ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੇ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਅੱਜ ਵਿਧਾਇਕ ਕੁਲਵੰਤ ਸਿੰਘ ਪਿੰਡ ਜਗਤਪੁਰਾ ਅਤੇ ਕੰਡਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਪਹੁੰਚੇ ਤੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਲਗਾ ਕੇ ਖੱਜਲ ਹਿਮਾ ਪੈਂਦਾ ਸੀ ਪ੍ਰੰਤੂ ਹੁਣ ਸਰਕਾਰ ਖੁਦ ਹੀ ਲੋਕਾਂ ਦੇ ਦੁਆਰ 'ਤੇ ਜਾ ਕੇ ਉਹਨਾਂ ਦੀਆਂ ਸਮੱਸਿਆ ਦਾ ਨਿਪਟਾਰਾ ਕਰ ਰਹੀ ਹੈ। ਪਿੰਡ ਕੰਡਾਲਾ ਅਤੇ ਜਗਤਪੁਰਾ ਦੇ ਵਿਖੇ ਦੋ ਕੈਂਪ ਲਗਾਏ ਗਏ ਹਨ ਜਿੱਥੇ ਕਿ ਲੋਕ ਵੱਖ ਵੱਖ ਸੁਵਿਧਾਵਾਂ ਦਾ ਫਾਇਦਾ ਉਠਾ ਰਹੇ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਟੀਮ ਵਲੋਂ ਵੀ ਲੋਕਾਂ ਦੇ ਵੱਖ ਵੱਖ ਸਕੀਮਾਂ ਦੇ ਫਾਰਮ ਭਰੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਦੇ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਬਲੌਂਗੀ ਵਿਖੇ ਆਮ ਆਦਮੀ ਕਲੀਨਿੰਗ ਬਣ ਕੇ ਤਿਆਰ ਹੋ ਚੁੱਕਾ ਹੈ। ਇਸ ਤੋਂ ਬਾਅਦ ਜਗਤਪੁਰਾ ਵਿਖੇ ਵੀ ਜਲਦੀ ਹੀ ਆਮ ਆਦਮੀ ਕਲੀਨਿਕ ਖੋਲ੍ਹਿਆ ਜਾਵੇਗਾ। ਆਮ ਆਦਮੀ ਕਲੀਨਿਕਾਂ ਦੇ ਵਿੱਚ ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਹੈ ਉੱਥੇ ਇਲਾਜ ਦੇ ਨਾਲ ਨਾਲ ਟੈਸਟ ਵੀ ਮੁਫਤ ਕੀਤੇ ਜਾਂਦੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੁਲਾਂਗ ਪੁੱਟਦਿਆਂ ਸ਼ਾਨਦਾਰ ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ ਗਏ ਹਨ ਅਤੇ ਹੁਣ ਤੱਕ 12700 ਤੋਂ ਵੀ ਵੱਧ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਜਾ ਚੁੱਕਾ ਹੈ।
ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਸਿੰਗਾਪੁਰ ਟ੍ਰੇਨਿੰਗ ਕਰਵਾਈ ਗਈ। ਇਸ ਤੋਂ ਇਲਾਵਾ 600 ਯੂਨਿਟ ਮੁਫਤ ਬਿਜਲੀ ਦਾ ਫਾਇਦਾ ਅੱਜ ਪੰਜਾਬ ਦੇ 90 ਫ਼ੀਸਦ ਲੋਕ ਉਠਾ ਰਹੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਵੱਲੋਂ ਇਕ ਕਰੋੜ ਰੁਪਏ ਹਰ ਸ਼ਹੀਦ ਜਵਾਨ ਦੇ ਪਰਿਵਾਰ ਨੂੰ ਦਿੱਤੇ ਜਾਂਦੇ ਹਨ ਅਤੇ ਜ਼ਖਮੀ ਜਵਾਨਾਂ ਦੀ ਸਹਾਇਤਾ ਰਾਸ਼ੀ ਦੇ ਵਿੱਚ ਵੀ ਵਾਧਾ ਦੁਗਣਾ ਕੀਤਾ ਗਿਆ ਹੈ। ਹੁਣ ਤੱਕ 11 ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ 11 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਝੋਲੀ ਵੱਡੀ ਜਿੱਤ ਪਾਈ ਤੇ ਅੱਜ ਸਰਕਾਰ ਲੋਕਾਂ ਦੇ ਦੁਆਰ 'ਤੇ ਜਾ ਕੇ ਉਨਾਂ ਦੇ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਆਪਣੇ ਉਸ ਫੈਸਲੇ 'ਤੇ ਪੂਰੀ ਖੁਸ਼ੀ ਅਤੇ ਤਸੱਲੀ ਪ੍ਰਗਟਾ ਰਹੇ ਹਨ। ਇਸ ਮੌਕੇ ਕੁਲਦੀਪ ਸਿੰਘ ਸਮਾਣਾ, ਰਣਜੀਤ ਸਿੰਘ ਰਾਣਾ- ਜਗਤਪੁਰਾ, ਹਰਮੇਸ਼ ਸਿੰਘ ਕੁੰਭੜਾ, ਸਾਬਕਾ ਕੌਂਸਲਰ- ਆਰ.ਪੀ ਸ਼ਰਮਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਗੁਰਜੀਤ ਸਿੰਘ, ਗੁਰਜੀਤ ਸਿੰਘ, ਜਗਬੀਰ ਸਿੰਘ, ਅਮਰਿੰਦਰ ਸਿੰਘ,ਮਨਦੀਪ ਸਿੰਘ, ਜਸਵੀਰ ਸਿੰਘ. ਵੀ ਹਾਜ਼ਰ ਸਨ। ਕੈਪਸ਼ਨ : ਵਿਧਾਇਕ ਕੁਲਵੰਤ ਸਿੰਘ- ਪਿੰਡ ਜਗਤਪੁਰਾ ਅਤੇ ਕੰਡਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।