ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦ ਲਿਆ ਹੈ। ਹੁਣ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਕਬਜਾ ਲੈ ਲਿਆ ਹੈ 1080 ਕਰੋੜ ਰੁਪਏ ਵਿਚ ਖਰੀਦੇ ਇਸ ਪਲਾਂਟ ਦਾ ਪੈਸਾ ਇਸ ਦੇ ਕਰਜ਼ਦਾਰਾਂ ਦੇ ਖ਼ਾਤੇ ਪਾ ਦਿੱਤਾ ਹੈ। ਬਿਜਲੀ ਨਿਗਮ ਨੇ ਪਲਾਂਟ ਖਰੀਦਣ ਵਾਸਤੇ 1080 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ ਹੁਣ 11 ਫਰਵਰੀ ਨੂੰ ਖਡੂਰ ਸਾਹਿਬ ਵਿੱਚ ਰੈਲੀ ਰੱਖੀ ਗਈ ਹੈ ਇਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸਨੂੰ ਲੋਕਾਂ ਨੂੰ ਸਮਰਪਿਤ ਕਰਨਗੇ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਿਆ ਹੋਵੇ।
ਇਹ ਪਲਾਂਟ ਪਿਛਲੇ ਸਾਲ ਖਰੀਦਿਆ ਸੀ 540 ਮੈਗਾਵਾਟ ਦਾ ਥਰਮਲ ਪਲਾਂਟ ਪਹਿਲਾਂ ਅੱਧੀ ਸਮਰੱਥਾ ‘ਤੇ ਚੱਲ ਰਿਹਾ ਸੀ। ਹੁਣ ਇਸ ਨੂੰ ਵੱਧ ਸਮਰੱਥਾ ਨਾਲ ਚਲਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਤਾਂ ਜੋ ਲੋਕਾਂ ਨੂੰ ਬਿਜਲੀ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਪਾਵਰਕੌਮ ਨੇ ਪਲਾਂਟ ਲਈ ਸ਼੍ਰੀ ਗੁਰੂ ਰਾਮਦਾਸ ਥਰਮਲ ਪਲਾਂਟ ਲਿਮਟਿਡ ਨਾਂ ਦੀ ਕੰਪਨੀ ਰਜਿਸਟਰਡ ਕੀਤੀ ਸੀ ।