Thursday, April 10, 2025

National

ਸ਼੍ਰੀਨਗਰ ‘ਚ ਹੋਏ ਹਮਲੇ ‘ਚ 2 ਪੰਜਾਬੀ ਮੁੰਡਿਆਂ ਦੀ ਹੋਈ ਮੌਤ

February 08, 2024 02:47 PM
SehajTimes

ਸ਼੍ਰੀਨਗਰ : ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿੱਚ ਦੇਰ ਸ਼ਾਮ ਅੱਤਵਾਦੀਆਂ ਵੱਲੋਂ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੱਤਾ ਗਿਆ, ਜਿਸ ਦੌਰਾਨ ਖੱਬਾ ਕਦਲ ਇਲਾਕੇ ਵਿੱਚ ਦੋ ਲੋਕਾਂ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ। ਜਿਸ ਵਿੱਚ ਇੱਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਅਤੇ ਦੂਸਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਿਸ ਨੂੰ ਸ਼੍ਰੀਨਗਰ ਦੇ ਇੱਕ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਤੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ਜਾਣਕਾਰੀ ਮੁਤਾਬਿਕ ਗੋਲੀ ਲੱਗਣ ਕਰਕੇ ਜਿੰਨਾ ਵਿਅਕਤੀਆਂ ਦੀ ਮੌਤ ਹੋਈ ਹੈ ਇਹ ਦੋਵੇਂ ਦੋਸਤ ਸੀ ,ਉਨਾਂ ਦੀ ਪਹਿਚਾਣ ਅੰਮ੍ਰਿਤ ਪਾਲ ਸਿੰਘ ਅਤੇ ਰੋਹਿਤ ਮਸੀਹ ਵਜੋਂ ਹੋਈ ਹੈ। ਇਹ ਦੋਵੇਂ ਮ੍ਰਿਤਕ ਨੌਜਵਾਨ ਜਿਲਾ ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਹਨ। ਜਿਨਾਂ ਦੀ ਮੌਤ ਦੀ ਖਬਰ ਪਿੰਡ ਪਹੁੰਚਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਰ ਦੇਰ ਰਾਤ ਜਦੋ ਅਜਨਾਲ਼ਾ ਠਾਣੇ ਦੇ ਐਸ ਐਚ ਓ ਹਰਜਿੰਦਰ ਸਿੰਘ ਖਹਿਰਾ ਮ੍ਰਿਤਕ ਅਮ੍ਰਿਤਪਾਲ ਅਤੇ ਰੋਹਿਤ ਦੇ ਘਰ ਪਹੰਚੇ ਜਿਥੇ ਓਹਨਾ ਨਾਲ ਹੋਈ ਘਟਨਾ ਦੀ ਅਤੇ ਮੌਤ ਦੀ ਖਬਰ ਪਰਿਵਾਰ ਨੂੰ ਦੱਸੀ, ਪਰਿਵਾਰ ਨੂੰ ਆਪਣੇ ਬੱਚਿਆਂ ਦੀ ਮੌਤ ਦੀ ਖਬਰ ਮਿਲਦੇ ਪੂਰਾ ਪਰਿਵਾਰ ਵਿਚ ਗਮਗੀਨ ਮਾਹੌਲ ਬਣ ਗਿਆ ਦੋਨਾਂ ਦੇ ਪਰਿਵਾਰਾ ਦਾ ਰੋ ਰਹੀ ਕੇ ਬੁਰਾ ਹਾਲ ਸੀ।

Have something to say? Post your comment

 

More in National

LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾ

ਹਰਿਦੁਆਰ 'ਚ ਗੂੰਜੇ ਜੋ "ਬੋਲੇ ਸੋ ਨਿਰਭੈ, ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ ਦੇ ਜੈਕਾਰੇ

ਐਚਬੀਸੀਐਚ ਐਂਡ ਆਰਸੀ ਪੰਜਾਬ ਅਤੇ ਆਈਆਈਟੀ ਮੰਡੀ ਵਿਚਕਾਰ ਅਕਾਦਮਿਕ ਅਤੇ ਖੋਜ ਲਈ ਸਮਜੋਤਾ 

PM ਮੋਦੀ ਨੇ ਗੁਜਰਾਤ ਵਿਖੇ ਜਾਨਵਰਾਂ ਨਾਲ ਬਿਤਾਇਆ ਸਮਾਂ

NHAI ਨੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਨੂੰ ਜੋੜਨ ਵਾਲੇ 4-ਲੇਨ ਪ੍ਰਾਜੈਕਟ ‘ਤੇ ਲਾਈ ਰੋਕ

ਮਹਾਂਕੁੰਭ ‘ਚ ਮਚੀ ਭਗਦੜ ਸਥਿਤੀ ਬਾਰੇ PM ਮੋਦੀ ਨੇ CM ਯੋਗੀ ਨਾਲ ਕੀਤੀ ਗੱਲਬਾਤ

‘IPhone ਤੇ Indroid ‘ਤੇ ਵੱਖਰੇ-ਵੱਖਰੇ ਕਿਰਾਏ ‘ਤੇ Ola-Uber ਨੂੰ ਕੇਂਦਰ ਨੇ ਭੇਜਿਆ ਨੋਟਿਸ

ਮਾਨਸਾ ਜ਼ਿਲ੍ਹੇ ਦਾ ਅਗਨੀਵੀਰ ਲਵਪ੍ਰੀਤ ਸਿੰਘ ਜੰਮੂ-ਕਸ਼ਮੀਰ ‘ਚ ਸ਼ਹੀਦ

ਕਾਮੇਡੀਅਨ ਕਪਿਲ ਸ਼ਰਮਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Income Tax ਫਾਈਲ ਕਰਨ ਦੀ ਤਰੀਕ 15 ਜਨਵਰੀ ਤੱਕ ਵਧੀ