Thursday, November 21, 2024

Delhi

ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿੱਚ ਛੇੜਛਾੜ ਦਾ ਮਾਮਲਾ

February 07, 2024 02:49 PM
SehajTimes

ਦਿੱਲੀ : ਸੰਸਦ ਤੋਂ ਬਾਅਦ ਹੁਣ ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿੱਚ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਨੌਜਵਾਨ ਫਰਜ਼ੀ ਦਸਤਾਵੇਜ਼ਾਂ ਦੀ ਮਦਦ ਨਾਲ ਗ੍ਰਹਿ ਮੰਤਰਾਲੇ ਵਿੱਚ ਦਾਖਲ ਹੋਇਆ। ਦਿੱਲੀ ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਦਿੱਲੀ ਦੱਤ ਮਾਰਗ ਥਾਣਾ ਪੁਲਿਸ ਨੇ ਇਕ ਨੌਜਵਾਨ ਨੂੰ ਫਰਜ਼ੀ ਪਛਾਣ ਪੱਤਰ ‘ਤੇ ਨੌਰਥ ਬਲਾਕ ਸਥਿਤ ਗ੍ਰਹਿ ਮੰਤਰਾਲੇ ਦੇ ਦਫਤਰ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਲਗਾਏ ਵਿਸ਼ੇਸ਼ ਕੈਂਪਾਂ ਨੂੰ ਭਰਵਾਂ ਹੁੰਗਾਰਾ

ਮੁੱਢਲੀ ਜਾਂਚ ਮੁਤਾਬਕ ਫੜੇ ਗਏ ਦੋਸ਼ੀ ਦਾ ਨਾਂ ਆਦਿਤਿਆ ਪ੍ਰਤਾਪ ਸਿੰਘ ਦੱਸਿਆ ਜਾ ਰਿਹਾ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਆਦਿਤਿਆ ਫਰਜ਼ੀ ਆਈਡੀ ‘ਤੇ ਕਿਸ ਮਕਸਦ ਨਾਲ ਦਾਖਲ ਹੋਇਆ ਸੀ। ਜਾਣਕਾਰੀ ਅਨੁਸਾਰ ਉਹ ਕਿਸੇ ਨਾਲ ਧੋਖਾਧੜੀ ਕਰਨ ਦੀ ਨੀਅਤ ਨਾਲ ਅੰਦਰ ਵੜਿਆ ਸੀ। ਸਪੈਸ਼ਲ ਸੈੱਲ ਅਤੇ ਹੋਰ ਏਜੰਸੀਆਂ ਨੇ ਮੁਲਜ਼ਮਾਂ ਤੋਂ ਪੁੱਛਗਿੱਛ ਵੀ ਕੀਤੀ ਹੈ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸ਼ਹਿਰੀ ਖੇਤਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ

ਲੋਕ ਸਭਾ ਵਿੱਚ ਪਿਛਲੇ ਸਾਲ 13 ਦਸੰਬਰ ਨੂੰ ਦੋ ਨੌਜਵਾਨਾਂ ਨੇ ਦਰਸ਼ਕ ਗੈਲਰੀ ਵਿੱਚੋਂ ਛਾਲ ਮਾਰ ਕੇ ਡੈਸਕ ਉੱਤੇ ਚੜ੍ਹ ਕੇ ਰੰਗਾਂ ਦਾ ਧੂੰਆਂ ਕੱਢਣਾ ਸ਼ੁਰੂ ਕਰ ਦਿੱਤਾ ਸੀ। ਇਸ ਦੌਰਾਨ ਪੂਰਾ ਹਾਲ ਧੂੰਏਂ ਨਾਲ ਭਰ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੇ ਦੋਸਤਾਂ ਨੇ ਵੀ ਸੰਸਦ ਦੇ ਬਾਹਰ ਅਜਿਹਾ ਹੀ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਮਾਮਲੇ ਵਿੱਚ ਕੁੱਲ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Have something to say? Post your comment