Thursday, September 19, 2024

Malwa

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

February 07, 2024 02:25 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨ ਪੈਟਰੋਲ ਐਕਟ, 1918 ਦੀ ਧਾਰਾ 3 ਦੇ ਸਬ ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਅੰਦਰ ਪੈਂਦੇ ਪਿੰਡਾਂ, ਰੇਲਵੇ ਟਰੈਕ, ਨਹਿਰਾਂ ਦੇ ਪੁਲ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ, ਰਜਬਾਹੇ, ਇੰਡੀਅਨ ਆਇਲ ਪਾਈਪ ਲਾਈਨ, ਅਹਿਮ ਪਲਾਂਟ, ਗੈਸ ਪਾਈਪ ਲਾਈਨ ਦੀ ਪ੍ਰਾਪਰਟੀ ਅਤੇ ਬਿਜਲੀ ਦੀਆਂ ਟਰਾਂਸਮਿਸ਼ਨ ਲਾਈਨਾਂ, ਅਨਾਜ ਦੇ ਭੰਡਾਰ, ਪੈਟਰੋਲ ਪੰਪ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੈਂਦੇ ਬੈਂਕ, ਡਾਕਖਾਨਿਆਂ, ਸਰਕਾਰੀ/ਗੈਰ ਸਰਕਾਰੀ ਪ੍ਰਾਪਰਟੀ ਆਦਿ 'ਤੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਨੂੰ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਦੇਸ਼ ਦਿੱਤੇ ਹਨ ਕਿ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਬਿਜਲੀ ਸਟੇਸ਼ਨ ਅਤੇ ਸਪਲਾਈ ਲਾਈਨਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਨੂੰ ਨੁਕਸਾਨ ਪਹੁੰਚਾਣ ਤੋਂ ਬਚਾਉਣ ਲਈ ਅਤੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਠੀਕਰੀ ਪਹਿਰੇ ਲਗਾ ਕੇ ਡਿਊਟੀ ਨਿਭਾਉਣਗੇ। ਇਹ ਹੁਕਮ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰੇ ਲਗਾਉਣ ਸਬੰਧੀ ਹੁਕਮ ਜਾਰੀ: ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਜ਼-ਪੈਟਰੋਲ ਅੇਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸਮੂਹ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ/ਬੋਰਡਾਂ/ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੀ ਜਿੰਮੇਵਾਰੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਵੋਟਾਂ ਬਣਾਉਣ ਦੀ ਆਖੀਰਲੀ ਮਿਤੀ ਵਿੱਚ ਵਾਧਾ : ਡਾ ਪੱਲਵੀ

ਮਾਲਵਿੰਦਰ ਮਾਲੀ ਦੀ ਗ੍ਰਿਫਤਾਰੀ ਤਾਨਾਸ਼ਾਹੀ ਰਵਈਆ : ਆਈ ਡੀ ਪੀ

ਮ੍ਰਿਤਕ ਦੋ ਮਨਰੇਗਾ ਕਾਮਿਆਂ ਦੇ ਪਰਿਵਾਰਾਂ ਦੀ ਪ੍ਰਸ਼ਾਸਨ ਨਾਲ ਬਣੀ ਸਹਿਮਤੀ 

ਵਿਧਾਇਕ ਮਾਲੇਰਕੋਟਲਾ ਨੇ "ਸਵੱਛਤਾ ਹੀ ਸੇਵਾ 2024" ਮੁਹਿੰਮ ਤਹਿਤ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ

ਸੁਨਾਮ 'ਚ ਕਾਂਗਰਸੀਆਂ ਵੱਲੋਂ ਡੀਐਸਪੀ ਦਫ਼ਤਰ ਮੂਹਰੇ ਧਰਨਾ 

ਚਾਰ ਮਨਰੇਗਾ ਕਾਮਿਆਂ ਦੀ ਮੌਤ ਨੂੰ ਲੈਕੇ ਸੰਘਰਸ਼ ਕੀਤਾ ਤਿੱਖਾ 

ADC ਨੇ "ਖੇਡਾਂ ਵਤਨ ਪੰਜਾਬ ਦੀਆਂ-2024 " ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ