Friday, November 22, 2024

Chandigarh

CM ਮਾਨ 11 ਫਰਵਰੀ ਨੂੰ ਗੋਇੰਦਵਾਲ ਥਰਮਲ ਪਲਾਂਟ ਲੋਕਾਂ ਨੂੰ ਕਰਨਗੇ ਸਮਰਪਿਤ, ਜੂਨ ‘ਚ ਹੋਵੇਗਾ ਸ਼ੁਰੂ

February 08, 2024 01:33 PM
SehajTimes

ਪੰਜਾਬ : ਪੰਜਾਬ ਵਿੱਚ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਦਾ ਕਬਜ਼ਾ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਨੂੰ ਨਵੇਂ ਸਿਰੇ ਤੋਂ ਚਲਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਨੂੰ ਜੂਨ ਵਿੱਚ ਸ਼ੁਰੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਥਰਮਲ ਪਲਾਂਟ ਦੇ ਸ਼ੇਅਰ ਗੁਰੂ ਅਮਰਦਾਸ ਥਰਮਲ ਪਲਾਂਟ ਲਿਮਟਿਡ ਦੇ ਨਾਂ ਤਬਦੀਲ ਕਰ ਦਿੱਤੇ ਗਏ ਹਨ।

ਕਿਉਂਕਿ ਹੁਣ ਥਰਮਲ ਪਲਾਂਟ ਦੀ ਪਛਾਣ ਇਸ ਨਾਂ ਨਾਲ ਹੋ ਗਈ ਹੈ। ਹਾਲਾਂਕਿ ਇਸ ਨੂੰ ਖਰੀਦਣ ਲਈ ਪਾਵਰਕੌਮ ਵੱਲੋਂ 1080 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਹੁਣ ਗੋਇੰਦਵਾਲ ਥਰਮਲ ਪਲਾਂਟ ਵੀ ਰਸਮੀ ਤੌਰ ’ਤੇ ਜਨਤਕ ਖੇਤਰ ਵਿੱਚ ਸ਼ਾਮਲ ਹੋ ਗਿਆ ਹੈ। ਮੁੱਖ ਮੰਤਰੀ 11 ਫਰਵਰੀ ਨੂੰ 548 ਮੈਗਾਵਾਟ ਦਾ ਇਹ ਥਰਮਲ ਪਲਾਂਟ ਲੋਕਾਂ ਨੂੰ ਸਮਰਪਿਤ ਕਰਨਗੇ। ਸੀ. ਐਮ. ਭਗਵੰਤ ਮਾਨ 11 ਫਰਵਰੀ ਨੂੰ ਹਲਕਾ ਖਡੂਰ ਸਾਹਿਬ ਵਿਖੇ ਹੋਣ ਵਾਲੀ ਰੈਲੀ ਵਿੱਚ ਇਸ 548 ਮੈਗਾਵਾਟ ਦੇ ਥਰਮਲ ਪਲਾਂਟ ਨੂੰ ਲੋਕਾਂ ਨੂੰ ਸਮਰਪਿਤ ਕਰਨਗੇ । ਇਸ ਮੌਕੇ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। ਇਹ ਪਲਾਂਟ ਹੈਦਰਾਬਾਦ ਦੀ ਕੰਪਨੀ ਜੀਵੀਕੇ ਗੋਇੰਦਵਾਲ ਥਰਮਲ ਪਲਾਂਟ ਤੋਂ ਖਰੀਦਿਆ ਗਿਆ ਹੈ। ਇਸ ਸੌਦੇ ਨੂੰ ਅੰਤਿਮ ਰੂਪ ਦੇਣ ਵਿੱਚ ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪਾਵਰਕੌਮ ਦੇ ਸੀਐਮਡੀ ਬਲਦੇਵ ਸਿੰਘ ਸਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ