Thursday, November 21, 2024

Chandigarh

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੈਮੀਨਾਰ

February 08, 2024 01:51 PM
SehajTimes

ਮੋਹਾਲੀ : ਸੀਨੀਅਰ ਕਪਤਾਨ ਪੁਲਿਸ ਡਾ. ਸੰਦੀਪ ਗਰਗ, ਐਸ.ਪੀ. (ਟਰੈਫਿਕ) ਐੱਚ.ਐੱਸ.ਮਾਨ, ਡੀ.ਐਸ. ਪੀ. (ਟ੍ਰੈਫਿਕ) ਸ. ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ. ਆਈ. ਜਨਕ ਰਾਜ ਵੱਲੋਂ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ (ਮਿਤੀ 15/01/24 ਤੋਂ 14/02/24 ਤੱਕ) ਦੇ ਸਬੰਧ ਵਿੱਚ ਸਰਵਹਿਤਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-71 ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਅਤੇ ਸੋਹਾਣਾ ਵਿਖੇ ਆਟੋ ਡਰਾਇਵਰਾਂ ਅਤੇ ਜੇ.ਸੀ.ਬੀ ਡਰਾਇਵਰਾਂ ਨਾਲ ਸੈਮੀਨਾਰ ਲਾਇਆ ਗਿਆ।ਇਸ ਦੌਰਾਨ ਧੁੰਦਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਡਰਾਇਵਰੀ ਖ਼ਾਸ ਧਿਆਨ ਰੱਖਦੇ ਹੋਏ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਵਾਹਨਾਂ 'ਤੇ ਰਿਫਲੈਕਟਰ ਟੇਪ ਲਾਈ ਗਈ।

ਇਸ ਮੌਕੇ ਅਣਪਛਾਤੇ ਵਹੀਕਲ ਨਾਲ ਐਕਸੀਡੈੰਟ ਹੋਣ 'ਤੇ ਮੁਆਵਜ਼ਾ ਲੈਣ ਸਬੰਧੀ, ਟਰੈਫਿਕ ਨਿਯਮਾਂ ਬਾਰੇ, ਲੇਨ ਡਰਾਇਵਿੰਗ ਬਾਰੇ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ, ਵਾਤਾਵਰਣ ਦੀ ਸੁਰੱਖਿਅਤ ਬਾਰੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਨਾਲ ਵਾਹਨਾਂ 'ਤੇ ਹਾਈ ਸਿਕਿਉਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਦੇ ਚਾਲਕਾਂ ਵੱਲੋਂ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ 'ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ , ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਮੋਟਰਸਾਇਕਲ 'ਤੇ ਪਟਾਕੇ ਨਾ ਮਾਰਨ ਅਤੇ ਨਾ ਮੌਡਿਫਾਈ ਕਰਾਨ ਦੀ ਅਪੀਲ ਕੀਤੀ ਗਈ। ਨਾਲ ਹੀ ਸਾਰੇ ਟਰੈਫਿਕ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਬਾਰੇ ਅਪੀਲ ਕੀਤੀ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਸੈਮੀਨਾਰਜ਼ ਦੌਰਾਨ ਪੁਲਿਸ ਤੋਂ ਮਦਦ ਲੈਣ ਲਈ ਹੈਲਪਲਾਈਨ ਨੰਬਰ 112 ਅਤੇ 181 'ਤੇ ਕਾਲ ਕਰਨ ਬਾਰੇ ਤੇ ਸਾਈਬਰ ਕ੍ਰਾਈਮ ਸਬੰਧੀ 1930 'ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ।

Have something to say? Post your comment

 

More in Chandigarh

ਪੰਜਾਬੀਓ ਚੋਣਾਂ ਦੀ ਫਿਰ ਕਰ ਲਓ ਤਿਆਰੀ ! 

ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਡਾ. ਬਲਜੀਤ ਕੌਰ ਨੂੰ ਬਾਲ ਵਿਆਹ ਦੀ ਸੂਚਨਾ ਮਿਲਦੇ ਹੀ ਹੋਈ ਤੁਰੰਤ ਕਾਰਵਾਈ, ਅਧਿਕਾਰੀਆਂ ਨੇ ਮੌਕੇ ਤੇ ਜਾ ਕੇ ਬਾਲ ਵਿਆਹ ਰੁਕਵਾਇਆ

ਮੁੱਖ ਮੰਤਰੀ ਵੱਲੋਂ ਸੂਬੇ ਦੇ ਵਿਕਾਸ ਅਤੇ ਕਲਿਆਣਕਾਰੀ ਕਾਰਜਾਂ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦਾ ਸੱਦਾ

ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ 63 ਫ਼ੀਸਦੀ ਵੋਟਿੰਗ : ਸਿਬਿਨ ਸੀ

ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾ

ਪੀ.ਐਸ.ਡੀ.ਐਮ. ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨਾਲ ਸਮਝੌਤਾ ਸਹੀਬੱਧ