ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ 'ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸੀਸ਼ਿਆਂ 'ਤੇ ਕਾਲੀ ਫਿਲਮ ਲਗਾਉਣ 'ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ 'ਤੇ ਕਾਲੀ ਫਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 5 ਅਪ੍ਰੈਲ 2024 ਤੱਕ ਲਾਗੂ ਰਹਿਣਗੇ।