Friday, November 22, 2024

Malwa

ਆਸ਼ੀਰਵਾਦ ਸਕੀਮ ਤਹਿਤ 3 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਿਪਟੀ ਕਮਿਸ਼ਨਰ

February 08, 2024 12:22 PM
SehajTimes

ਪਟਿਆਲਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ 51 ਹਜ਼ਾਰ ਰੁਪਏ ਦੀ ਮਾਲੀ ਮਦਦ ਲਈ ਪਟਿਆਲਾ ਜ਼ਿਲ੍ਹੇ ਦੇ ਕੁੱਲ 593 ਲਾਭਪਾਤਰੀਆਂ ਨੂੰ 3 ਕਰੋੜ 02 ਲੱਖ 43 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਟਿਆਲਾ ਲਈ ਜਾਰੀ ਕੀਤੀ ਗਈ ਰਾਸ਼ੀ ਵਿੱਚ ਅਨੁਸੂਚਿਤ ਜਾਤੀਆਂ ਲਈ 1 ਕਰੋੜ 46 ਲੱਖ 37 ਹਜ਼ਾਰ ਰੁਪਏ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 1 ਕਰੋੜ 56 ਲੱਖ 06 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ 3 ਕਰੋੜ 02 ਲੱਖ 43 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਵਿੱਚ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 1 ਕਰੋੜ 46 ਲੱਖ 37 ਹਜ਼ਾਰ ਰੁਪਏ ਜਾਰੀ ਕੀਤੇ ਗਏ। ਜਿਸ ਦਾ ਲਾਭ ਜ਼ਿਲ੍ਹੇ ਦੇ 287 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਮਿਲੇਗਾ। ਇਸੇ ਤਰ੍ਹਾਂ ਪਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀਆਂ  ਲਈ 1 ਕਰੋੜ 56 ਲੱਖ 06 ਹਜ਼ਾਰ ਰੁਪਏ ਜਾਰੀ ਹੋਏ ਹਨ, ਜਿਸ ਵਿੱਚ ਜ਼ਿਲ੍ਹੇ ਦੇ 306 ਪਛੜੀ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਸਬੰਧਤ ਲਾਭਪਾਤਰੀ ਕਵਰ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀ ਵਿਧਵਾਵਾਂ ਲੜਕੀਆਂ, ਪਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਪਛੜੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ। ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕੁਲ ਬਾਵਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ ਮੌਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

 

Have something to say? Post your comment

 

More in Malwa

ਡੀਟੀਐੱਫ ਦੇ ਸੱਦੇ ਤੇ ਸੈਂਕੜੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫਸਰ ਸੰਗਰੂਰ ਦੇ ਦਫ਼ਤਰ ਦੇ ਅੱਗੇ ਲਗਾਇਆ ਧਰਨਾ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਹੋਈ

ਪਿੰਡ ਮੰਡੋਫਲ ਦੇ ਕਿਸਾਨ ਜਸਵਿੰਦਰ ਸਿੰਘ ਨੇ ਡੀ.ਏ.ਪੀ. ਦੀ ਥਾਂ ਸਿੰਗਲ ਸੁਪਰ ਫਾਸਫੇਟ ਵਰਤਕੇ ਕੀਤੀ ਕਣਕ ਦੀ ਬਿਜਾਈ

ਊੜਾ ਅਤੇ ਜੂੜਾ ਬਚਾਉ ਲਹਿਰ’ ਵਲੋਂ ਕਰਵਾਏ ਕੁਇਜ ਮੁਕਾਬਲਿਆਂ ਵਿਚ ਬਾਬਾ ਸਾਹਿਬ ਦਾਸ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ

ਕਰਜ਼ਾ ਵਸੂਲੀ ਬਦਲੇ ਕਿਸੇ ਦੀ ਜਾਇਦਾਦ ਕੁਰਕ ਨਹੀਂ ਹੋਣ ਦੇਵਾਂਗੇ : ਉਗਰਾਹਾਂ

ਸੰਤ ਰਤਨ ਸਿੰਘ ਜੀ ਗੁ: ਅਤਰਸਰ (ਰਾੜਾ ਸਾਹਿਬ) ਵਾਲਿਆਂ ਦੀ ਤੀਸਰੀ ਬਰਸੀ ਮਨਾਈ 

ਸੁਨਾਮ ਵਿਖੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਾ ਦਫ਼ਤਰ  ਘੇਰਿਆ 

ਸਵਰਗੀ ਹਰਭਜਨ ਸਿੰਘ ਥਿੰਦ ਨੂੰ ਸ਼ਰਧਾਂਜਲੀਆਂ ਭੇਟ 

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੁਨਾਮ ਪੁਲਿਸ ਵੱਲੋਂ ਸੱਤ ਮੈਂਬਰੀ ਲੁਟੇਰਾ ਗਿਰੋਹ ਕਾਬੂ