Thursday, April 10, 2025

Malwa

ਜ਼ਿਲ੍ਹੇ ਵਿੱਚ ਫੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖਰੀਦ ਵੇਚ 'ਤੇ ਪਾਬੰਦੀ

February 07, 2024 02:53 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ।
ਜਾਰੀ ਕੀਤੇ ਇਹਨਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇਸ਼ ਦੀ ਮਿਲਟਰੀ ਵੱਲੋਂ ਖਾਸ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ ਦੀ ਵਰਤੋਂ ਕੀਤੀ ਜਾਂਦੀ ਹੈ।

ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਕੇਂਦਰੀ ਗ੍ਰਹਿ ਮੰਤਰਾਲੇ ਦੀ ਸੁਰੱਖਿਆ ਵਿੱਚ ਛੇੜਛਾੜ ਦਾ ਮਾਮਲਾ

ਪਰ ਆਮ ਤੌਰ 'ਤੇ ਵੇਖਣ ਵਿੱਚ ਆਇਆ ਹੈ ਕਿ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖੁੱਲ੍ਹੇ ਤੌਰ 'ਤੇ ਹੀ ਦੁਕਾਨਾਂ 'ਤੇ ਉਪਲੱਬਧ ਹਨ। ਜਿਸ ਕਾਰਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇਹਨਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਸ਼ਾਂਤੀ ਵਿੱਚ ਖੱਲਲ ਪੈਦਾ ਕਰਕੇ, ਮਾਨਵ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਦਾ ਹੈ। ਇਸ ਲਈ ਵੱਖਰੇਪਨ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਦੀ ਆਮ ਜਨਤਾ ਵੱਲੋਂ ਵਰਤੋਂ ਕਰਨ ਅਤੇ ਵੇਚਣ 'ਤੇ ਰੋਕ ਲਗਾਉਣੀ ਜ਼ਰੂਰੀ ਹੈ। ਜ਼ਿਲ੍ਹੇ ਵਿੱਚ ਇਹ ਹੁਕਮ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ।

Have something to say? Post your comment

 

More in Malwa

ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਤੋਂ ਪਰਸ ਖੋਹ ਕੇ ਫ਼ਰਾਰ

ਅਮਨਬੀਰ ਚੈਰੀ ਵੱਲੋਂ ਭਰਤੀ ਕਮੇਟੀ ਦੀਆਂ ਕਾਪੀਆਂ ਤਕਸੀਮ 

ਭਗਵੰਤ ਮਾਨ ਸਰਕਾਰ ਦਾ ਵਤੀਰਾ ਤਾਨਾਸ਼ਾਹੀ 

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ 'ਚ ਮਨਾਹੀ ਦੇ ਵੱਖ ਵੱਖ ਹੁਕਮ ਜਾਰੀ

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਨੇ ਕੱਢੀਆਂ ਦੋ ਜਾਗਰੂਕਤਾ ਰੈਲੀਆਂ

ਪੰਜਾਬ ’ਚ ਕੁੱਤੇ ਤੇ ਕੁੱਤਿਆਂ ਦੀ ਵਰਤੋਂ ਵਾਲੇ ਸਾਮਾਨ ਸਮੇਤ ਪਸ਼ੂਆਂ ਦੀਆਂ ਦਵਾਈਆਂ ਵੇਚਣ ਵਾਲਿਆਂ ਲਈ ਪਸ਼ੂ ਭਲਾਈ ਬੋਰਡ ਕੋਲ ਰਜਿਸਟ੍ਰੇਸ਼ਨ ਕਰਵਾਉਣ ਜ਼ਰੂਰੀ : ਡਾ. ਗੁਰਦਰਸ਼ਨ ਸਿੰਘ

ਰੋਟਰੀ ਨੇ ਕੈਂਸਰ ਹਸਪਤਾਲ ਨੂੰ ਸੌਂਪੇ ਮੈਡੀਕਲ ਉਪਕਰਣ 

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਚੇਤਨਾ ਮਾਰਚ 11 ਨੂੰ : ਛਾਜਲਾ 

ਕਿਸਾਨਾਂ ਦਾ "ਮਾਨ" ਸਰਕਾਰ ਖ਼ਿਲਾਫ਼ ਰੋਹ ਭਖਿਆ 

ਬੰਬ ਧਮਾਕਿਆਂ ਕਾਰਨ ਪੰਜਾਬ 'ਚ ਸਹਿਮ ਦਾ ਮਾਹੌਲ : ਦਾਮਨ ਬਾਜਵਾ