ਮਾਲੇਰਕੋਟਲਾ : ਭਾਰਤੀ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀ.ਵੀ.ਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ " ਚੋਣਾਂ ਦਾ ਪਰਵ, ਦੇਸ਼ ਦਾ ਗੋਰਵ" ਜਾਗੂਗਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਗਈ ਹੈ। ਇਸ ਗੱਲ ਦੀ ਜਾਣਕਾਰੀ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ ਦਫ਼ਤਰ ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਜਾਗਰੂਕਤਾ ਵੈਨ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਅਤੇ ਵਿਧਾਨ ਸਭਾ ਹਲਕਾ-106 –ਅਮਰਗੜ੍ਹ ਹਲਕਿਆਂ ਵਿੱਚ 13 ਫਰਵਰੀ ਤੱਕ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ, ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਸਬੰਧੀ ਆਡਿਓ ਵੀਡਿਓ ਸੰਦੇਸ ਰਾਹੀ ਜਾਗਰੂਕ ਕਰੇਗੀ। ਇਸ ਮੌਕੇ ਸਵੀਪ ਨੋਡਲ ਅਫ਼ਸਰ 105- ਮਾਲੇਰਕੋਟਲਾ ਕਮ ਖੇਤੀਬਾੜੀ ਵਿਕਾਸ ਅਫ਼ਸਰ ਡਾ. ਕੁਲਵੀਰ ਸਿੰਘ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ।