ਸੰਦੋੜ : ਪੰਜਾਬ ਪੱਲੇਦਾਰ ਯੂਨੀਅਨ ਏਟਕ ਯੂਨੀਅਨ ਰਜਿ 28,ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਇੰਟਕ ,ਪੰਜਾਬ ਪ੍ਰਦੇਸ਼ ਗੱਲਾ ਮਜ਼ਦੂਰ ਯੂਨੀਅਨ,ਫੂਡ ਹੈਂਡਲਿੰਗ ਵਰਕਰ ਯੂਨੀਅਨ, ਫੂਡ ਐਂਡ ਅਲਾਈਡ ਯੂਨੀਅਨ ,ਪੰਜਾਬ ਦੀਆਂ ਸਮੂਹ ਪੰਜ ਪੱਲੇਦਾਰ ਯੂਨੀਅਨਾਂ ਦੀ ਸਾਂਝੀ ਕਮੇਟੀ ਦੇ ਆਦੇਸ਼ ਅਨੁਸਾਰ ਮਾਨਯੋਗ ਮੁੱਖ ਮੰਤਰੀ,ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ (ਚੰਡੀਗੜ੍ਹ) ਰਾਹੀਂ ਡਿਪਟੀ ਕਮਿਸ਼ਨਰ ਸਾਹਿਬ ਨੂੰ ਪੱਲੇਦਾਰ ਮਜ਼ਦੂਰ ਯੂਨੀਅਨਾਂ ਦਾ ਫੂਡ ਏਜੰਸੀਆਂ ਵਿੱਚੋਂ ਠੇਕੇਦਾਰੀ ਸਿਸਮਟਮ ਖ਼ਤਮ ਕਰਨ ਸੰਬੰਧੀ ਪੰਜਾਬ ਪੱਲੇਦਾਰ ਯੂਨੀਅਨ ਏਟਕ ਰਜਿ 28 ਡੀਪੂ ਸੰਦੋੜ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਲਿਆਣ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਡਾ ਪੱਲਵੀ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ ਪੰਜਾਬ ਪੱਲੇਦਾਰ ਯੂਨੀਅਨ ਏਟਕ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਲਿਆਣ ਨੇ ਦੱਸਿਆ ਕਿ ਅਸੀਂ ਪੱਲੇਦਾਰ ਮਜ਼ਦੂਰ ਯੂਨੀਅਨਾਂ ਪੰਜਾਬ ਦੀਆਂ ਫੂਡ ਏਜੰਸੀਆਂ ਵਿੱਚ ਅਨਾਜ ਦੀ ਲੋਡਿੰਗ ਅਤੇ ਅਨਲੋਡਿੰਗ ਦਾ ਕੰਮ 1985 ਤੋਂ ਲੈ ਕੇ ਕਰਦੇ ਆ ਰਹੇ ਹਾਂ। ਅਸੀਂ ਪੱਲੇਦਾਰ ਮਜ਼ਦੂਰ ਯੂਨੀਅਨ ਪੰਜਾਬ ਸਰਕਾਰ ਤੋਂ ਪੁਰਜੋਰ ਮੰਗ ਕਰਦੇ ਹਾਂ ਕਿ ਸਾਡਾ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਮਜ਼ਦੂਰਾਂ ਨੂੰ ਸਿੱਧੀ ਪੇਮੈਂਟ ਦਿੱਤੀ ਜਾਵੇ ਜੀ। ਜੇਕਰ ਪੰਜਾਬ ਸਰਕਾਰ ਵੱਲੋਂ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਸਿੱਧੀ ਪੇਮੈਂਟ ਨਹੀਂ ਦਿੱਤੀ ਜਾਂਦੀ ਤਾਂ ਅਸੀਂ ਵੱਡਾ ਸੰਘਰਸ਼ ਕਰਨ ਲਈ ਮਜ਼ਬੂਰ ਹੋ ਜਾਵਾਂਗੇ। ਜਿਸ ਦੀ ਜਿੰਮੇਵਾਰੀ ਜਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਪ੍ਰਧਾਨ ਅਵਤਾਰ ਸਿੰਘ ਕਲਿਆਣ, ਜਗਜੀਤ ਸਿੰਘ ਕਲਿਆਣ, ਯਾਦਵਿੰਦਰ ਸਿੰਘ ਕੁਠਾਲਾ ਡਿਪੂ, ਸੋਨੀ ਮੁਹੰਮਦ ਅਹਿਮਦਗੜ੍ਹ ਡੀਪੂ, ਮੁਖਤਿਆਰ ਸਿੰਘ ਅਹਿਮਦਗੜ੍ਹ ਡੀਪੂ, ਰਾਮ ਦਿਆਲ ਮਲੋਦ ਡੀਪੂ, ਵੈਦ ਨਾਥ ਮਾਲੇਰਕੋਟਲਾ ਡੀਪੂ ਆਦਿ ਹਾਜ਼ਰ ਸਨ ।