Friday, November 22, 2024

Chandigarh

ਵਿਜੀਲੈਂਸ ਬਿਊਰੋ ਨੇ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਾਰਕੀਟ ਕਮੇਟੀ ਦਾ ਆਕਸ਼ਨ ਰਿਕਾਰਡਰ ਕੀਤਾ ਗ੍ਰਿਫਤਾਰ

February 07, 2024 07:42 PM
SehajTimes
ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਬੁੱਧਵਾਰ ਨੂੰ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਅਸ਼ੋਕ ਨਗਰ, ਸਲੇਮ ਟਾਬਰੀ, ਲੁਧਿਆਣਾ ਦੇ ਰਹਿਣ ਵਾਲੇ ਸੋਨੂੰ, ਜੋ ਕਿ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦਾ ਸਕੱਤਰ ਹੈ, ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

 ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ

 
ਬੁਲਾਰੇ ਨੇ  ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਸੰਪਰਕ ਕਰਕੇ ਦੱਸਿਆ  ਕਿ ਉਨ੍ਹਾਂ ਦੀ ਉਕਤ ਸੁਸਾਇਟੀ ਲੁਧਿਆਣਾ ਸ਼ਹਿਰ ਅੰਦਰ ਪੈਂਦੀਆਂ ਮੰਡੀਆਂ, ਮੱਛੀ ਮੰਡੀਆਂ ਆਦਿ ਦੀ ਸਫਾਈ ਦਾ ਠੇਕਾ ਲੈਂਦੀ ਸੀ। ਉਕਤ ਸੁਸਾਇਟੀ ਨੂੰ ਮਾਰਕਿਟ ਕਮੇਟੀ ਲੁਧਿਆਣਾ ਵੱਲੋਂ 01-04-2023 ਤੋਂ 31-03-2024 ਤੱਕ ਦੀ ਮਿਆਦ ਲਈ ਕਾਰਾ-ਬਾਰਾ ਚੌਕ, ਬਹਾਦਰਕੇ ਰੋਡ, ਨੇੜੇ ਸਬਜੀ ਮੰਡੀ ਲੁਧਿਆਣਾ ਦੀ ਸਫ਼ਾਈ ਦਾ ਠੇਕਾ ਅਲਾਟ ਹੋਇਆ ਹੈ।

 ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ: ਚੇਤਨ ਸਿੰਘ ਜੌੜਾਮਾਜਰਾ

ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਮਾਰਕੀਟ ਕਮੇਟੀ ਦਾ ਕਰਮਚਾਰੀ ਹਰੀ ਰਾਮ ਵੱਲੋਂ ਸਕੱਤਰ ਮਾਰਕੀਟ ਕਮੇਟੀ ਤੋਂ ਸੁਸਾਇਟੀ ਦੇ ਮਹੀਨਾਵਾਰ ਬਿੱਲ ਪਾਸ ਕਰਵਾਉਣ ਬਦਲੇ ਹਰ ਮਹੀਨੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸ ਨੇ ਰਿਸ਼ਵਤ ਦੀ ਮੰਗ ਕਰਨ ਸਮੇਂ ਕਥਿਤ ਦੋਸ਼ੀ ਕਰਮਚਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

 ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ।
 
 
ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀ ਨੂੰ ਭਲਕੇ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕੇਸ ਸਬੰਧੀ  ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਅਧਿਕਾਰੀਆਂ ਦੀ ਭੂਮਿਕਾ  ਵੀ ਜਾਂਚੀ  ਜਾਵੇਗੀ।
 
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦਿੱਲੀ ਮੈਟਰੋ ‘ਚ ਕੀਤਾ ਸਫ਼ਰ

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ