Monday, March 31, 2025
BREAKING NEWS
ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀਮਾਂ ਚਰਨ ਕੌਰ ਨੇ ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਪਾਈ ਭਾਵੁਕ ਪੋਸਟਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ, ਸ਼ੀਹਾਂ ਦੌਦ ਬੱਚਾ ਅਗਵਾ ਕੇਸ 24 ਘੰਟਿਆਂ 'ਚ ਹੀ ਸੁਲਝਾਇਆਲੰਡਨ ‘ਚ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ‘ਤੇ ਹਮਲੇ ਦੀ ਕੋਸ਼ਿਸ਼ਹੜਤਾਲ ‘ਤੇ ਗਏ ਮਾਲ ਅਧਿਕਾਰੀਆਂ ਨੂੰ ਮਾਨ ਸਰਕਾਰ ਦੀ ਚਿਤਾਵਨੀਤਹਿਸੀਲਦਾਰਾਂ ਦੀ ਹੜਤਾਲ ਵਿਚਾਲੇ CM ਮਾਨ ਪਹੁੰਚਣਗੇ ਖਰੜ ਤਹਿਸੀਲਹਰਪਾਲ ਸਿੰਘ ਚੀਮਾ ਵੱਲੋਂ ਨਸ਼ਾ ਤਸਕਰਾਂ ਨੂੰ ਆਖਰੀ ਚੇਤਾਵਨੀ: ਨਸ਼ਾ ਤਸਕਰੀ ਛੱਡ ਦਿਓ ਜਾਂ ਪੰਜਾਬ ਛੱਡੋਐਨ.ਓ.ਸੀ. ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਆਖ਼ਰੀ ਤਰੀਕ 31 ਅਗਸਤ ਤੱਕ ਵਧਾਈਟਰੰਪ ਦੇ ਨਵੇਂ ਗੋਲਡ ਕਾਰਡ ਸਕੀਮ ’ਚ 50 ਲੱਖ ਡਾਲਰ ਦੀ ਮਿਲੇਗੀ ਅਮਰੀਕੀ ਨਾਗਰਿਕਤਾ AAP ਨੇ ਲੁਧਿਆਣਾ ਪੱਛਮੀ ਉਪ ਚੋਣ ਲਈ MP ਸੰਜੀਵ ਅਰੋੜਾ ਨੂੰ ਐਲਾਨਿਆ ਉਮੀਦਵਾਰ

Social

ਮਾਸਟਰ ਸੰਜੀਵ ਧਰਮਾਣੀ ਨੇ ਸਕੂਲ ਵਿੱਚ ਫਲਦਾਰ ਪੌਦਾ ਲਗਾ ਕੇ ਮਨਾਇਆ 44 ਵਾਂ ਜਨਮ - ਦਿਨ

February 09, 2024 11:41 AM
ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ,  ਸੈਂਟਰ - ਢੇਰ , ਸਿੱਖਿਆ ਬਲਾਕ - ਸ਼੍ਰੀ ਅਨੰਦਪੁਰ ਸਾਹਿਬ  , ਜ਼ਿਲ੍ਹਾ ਰੂਪਨਗਰ ( ਪੰਜਾਬ ) ਦੇ ਮਿਹਨਤੀ , ਵਾਤਾਵਰਨ ਪ੍ਰੇਮੀ , ਪੰਛੀ ਪ੍ਰੇਮੀ , ਪੁਸਤਕ ਪ੍ਰੇਮੀ , ਸਮਾਜ ਸੇਵੀ , ਧਾਰਮਿਕ ਪ੍ਰਵਿਰਤੀ ਦੇ ਮਾਲਕ , ਪ੍ਰਸਿੱਧ ਲੇਖਕ ਅਤੇ ਵਿਦਿਆਰਥੀਆਂ ਦੇ ਹਰਮਨ ਪਿਆਰੇ ਅਧਿਆਪਕ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਨੇ ਆਪਣਾ 44ਵਾਂ ਜਨਮ ਦਿਨ ਸਕੂਲ ਵਿੱਚ ਫਲਦਾਰ ਪੌਦਾ ਲਗਾ ਕੇ ਮਨਾਇਆ। ਉਹਨਾਂ ਨੇ ਬੱਚਿਆਂ ਨੂੰ ਆਪਣੇ ਜਨਮਦਿਨ , ਦਿਨਾਂ - ਤਿਉਹਾਰਾਂ , ਵੱਖ - ਵੱਖ ਖੁਸ਼ੀਆਂ ਆਦਿ ਮੌਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਅਤੇ ਨਵੀਂ ਪੀੜੀ ਦੇ ਸੁਨਹਿਰੇ ਭਵਿੱਖ ਦੇ ਲਈ ਪੁਰਾਤਨ , ਸੱਭਿਆਚਾਰਕ ਅਤੇ ਫਲਦਾਰ ਪੌਦੇ ਲਗਾਉਣ ਦੀ ਅਪੀਲ ਕੀਤੀ ਤਾਂ ਜੋ ਸਾਡਾ ਵਾਤਾਵਰਨ ਗੰਧਲਾ ਹੋਣ ਤੋਂ ਬਚਿਆ ਰਹੇ। ਇਸ ਮੌਕੇ ਉਹਨਾਂ ਨੇ ਚਾੱਕਲੇਟ , ਟਾਫੀਆਂ ਆਦਿ ਨੰਨੇ ਮੁੰਨੇ ਪਿਆਰੇ ਵਿਦਿਆਰਥੀਆਂ ਨੂੰ ਵੰਡੀਆਂ। ਵਿਦਿਆਰਥੀਆਂ ਨੇ ਆਪਣੇ ਹਰਮਨ ਪਿਆਰੇ ਅਧਿਆਪਕ ਨੂੰ ਜਨਮ ਦਿਨ ਮੌਕੇ ਪੈਨ ਆਦਿ ਤੋਹਫੇ ਵਜੋਂ ਦਿੱਤੇ। ਇਸ ਮੌਕੇ ਮਾਸਟਰ ਸੰਜੀਵ ਧਰਮਾਣੀ ਨੇ ਕਿਹਾ ਕਿ ਸਾਨੂੰ ਆਪਣਾ ਜਨਮਦਿਨ ਪੰਛੀਆਂ ਦੀ ਸੇਵਾ ਕਰਕੇ , ਪੌਦੇ ਲਗਾ ਕੇ , ਕਿਸੇ ਲੋੜਵੰਦ ਵਿਦਿਆਰਥੀ ਜਾਂ ਸਮਾਜ ਦੇ ਕਿਸੇ ਲੋੜਵੰਦ ਵਿਅਕਤੀ ਦੀ ਮਦਦ ਕਰਕੇ ਮਨਾਉਣਾ ਚਾਹੀਦਾ ਹੈ ਤਾਂ ਜੋ ਸਾਡਾ ਵਾਤਾਵਰਨ ਤੇ ਸਾਡਾ ਸਮਾਜ ਹੋਰ ਵੀ ਵਧੀਆ , ਚੰਗਾ ਤੇ ਖੁਸ਼ਨੁਮਾ ਬਣ ਸਕੇ। ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ।
 
 
 

Have something to say? Post your comment