਾਇਕ ਹੈ ਅਲਬੈਂਡਾਜ਼ੋਲ ਦੀ ਖ਼ੁਰਾਕ 

February 06, 2024 01:24 PM
SehajTimes
ਖਰੜ : ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਾਉਣ ਲਈ ‘ਕੌਮੀ ਡੀ-ਵਾਰਮਿੰਗ ਦਿਵਸ’ ਮੌਕੇ ਅੱਜ 1 ਤੋਂ 19 ਸਾਲ ਤਕ ਦੀ ਉਮਰ ਦੇ ਬੱਚਿਆਂ/ਕਿਸ਼ੋਰਾਂ ਨੂੰ ਅਲਬੈਂਡਾਜ਼ੋਲ ਦੀਆਂ ਗੋਲੀਆਂ ਖੁਆਈਆਂ ਤੇ ਸਿਰਪ ਪਿਲਾਇਆ ਗਿਆ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਭਾਰਤ ਸਰਕਾਰ ਦੇ ਸੀਨੀਅਰ ਕੰਸਲਟੈਂਟ ਡਾ. ਸਨੇਹਾ ਮੁਟਰੇਜਾ, ਮੈਡੀਕਲ ਅਫ਼ਸਰ ਡਾ. ਸੁਖਜੀਤ ਕੌਰ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਸੀਨੀਅਰ ਮੈਡੀਕਲ ਅਫਸਰ ਪੀ.ਐਚ.ਸੀ. ਘੜੂੰਆਂ ਡਾ. ਸੁਰਿੰਦਰਪਾਲ ਕੌਰ, ਐਨ.ਐਚ.ਐਮ ਦੇ ਕੰਸਲਟੈਂਟ ਯੋਗੇਸ਼ ਰਾਏ, ਡਾ. ਰਜਨੀ ਸ਼ਰਮਾ, ਡਾ. ਅਨਿਲ ਵਸ਼ਿਸ਼ਟ, ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਵਲੋਂ ਸਰਕਾਰੀ ਹਾਈ ਸਕੂਲ ਅਤੇ ਆਂਗਨਵਾੜੀ ਕੇੰਦਰ ਲਾਂਡਰਾ ਵਿਖੇ ਦੌਰਾ ਕਰਕੇ ਮੁਹਿੰਮ ਦਾ ਨਿਰੀਖਣ ਕੀਤਾ। ਆਰ.ਬੀ.ਐੱਸ.ਕੇ. ਟੀਮ ਦੇ ਡਾ. ਦਵਿੰਦਰ ਸਿੰਘ ਰੰਧਾਵਾ, ਡਾ. ਹਰਮਨਦੀਪ ਸਿੰਘ, ਡਾ. ਅਮਨਪ੍ਰੀਤ ਕੌਰ, ਡਾ. ਜਸਪ੍ਰੀਤ ਕੌਰ, ਫਾਰਮਾਸਿਸਟ ਨਿਤੇਸ਼ ਅੱਤਰੀ, ਐਲਐਚਵੀ ਕ੍ਰਿਸ਼ਨਾ ਰਾਣੀ, ਸੀਐਚਓ ਇੰਦਰਬੀਰ ਕੌਰ, ਏਐਨਐਮ ਪਵਨਦੀਪ ਕੌਰ ਅਤੇ ਆਸ਼ਾ ਵਰਕਰਾਂ ਦੀ ਟੀਮ ਵਲੋਂ ਅਧਿਆਪਕਾਂ ਅਤੇ ਆਂਗਨਵਾੜੀ ਵਰਕਰਾਂ ਦੇ ਸਹਿਯੋਗ ਨਾਲ 1 ਤੋਂ 2 ਸਾਲ ਤਕ ਦੇ ਬੱਚਿਆਂ ਨੂੰ 200 ਐਮ.ਜੀ. ਦੀ ਅੱਧੀ ਗੋਲੀ ਅਤੇ 2 ਤੋਂ 19 ਸਾਲ ਤਕ ਦੇ ਬੱਚਿਆਂ/ਕਿਸ਼ੋਰਾਂ ਨੂੰ 400 ਐਮ.ਜੀ. ਦੀ ਪੂਰੀ ਗੋਲੀ ਖੁਆਈ ਗਈ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਖੇਡਾਂ ਦਾ ਪੋਸਟਰ ਜਾਰੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : PSPCL,PSTCL ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ

 

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ

 
ਛੋਟੇ ਬੱਚਿਆਂ ਨੂੰ ਸਿਰਪ ਦਿੱਤਾ ਗਿਆ। ਛੋਟੇ ਬੱਚਿਆਂ ਨੂੰ ਆਸ਼ਾ ਵਰਕਰਾਂ ਵਲੋਂ ਘਰ-ਘਰ ਜਾ ਕੇ ਅਲਬੈਂਡਾਜ਼ੋਲ ਦੀ ਖੁਰਾਕ ਦਿੱਤੀ ਜਾ ਰਹੀ ਹੈ। ਜਿਹੜੇ ਬੱਚੇ ਗੋਲੀ ਖਾਣ ਤੋਂ ਰਹਿ ਜਾਣਗੇ, ਉਨ੍ਹਾਂ ਲਈ 12 ਫ਼ਰਵਰੀ ਨੂੰ ਵੀ ਮੁਹਿੰਮ ਚਲਾ ਕੇ ਗੋਲੀ ਖਵਾਈ ਜਾਵੇਗੀ। ਐਸਐਮਓ ਡਾ. ਸੁਰਿੰਦਰਪਾਲ ਕੌਰ ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਜ਼ਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਨ ਰੋਜ਼ਾਨਾ ਦੀ ਖ਼ੁਰਾਕ ਦੇ ਘਟਣ ਕਾਰਨ ਸਰੀਰਕ ਕਮਜ਼ੋਰੀ, ਖ਼ੂਨ ਦੀ ਕਮੀ ਤੇ ਚਿੜਚਿੜਾਪਣ ਪੈਦਾ ਹੋ ਜਾਂਦਾ ਹੈ, ਜਿਸ ਕਾਰਨ ਬੱਚੇ ਦਾ ਸੰਪੂਰਨ ਸਰੀਰਕ ਅਤੇ ਮਾਨਸਿਕ ਵਿਕਾਸ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਛੋਟੇ ਬੱਚਿਆਂ ਦੇ ਮਿੱਟੀ ਖਾਣ, ਖਾਣਾ ਖਾਣ ਤੋਂ ਪਹਿਲਾਂ ਹੱਥਾਂ ਦੀ ਸਫ਼ਾਈ ਨਾ ਕਰਨ, ਨੰਗੇ ਪੈਰੀਂ ਤੁਰਨ, ਖਾਣ ਵਾਲੀਆਂ ਚੀਜ਼ਾਂ ਦਾ ਸਾਫ਼ ਸੁਥਰਾ ਨਾ ਹੋਣ ਕਾਰਨ ਪੇਟ ਦੇ ਕੀੜੇ ਪੈਦਾ ਹੁੰਦੇ ਹਨ। ਇਸ ਦਵਾਈ ਨਾਲ ਜਿੱਥੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਮਿਲੇਗੀ, ਉਥੇ ਇਹ ਉਨ੍ਹਾਂ ਦੇ ਸਰੀਰਕ ਵਿਕਾਸ ਲਈ ਵੀ ਲਾਭਦਾਇਕ ਹੈ। ਹਰ ਬੱਚੇ ਲਈ ਗੋਲੀ ਚਬਾ ਕੇ ਖਾਣਾ ਜ਼ਰੂਰੀ ਹੈ, ਚਾਹੇ ਬੱਚੇ ਅੰਦਰ ਪੇਟ ਦੇ ਕੀੜੇ ਹਨ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਹਰੀਆਂ ਸਬਜ਼ੀਆਂ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਖਾਣਾ ਚਾਹੀਦਾ ਹੈ ਅਤੇ ਸਾਫ਼ ਸੁਥਰੇ ਰਹਿਣ, ਨਹੂੰ ਕੱਟ ਕੇ ਰੱਖਣ ਤੇ ਰੋਟੀ ਖਾਣ ਤੋਂ ਪਹਿਲਾਂ ਅਤੇ ਬਾਅਦ ਵਿਚ ਚੰਗੀ ਤਰ੍ਹਾਂ ਸਾਬਣ ਨਾਲ ਹੱਥ ਧੋਣੇ ਚਾਹੀਦੇ ਹਨ ਅਤੇ ਦੰਦਾਂ ਨਾਲ ਨਹੂੰ ਕੱਟਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਬੱਚਿਆਂ ਨੂੰ ਬਾਹਰਲੀਆਂ ਚੀਜ਼ਾਂ ਖਾਣ ਤੋਂ ਪ੍ਰਹੇਜ਼ ਕਰਨ ਅਤੇ ਘਰ ਦੀਆਂ ਚੀਜ਼ਾਂ ਖਾਣ ਨੂੰ ਹੀ ਤਰਜੀਹ ਦੇਣ ਲਈ ਆਖਿਆ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ