Thursday, September 19, 2024

Malwa

ਜੋਗਾ ਸਕੂਲ 'ਚ ਆਟੋ ਮੋਬਾਇਲ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ

February 09, 2024 11:52 AM
Harjit Joga

ਜੋਗਾ : ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਆਟੋ ਮੋਬਾਇਲ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ ਗਈਆਂ। ਆਟੋ ਮੋਬਾਇਲ ਇੰਸਟਰੱਕਟਰ ਗੁਰਵੀਰ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਭਾਰਤ ਸਰਕਾਰ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮ ਵਰਕ ਤਹਿਤ ਵਿਦਿਆਰਥੀਆਂ ਨੂੰ ਆਟੋ ਮੋਬਾਇਲ ਵਿਸ਼ੇ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਇਹਨਾਂ ਵਿਦਿਆਰਥੀਆਂ ਨੂੰ ਆਟੋ ਮੋਬਾਇਲ ਵਿਸ਼ੇ ਨਾਲ ਸਬੰਧਤ ਸਾਜੋ–ਸਮਾਨ ਦੀਆਂ ਕਿੱਟਾਂ ਵੰਡਣ ਦੀ ਰਸਮ ਸਕੂਲ ਮੈਨੇਜਮੈਂਟ ਕਮੇਟੀ ਦੀ ਚੇਅਰਪਰਸਨ ਦਲਜੀਤ ਕੌਰ ਅਤੇ ਸਕੂਲ ਮੁਖੀ ਪਰਵਿੰਦਰ ਸਿੰਘ ਵੱਲੋਂ ਸਾਂਝੇ ਤੌਰ 'ਤੇ ਨਿਭਾਈ ਗਈ। ਉਹਨਾਂ ਨੇ ਵਿਦਿਆਰਥੀਆਂ ਨੂੰ ਆਟੋ ਮੋਬਾਇਲ ਦੇ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੰਦਿਆਂ ਆਪਣਾ ਕੰਮ ਲਗਨ ਤੇ ਮਿਹਨਤ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕਾ ਹੇਮਾ ਗੁਪਤਾ, ਰਾਜਕਮਲ, ਸ਼ਰਨਜੀਤ ਕੌਰ ਜੋਗਾ, ਵੀਰਪਾਲ ਕੌਰ, ਰਜਿੰਦਰ ਕੌਰ, ਸਰੋਜ ਰਾਣੀ, ਮਨਦੀਪ ਕੌਰ, ਪੂਜਾ ਮੰਗਲਾ, ਪੂਜਾ ਰਾਣੀ, ਹਰਜਿੰਦਰ ਕੌਰ, ਹਰਦੀਪ ਸਿੰਘ, ਹਰਪਾਲ ਸਿੰਘ, ਸੁਰਿੰਦਰ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ