ਮਾਲੇਰਕੋਟਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਅਤੇ ਜ਼ਿਲ੍ਹਾ ਜਰਨਲ ਸਕੱਤਰ ਕੇਵਲ ਸਿੰਘ ਭੜੀ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਪੰਜ ਰੋਜ਼ਾ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ। ਸਟੇਜ ਸਕੱਤਰ ਨਿਰਮਲ ਸਿੰਘ ਅਲੀਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਅਦੇ ਮੁਤਾਬਕ ਪੰਜਾਬ ਲਈ ਨਵੀਂ ਕਿਸਾਨ ਪੱਖੀ ਖੇਤੀ-ਨੀਤੀ ਦਾ ਐਲਾਨ ਕੀਤਾ ਜਾਵੇ। ਤਾਂ ਜੋ ਖੇਤੀ ਮਸਲੇ ਹੱਲ ਹੋ ਸਕਣ ਅਤੇ ਖੇਤੀ-ਖੇਤਰ ਨੂੰ ਸੰਸਾਰ ਵਪਾਰ ਜਥੇਬੰਦੀ, ਸੰਸਾਰ ਬੈਂਕ ਅਤੇ ਕਾਰਪੋਰੇਟਾਂ ਦੇ ਪੰਜੇ ਵਿਚੋਂ ਮੁਕਤ ਕਰਵਾਇਆ ਜਾਵੇ। ਬੇਜਮੀਨੇ, ਗਰੀਬ ਕਿਸਾਨਾਂ ਅਤੇ ਖੇਤ ਮਜਦੂਰਾਂ ਦੀ ਜ਼ਮੀਨ ਦੀ ਤੋਟ ਪੂਰੀ ਕੀਤੀ ਜਾਵੇ। ਕਿਸਾਨਾਂ ਅਤੇ ਖੇਤ ਮਜਦੂਰਾਂ ਲਈ ਸ਼ਸ਼ਤੇ ਸਰਕਾਰੀ ਖੇਤੀ ਕਰਜ਼ਿਆਂ ਦਾ ਪ੍ਰਬੰਧ ਕੀਤਾ ਜਾਵੇ। ਕਿਸਾਨ ਮਜ਼ਦੂਰ ਪੱਖੀ ਕਰਜ਼ਾ ਕਾਨੂੰਨ ਬਣਾਇਆ ਜਾਵੇ। ਸੂਦਖੋਰੀ ਦਾ ਖਾਤਮਾ ਹੋਵੇ। ਕਿਸਾਨਾਂ, ਮਜਦੂਰਾਂ ਦੇ ਕਰਜ਼ੇ ਉਂਪਰ ਲੀਕ ਮਾਰੀ ਜਾਵੇ। ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇ। ਪਾਣੀ ਨੂੰ ਪਲੀਤ ਕਰਨ ਅਤੇ ਸੰਸਾਰ ਬੈਂਕ ਨੂੰ ਸੌਪਣ ਦੀ ਨੀਤੀ ਦਾ ਖਾਤਮਾ ਕੀਤਾ ਜਾਵੇ।
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਸੂਬੇ ਦੇ ਬਹੁ-ਪੱਖੀ ਵਿਕਾਸ ਲਈ ਵਚਨਬੱਧ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਗੀਤਾਂ 'ਤੇ ਖ਼ੂਬ ਨੱਚੇ ਦਰਸ਼ਕ : ਗਾਇਕ ਗੁਰਨਾਮ ਭੁੱਲਰ
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਮੈਡੀਕਲ ਅਫਸਰ ਭਰਤੀ ਘੁਟਾਲਾ ; ਸਿਹਤ ਵਿਭਾਗ ਨੇ ਪੁਲਿਸ ਨੂੰ ਕਸੂਰਵਾਰ ਉਮੀਦਵਾਰਾਂ ਖਿਲਾਫ ਕਾਰਵਾਈ ਕਰਨ ਲਈ ਕਿਹਾ
ਧਰਤੀ ਹੇਠਲੇ ਪਾਣੀ ਦੀ ਮੁੜ ਭਰਾਈ ਲਈ ਵਿਗਿਆਨਕ ਢਾਂਚਾ ਉਸਾਰਿਆ ਜਾਵੇ। ਝੋਨੇ ਦੀ ਖੇਤੀ ਹੇਠੋਂ ਰਕਬਾ ਘਟਾਉਣ ਨੂੰ ਯਕੀਨੀ ਬਣਾਇਆ ਜਾਵੇ। ਇਸ ਦੀਆਂ ਬਦਲਵੀਆਂ ਫਸਲਾਂ ਦੀ ਪੈਦਾਵਾਰ ਅਤੇ ਖ੍ਰੀਦ ਨੂੰ ਯਕੀਨੀ ਕਰਨ ਲਈ ਢੁੱਕਵੀਂ ਬੱਜਟ ਰਾਸ਼ੀ ਜੁਟਾਈ ਜਾਵੇ। ਇਸ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਪੇਸ਼ਬੰਦੀ ਕੀਤੀ ਜਾਵੇ। ਖੇਤੀ ਕਿੱਤੇ ਤੋਂ ਵਾਫ਼ਰ ਕਿਸਾਨ ਅਤੇ ਖੇਤ ਮਜ਼ਦੂਰ ਪਰਿਵਾਰਕ ਜੀਆਂ, ਮਰਦਾਂ ਅਤੇ ਔਰਤਾਂ ਲਈ ਲਾਹੇਵੰਦ ਰੁਜ਼ਗਾਰ ਯਕੀਨੀ ਬਣਾਇਆ ਜਾਵੇ। ਬਾਕੀ ਬਚਦੇ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ। ਕੁਦਰਤੀ ਆਫ਼ਤਾਂ, ਕੀਟਨਾਸ਼ਕਾਂ, ਮਿਲਾਵਟੀ ਵਸਤਾਂ ਜਾਂ ਖੇਤੀ ਹਾਦਸਿਆਂ ਦੀ ਮਾਰ ਹੇਠ ਆਈ ਕਿਸਾਨੀ ਨੂੰ ਬਚਾਉਣ ਲਈ ਸਰਕਾਰੀ ਖਜ਼ਾਨੇ ਦੀ ਰਾਖਵੀਂ ਪੂੰਜੀ ਦੀ ਖੁੱਲ੍ਹੀ ਵਰਤੋਂ ਹੋਵੇ। ਕਿਸਾਨ ਪੱਖੀ ਖੇਤੀ ਨੀਤੀਆਂ ਲਾਗੂ ਕਰਨ ਲਈ ਮੋਟੀ ਬਜਟ ਪੂੰਜੀ ਇਕੱਤਰ ਕੀਤੀ ਜਾਵੇ। ਇਸ ਮਕਸਦ ਲਈ ਜਗੀਰਦਾਰਾਂ, ਸੂਦਖੋਰਾਂ ਅਤੇ ਕਾਰਪੋਰੇਟਾਂ ਉਪਰ ਸਿੱਧੇ ’ਤੇ ਮੋਟੇ ਟੈਕਸ ਲਾਉਣ ਦੀ ਨੀਤੀ ਅਖਤਿਆਰ ਕੀਤੀ ਜਾਵੇ। ਇਸ ਸਮੇਂ ਜ਼ਿਲ੍ਹਾ ਆਗੂ ਰਾਜਿੰਦਰ ਸਿੰਘ ਭੋਗੀਵਾਲ, ਰਵਿੰਦਰ ਸਿੰਘ ਕਾਸਾਮਪੁਰ, ਗੁਰਪ੍ਰੀਤ ਸਿੰਘ ਅਮਰਗੜ੍ਹ, ਚਰਨਜੀਤ ਸਿੰਘ ਹਥਨ, ਗੁਰਪ੍ਰੀਤ ਸਿੰਘ ਹਥਨ,ਸੰਦੀਪ ਸਿੰਘ ਉਪੋਕੀ, ਚਮਕੌਰ ਸਿੰਘ ਚੌਦਾਂ,ਜਗਤਾਰ ਸਿੰਘ ਸਰੌਦ, ਜਗਰੂਪ ਸਿੰਘ ਖੁਰਦ ਆਦਿ ਆਗੂ ਹਾਜਰ ਸਨ