Friday, November 22, 2024

Malwa

ਡਿਪਟੀ ਕਮਿਸ਼ਨਰ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਆਰੰਭੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ

February 06, 2024 08:35 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ ’ਤੇ 45 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸਮਸਿਆਵਾਂ/ਮੁਸਕਿਲਾਂ ਦਾ ਮੌਕੇ ਤੇ ਹੱਲ ਕਰਨ ਲਈ ਪਹਿਲੇ ਦਿਨ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੀਆਂ ਤਿੰਨੇ ਸਬ ਡਵੀਜਨਾਂ ਵਿੱਚ 12 ਵਿਸ਼ੇਸ ਕੈਂਪਾ ਦਾ ਆਯੋਜਨ ਕੀਤਾ ਗਿਆ ।

ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਲੋੜਵੰਦਾਂ ਨੇ ਭਰਪੂਰ ਲਾਭ ਉਠਾਇਆ ਅਤੇ ਸਬੰਧਤ ਵਿਭਾਗਾਂ ਰਾਹੀਂ ਮੌਕੇ ’ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਗਈ। ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਬ ਡਵੀਜਨ ਅਮਰਗੜ੍ਹ ਦੇ ਪਿੰਡ ਝੰਦਾ,ਮੁਹੰਮਦਪੁਰਾ, ਸਬ ਡਵੀਜਨ ਮਾਲੇਰਕੋਟਲਾ ਦੇ ਪਿੰਡ ਫਰੀਦਪੁਰ ਕਲਾਂ, ਮੁਬਾਰਕਪੁਰ ਚੁੰਘਾ ਅਤੇ ਅਹਿਦਗੜ੍ਹ ਸਬ ਡਵੀਜ਼ਨ ਦੇ ਦਿਲਾਵਰਗੜ੍ਹ (ਕੁੱਪ ਖੁਰਦ) ਵਿਖੇ ਆਯੋਜਿਤ ਕੈਂਪਾਂ ਦਾ ਜਾਇਜਾ ਲਿਆ। ਉਨ੍ਹਾਂ ਇਸ ਦੌਰਾਨ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੇ। ਕੈਂਪ ਵਿੱਚ ਸ਼ਾਮਲ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਦਮ ਦੀ ਭਰਭੂਰ ਸ਼ਲਾਘਾ ਕੀਤੀ। ਡਾ. ਪੱਲਵੀ ਨੇ ਕਿਹਾ ਕਿ ਉਹ ਖ਼ੁਦ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕਰ ਰਹੇ ਹਨ। ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਵਿਸ਼ੇਸ ਕੈਂਪਾਂ ਦਾ ਸਿਲਸਿਲਾ ਲਗਾਤਰ ਫਰਵਰੀ ਮਹੀਨੇ ਚੱਲੇਗਾ।

ਉਨ੍ਹਾਂ ਐਸ.ਡੀ.ਐਮ. ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਲੱਗਣ ਵਾਲੇ ਕੈਂਪਾਂ ਦੀ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਨੰਬਰਦਾਰਾਂ ਅਤੇ ਧਾਰਮਿਕ ਸਥਾਨਾਂ ਤੋਂ ਇਲਾਵਾ ਹੋਰ ਸਾਧਨਾਂ ਰਾਹੀਂ ਕੈਂਪਾਂ ਬਾਰੇ ਅਗੇਤੇ ਤੌਰ ’ਤੇ ਜਾਗਰੂਕ ਸੂਚਨਾ ਦੇਣ ਨੂੰ ਯਕੀਨੀ ਬਣਾਉਣ ਤਾਂ ਜੋ ਇਨ੍ਹਾਂ ਕੈਂਪਾਂ ਦਾ ਲੋੜਵੰਦ ਵੱਧ ਤੋਂ ਵੱਧ ਲਾਭ ਉਠਾ ਸਕਣ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਵਿਭਾਗ ਦੇ ਸਹਿਯੋਗ ਨਾਲ ਲਗਾਏ ਇਨ੍ਹਾਂ ਕੈਂਪਾਂ ਵਿੱਚ ਸੇਵਾ ਕੇਂਦਰ ਦੇ ਕਰਮਚਾਰੀ ਵੀ ਮੌਜੂਦ ਹਨ, ਕੋਈ ਵੀ ਲੋੜਵੰਦ ਸੇਵਾ ਕੇਂਦਰਾਂ ਨਾਲ ਸਬੰਧਤ ਨਿਰਧਾਰਿਤ ਸੇਵਾਵਾਂ ਦਾ ਲਾਭ ਲੈਣ ਲਈ ਪੁਜ ਸਕਦਾ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆ ਤੋਂ ਇਲਾਵਾ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ. ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ,ਐਸ.ਡੀ.ਐਮ. ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ ਆਪਣੇ ਆਪਣੇ ਅਧਿਕਾਰ ਖੇਤਰ ਵਾਲੇ ਕੈਂਪਾਂ ਵਿਖੇ ਮੌਜੂਦ ਸਨ ।


ਕੱਲ ਮਿਤੀ 07 ਫਰਵਰੀ ਨੂੰ ਸਬ ਡਵੀਜਨ ਮਾਲੇਰਕੋਟਲਾ ਵਿਖੇ ਸਵੇਰੇ 09 ਤੋਂ 01-00 ਤੱਕ ਪਿੰਡ ਅਮਾਮਗੜ੍ਹ, ਮੋਰਾਵਾਲੀ (ਨਰੈਣਗੜ੍ਹ) ਬਾਅਦ ਦੁਪਹਿਰ 02-00 ਤੋਂ ਸ਼ਾਮ 05-00 ਵਜੇ ਤੱਕ ਪਿੰਡ ਢੱਡੇਵਾੜੀ, ਮਾਨਮਾਜਰਾ ਵਿਖੇ, ਸਬ ਡਵੀਜਨ ਅਮਰਗੜ੍ਹ ਵਿਖੇ ਸਵੇਰੇ 09-00 ਤੋਂ 01-00 ਵਜੇ ਤੱਕ ਪਿੰਡ ਅਲੀਪੁਰ ਅਤੇ ਬਾਗੜੀਆਂ ਅਤੇ ਬਾਅਦ ਦੁਪਹਿਰ 02-00 ਤੋਂ 05-00 ਵਜੇ ਤੱਕ ਪਿੰਡ ਖੇੜੀ ਸੋਢੀਆਂ ਅਤੇ ਪਿੰਡ ਮੁਹਾਲ ਵਿੱਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਇਸੇ ਤਰ੍ਹਾਂ ਅਹਿਮਦਗੜ੍ਹ ਸਬ ਡਵੀਜ਼ਨ ਦੇ ਪਿੰਡ ਸਵੇਰੇ 09-30 ਤੋਂ 11-00 ਵਜੇ ਤੱਕ ਪਿੰਡ ਅਲਵੇਲਪੁਰਾ, 11-30 ਤੋਂ 01-00 ਵਜੇ ਤੱਕ ਪਿੰਡ ਜਿੱਤਵਾਲ ਕਲ੍ਹਾ ਵਿਖੇ , ਬਾਅਦ ਦੁਪਹਿਰ 02-00 ਤੋਂ 3-30 ਵਜੇ ਤੱਕ ਪਿੰਡ ਜਿੱਤਵਾਲ ਖੁਰਦ ਅਤੇ ਸ਼ਾਮ 04-00 ਤੋਂ 05-00 ਵਜੇ ਤੱਕ ਪਿੰਡ ਬਾਠਾਂ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ ਨੇ ਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਵਿਸ਼ੇਸ ਕੈਂਪਾਂ ਦਾ ਲਾਹਾ ਲੈਣ ਲਈ ਅਪੀਲ ਕੀਤੀ।

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ