ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਬਹੁਤ ਹੀ ਸਖ਼ਤ ਲਹਿਜੇ ਵਿੱਚ ਕਿਹਾ ਹੈ ਕਿ ਜੇਕਰ ਕੋਈ, ਕੇਂਦਰ ਸਰਕਾਰ, ਰਾਜ ਸਰਕਾਰ ਜਾਂ ਸਥਾਨਕ ਪ੍ਰਸ਼ਾਸਨ ਜਾਂ ਫਿਰ ਕੋਈ ਅਧਿਕਾਰੀ ਆਕਸੀਜਨ ਦੀ ਰੁਕਾਵਟ ਪੈਦਾ ਕਰਦਾ ਹੈ ਤਾਂ ਉਸ ਨੂੰ ਫ਼ਾਂਸੀ ਦੇ ਲਟਕਾ ਦਿੱਤਾ ਜਾਵੇਗਾ।
ਇਕ ਖ਼ਬਰ ਏਜੰਸੀ ਦੀ ਸੂਚਨਾ ਅਨੁਸਾਰ ਦਿੱਲੀ ਹਾਈਕੋਰਟ ਦਾ ਇਹ ਫ਼ੈਸਲਾ ਦਿੱਲੀ ਵਿਚ ਆਕਸੀਜਨ ਦੀ ਕਮੀ ਹੋਣ ਦੀਆਂ ਖ਼ਬਰਾਂ ਫ਼ੈਲਣ ਤੋਂ ਬਾਅਦ ਸਾਹਮਣੇ ਆਇਆ ਹੈ। ਦਿੱਲੀ ਹਾਈਕੋਰਟ ਦੇ ਜਸਟਿਸ ਵਿਪਿਨ ਸਾਂਘੀ ਅਤੇ ਰੇਖਾ ਪੱਲੀ ’ਤੇ ਅਧਾਰਿਤ ਬੈਂਚ ਨੇ ਇਕ ਹਸਪਤਾਲ ਦੀ ਅਰਜ਼ੀ ’ਤੇ ਸੁਣਵਾਈ ਦੌਰਾਨ ਆਪਣੀ ਸਖ਼ਤੀ ਜ਼ਾਹਿਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਇਕ ਹਸਪਤਾਲ ਨੇ ਕਰੋਨਾ ਦੇ ਮਰੀਜ਼ਾਂ ਲਈ ਆਕਸੀਨ ਦੀ ਕਮੀ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਸੀ।
ਹਾਈ ਕੋਰਟ ਦੇ ਉਕਤ ਬੈਂਚ ਨੇ ਬਹੁਤ ਹੀ ਸਖ਼ਤ ਲਹਿਜੇ ਵਿੱਚ ਆਖਿਆ ਕਿ ਜੇਕਰ ਆਕਸੀਜਨ ਦੀ ਸਪਲਾਈ ਵਿੱਚ ਰੁਕਾਵਟ ਹੋਣ ਦੀ ਕੋਈ ਖ਼ਬਰ ਸਾਹਮਣੇ ਆਈ ਤਾਂ ਉਹ ਜ਼ੰੁਮੇਵਾਰਾਂ ਨੂੰ ਫ਼ਾਹੇ ਟੰਗ ਦੇਣਗੇ। ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਬੈਂਚ ਨੇ ਇਥੋਂ ਤੱਕ ਵੀ ਕਿਹਾ ਹੈ ਕਿ ਦਿੱਲੀ ਸਰਕਾਰ ਜਾਂ ਸਥਾਨਕ ਪ੍ਰਸ਼ਾਸਨ ਅਜਿਹੇ ਅਫ਼ਸਰਾਂ ਦੀ ਜਾਣਕਾਰੀ ਦੇਵੇ ਤਾਂ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।