ਮਾਲੇਰਕੋਟਲਾ : ਮੁਲਾਜ਼ਮ ਯੂਨਾਈਟਿਡ ਔਰਗੇਨਾਈਜ਼ੇਸ਼ਨ ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ. ਡਵੀਜ਼ਨ ਮਾਲੇਰਕੋਟਲਾ ਦੇ ਮੁਲਾਜ਼ਮਾਂ ਵੱਲੋਂ ਡਵੀਜ਼ਨ ਮੇਨ ਗੇਟ ਅੱਗੇ ਗੇਟ ਰੈਲੀ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਡਵੀਜ਼ਨ ਪ੍ਰਧਾਨ ਸਾਬਰ ਅਲੀ ਨੇ ਦੱਸਿਆ ਕਿ ਸੀ.ਆਰ.ਏ.295/19 ਵਿੱਚ ਭਰਤੀ ਹੋਏ ਮੁਲਾਜ਼ਮਾਂ ਦਾ ਤਿੰਨ ਸਾਲ ਦਾ ਪਰਖਕਾਲ ਪੂਰਾ ਹੋਣ ਤੋਂ ਬਾਅਦ ਵੀ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਜਦ ਕਿ ਤਿੰਨ ਸਾਲਾਂ ਬਾਅਦ ਰੈਗੂਲਰ ਸਕੇਲ ਦੇਣੇ ਬਣਦੇ ਸਨ, ਇਨ੍ਹਾਂ ਮੁਲਾਜ਼ਮਾਂ ਦਾ ਬਣਦਾ ਹੱਕ ਨਾ ਦੇ ਕੇ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ। ਮੈਨੇਜਮੈਂਟ ਅਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਹਨਾਂ ਦੱਸਿਆ ਕਿ 8 ਜਨਵਰੀ 2024 ਨੂੰ ਮੁਲਾਜ਼ਮ ਸੰਘਰਸ਼ ਕਮੇਟੀ ਦੀ ਬਿਜਲੀ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਉਹਨਾਂ ਨੇ ਵਿਸ਼ਵਾਸ ਦਿਵਾਇਆ ਸੀ ਕਿ ਮੁਲਾਜ਼ਮਾਂ ਦੇ ਸਾਰੇ ਮਸਲੇ ਹੱਲ ਕਰਕੇ ਜਲਦੀ ਤਨਖ਼ਾਹਾਂ ਰਿਲੀਜ਼ ਕੀਤੀਆਂ ਜਾਣਗੀਆਂ ਪਰੰਤੂ ਹਾਲੇ ਤੱਕ ਤਨਖ਼ਾਹਾਂ ਰਿਲੀਜ਼ ਨਹੀਂ ਕੀਤੀਆਂ ਗਈਆਂ।
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
ਪ੍ਰਧਾਨ ਸਾਬਰ ਅਲੀ ਨੇ ਅੱਗੇ ਦੱਸਿਆ ਕਿ ਜਿਹੜੇ 25 ਸਾਥੀਆਂ ਨੂੰ ਕਰਾਈਮ ਬ੍ਰਾਚ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ, ਅਦਾਲਤ ਵਿੱਚੋਂ ਜ਼ਮਾਨਤ ਹੋ ਕੇ ਬਹਾਲ ਹੋਣ ਤੋਂ ਬਾਅਦ ਵੀ ਵਿਭਾਗ ਨੇ ਬਰਖਾਸਤ ਕਰ ਦਿੱਤਾ ਹੈ। ਉਹਨਾ ਦੱਸਿਆ ਕਿ ਇਨ੍ਹਾਂ ਮੁਲਾਜ਼ਮ ਮਾਰੂ ਫੈਸਲਿਆਂ ਖਿਲਾਫ ਮਿਤੀ 17-02-2024 ਨੂੰ ਧੂਰੀ ਵਿਖੇ ਹੋਣ ਵਾਲੇ ਰੋਸ ਧਰਨੇ ਅਤੇ ਰੋਸ ਮਾਰਚ ਵਿੱਚ ਡਵੀਜ਼ਨ ਮਾਲੇਰਕੋਟਲਾ ਦੇ ਸਾਥੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ, ਜਿਸ ਵਿੱਚ ਕਿਸਾਨ, ਮਜ਼ਦੂਰ, ਭਰਾਤਰੀ ਜੱਥੇਬੰਦੀਆਂ ਵੱਲੋਂ ਮੁਲਾਜ਼ਮਾਂ ਦਾ ਸਾਥ ਦਿੱਤਾ ਜਾਵੇਗਾ। ਜੇਕਰ ਜਲਦੀ ਮਸਲੇ ਦਾ ਹੱਲ ਨਾ ਨਿਕਲਿਆ ਤਾਂ ਸੰਘਰਸ਼ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ। ਇਸ ਰੈਲੀ ਵਿੱਚ ਡਵੀਜ਼ਨ ਪ੍ਰਧਾਨ ਜਸਵੀਰ ਸਿੰਘ, ਰਾਜਵਿੰਦਰ ਸਿੰਘ, ਸ਼ਿਵ ਕੁਮਾਰ, ਹਰਵਿੰਦਰ ਸਿੰਘ, ਦਵਿੰਦਰ ਸਿੰਘ, ਮੁਹੰਮਦ ਸ਼ਬੀਰ ਲਾਈਨਮੈਨ, ਸੁਰਿੰਦਰਪਾਲ ਸਿੰਘ, ਚਰਨਜੀਤ ਲਾਈਨਮੈਨ, ਰਾਮ ਬਹਾਦਰ ਲਾਈਨਮੈਨ, ਅਰਵਿੰਦਰ ਸਿੰਘ ਸਟੋਰ ਮਾਲੇਰਕੋਟਲਾ ਅਤੇ ਹੋਰ ਅਨੇਕਾਂ ਮੁਲਾਜ਼ਮਾਂ ਸਾਥੀ ਮੌਜੂਦ ਸਨ।