ਪਟਿਆਲਾ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ਵਿਚ ਇਸ ਵਾਰ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਵਿਖੇ ਮਨਾਏ ਜਾਣ ਵਾਲੇ ਸਾਲਾਨਾ ਬਸੰਤ ਪੰਚਮੀ ਜੋੜ ਮੇਲ ਨੂੰ ਲੈ ਕੇ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਧਾਰਮਕ ਸਮਾਗਮ ਵਾਲਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਸਮੇਤ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਬਸੰਤ ਪੰਚਮੀ ਦੇ ਜੋੜ ਮੇਲ ਦੌਰਾਨ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਵਾਲਾ ਪੋਸਟਰ ਰਿਲੀਜ਼ ਕਰਨ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਬਸੰਤ ਪੰਚਮੀ ਦੇ ਜੋੜ ਮੇਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇਗਾ।
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਡਿਪਟੀ ਕਮਿਸ਼ਨਰ ਦਫ਼ਤਰ ਮਾਲੇਰਕੋਟਲਾ ਅੱਗੇ ਭਾਰਤੀ ਕਿਸਾਨ ਯੂਨੀਅਨ ਦਾ ਪੱਕਾ ਮੋਰਚਾ ਸ਼ੁਰੂ
ਉਨ੍ਹਾਂ ਦੱਸਿਆ ਕਿ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀ ਸ਼ੁਰੂਆਤ 12 ਫਰਵਰੀ ਤੋਂ ਹੋਵੇਗੀ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਤੋਂ ਬਾਅਦ ਲੜੀਵਾਰ ਧਾਰਮਕ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਦੀ ਸਮਾਪਤੀ ਬਸੰਤ ਰਾਗ ਨਾਲ 14 ਫਰਵਰੀ ਨੂੰ ਹੋਵੇਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਜੋੜ ਮੇਲ ਦੌਰਾਨ ਕਵੀ ਦਰਬਾਰ, ਕੀਰਤਨ ਦਰਬਾਰ, ਢਾਡੀ ਦਰਬਾਰ ਤੋਂ ਇਲਾਵਾ ਬਸੰਤ ਰਾਗ ਕੀਰਤਨ ਦੌਰਾਨ ਸਮਾਗਮ ਕਰਵਾਇਆ ਜਾਵੇਗਾ, ਜਿਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀਆਂ ਸਮੇਤ ਪ੍ਰਸਿੱਧ ਰਾਗੀ ਢਾਡੀ ਅਤੇ ਉਚ ਕੋਟੀ ਦੇ ਕਵੀ ਵੀ ਆਪਣੀਆਂ ਰਚਨਾਵਾਂ ਤੇ ਗੁਰੂ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਗੁਰਤੇਜ ਸਿੰਘ ਆਦਿ ਤੇ ਸਮੂਹ ਸਟਾਫ ਮੈਂਬਰ ਸ਼ਾਮਲ ਸਨ।