ਫ਼ਤਹਿਗੜ੍ਹ ਸਾਹਿਬ : ਜ਼ਿਲ੍ਹੇ ਦੇ ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੀ ਰਫਤਾਰ ਵਿੱਚ ਹੋਰ ਤੇਜੀ ਲਿਆਉਣ ਲਈ ਸਿਹਤ ਵਿਭਾਗ ਦੇ ਸਹਿਯੋਗ ਨਾਲ 8 ਫਰਵਰੀ ਤੋਂ 27 ਫਰਵਰੀ ਤੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ, ਇਸ ਲਈ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਦਿਵਿਆਂਗ ਵਿਅਕਤੀਆਂ ਨੇ ਅਜੇ ਤੱਕ ਯੂ.ਡੀ.ਆਈ.ਡੀ. ਕਾਰਡ ਨਹੀਂ ਬਣਵਾਏ ਉਨ੍ਹਾਂ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਆਪਣੇ ਕਾਰਡ ਬਣਵਾ ਸਕਦੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹ ਕੈਂਪ 8 ਫਰਵਰੀ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ, 15 ਫਰਵਰੀ ਨੂੰ ਸਿਵਲ ਹਸਪਤਾਲ ਬਸੀ ਪਠਾਣਾ, 22 ਫਰਵਰੀ ਨੂੰ ਸਬ ਡਵੀਜ਼ਨਲ ਹਸਪਤਾਲ ਮੰਡੀ ਗੋਬਿੰਦਗੜ੍ਹ ਅਤੇ 27 ਫਰਵਰੀ ਨੂੰ ਸਿਵਲ ਹਸਪਤਾਲ ਖਮਾਣੋਂ ਵਿਖੇ ਸਵੇਰੇ 10:00 ਵਜੇ ਤੋਂ ਸ਼ਾਮ 03:00 ਵਜੇ ਤੱਕ ਲਗਾਏ ਜਾਣਗੇ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਨਵੇਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਦੇ ਨਾਲ-ਨਾਲ ਪੁਰਾਣੇ ਮੈਨੁਅਲ ਤਰੀਕੇ ਨਾਲ ਬਣੇ ਕਾਰਡਾਂ ਦੀ ਥਾਂ ਯੂ.ਡੀ.ਆਈ.ਡੀ. ਕਾਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਦਿਵਿਆਂਗਜ਼ਨਾਂ ਦੇ ਆਧਾਰ ਕਾਰਡ ਦੀ ਫੋਟੋ ਕਾਪੀ, ਤਾਜਾ ਪਾਸਪੋਰਟ ਸਾਇਜ਼ ਫੋਟੋ, ਪੁਰਾਣਾ ਕਾਗਜ਼ੀ ਮੈਨੂਅਲ ਤਰੀਕੇ ਨਾਲ ਬਣਿਆਂ ਯੂ.ਡੀ.ਆਈ.ਡੀ. ਸਰਟੀਫਿਕੇਟ ਆਦਿ ਲੈ ਕੇ ਕੈਂਪ ਵਿੱਚ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਦੀ ਟੀਮਾਂ ਵੱਲੋਂ ਮੌਕੇ ਤੇ ਹੀ ਦਿਵਿਆਂਗਜਨ ਵਿਅਕਤੀਆਂ ਦੀ ਐਸੈਸਮੈਂਟ ਕਰਕੇ ਯੂ.ਡ.ਆਈ.ਡੀ ਕਾਰਡ ਬਣਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਦਿਵਿਆਂਗਜਨ ਵਿਅਕਤੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਜਿਹਨਾਂ ਨੇ ਅਜੇ ਤੱਕ ਯੂ.ਡੀ.ਆਈ.ਡੀ ਕਾਰਡ ਨਹੀਂ ਬਣਵਾਏ ਤਾਂ ਉਹ ਇਹਨਾਂ ਵਿਸ਼ੇਸ਼ ਕੈਂਪਾਂ ਦੌਰਾਨ ਬਣਵਾ ਸਕਦੇ ਹਨ ਅਤੇ ਯੂ.ਡੀ.ਆਈ.ਡੀ ਕਾਰਡ ਰਾਹੀਂ ਭਾਰਤ ਸਰਕਾਰ ਤੇ ਪੰਜਾਬ ਰਾਜ ਸਰਕਾਰ ਦੁਆਰਾ ਸਮੇਂ-ਸਮੇਂ ਸਿਰ ਮਿਲਣ ਵਾਲੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।