Thursday, April 10, 2025

Chandigarh

ਵਿਜੀਲੈਂਸ ਬਿਊਰੋ ਨੇ 15,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਕੀਤਾ ਕਾਬੂ

February 06, 2024 09:03 PM
SehajTimes
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ 'ਤੇ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ।  ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

Have something to say? Post your comment

 

More in Chandigarh

ਵਿਸ਼ਵ ਹੋਮਿਓਪੈਥੀ ਦਿਵਸ: ਪੰਜਾਬ ‘ਚ ਜਲਦ ਬਣੇਗਾ ਸਰਕਾਰੀ ਹੋਮਿਓਪੈਥਿਕ ਮੈਡੀਕਲ ਕਾਲਜ ਅਤੇ ਹਸਪਤਾਲ

ਪੰਜਾਬ ਸਰਕਾਰ ਵਲੋਂ 8.21 ਕਰੋੜ ਦੀ ਲਾਗਤ ਨਾਲ ਤਿਆਰ ਬਿਰਧ ਘਰ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਮੀਤ ਹੇਅਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 40ਵੇਂ ਦਿਨ, ਪੰਜਾਬ ਪੁਲਿਸ ਨੇ 111 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 98 ਹਜ਼ਾਰ ਰੁਪਏ ਦੀ ਡਰੱਗ ਮਨੀ ਕੀਤੀ ਬਰਾਮਦ

ਹਰਿਆਣਾ ਦੇ ਰਾਜਪਾਲ ਵੱਲੋਂ "ਸੁਖਨਾ ਝੀਲ" ਬਾਰੇ ਹਰਪ੍ਰੀਤ ਸੰਧੂ ਦੀ ਚਿੱਤਰਕਲਾ ਦੀ ਘੁੰਢ ਚੁੱਕਾਈ

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ

ਪੰਜਾਬ ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਦੇ ਸਰਕਾਰੀ ਸਕੂਲਾਂ ਵਿੱਚ 84.36 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ