ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਵੱਲੋਂ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਗਿਆ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ- ਕਿ ਅਬਦਾਲੀ ਦੀਆਂ ਫ਼ੌਜਾਂ ਨਾਲ਼ ਲੋਹਾ ਲੈਂਦੇ ਹੋਏ ਅੱਜ ਦੇ ਦਿਨ ਸੰਗਰੂਰ ਦੇ ਪਿੰਡ ਕੁੱਪ ਰੋਹੀੜਾ ਵਿਖੇ ਸ਼ਹੀਦੀਆਂ ਪਾਉਣ ਵਾਲੇ ਵੱਡੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹਾ
ਸ.ਸੁਖਬੀਰ ਸਿੰਘ ਬਾਦਲ ਨੇ ਵੀ ਘੱਲੂਘਾਰੇ ਦੇ ਸ਼ਹੀਦਾਂ ਨੂੰ ਪ੍ਰਣਾਮ ਕਰਦਿਆਂ ਲਿਖਿਆ ਸਿੰਘ-ਸਿੰਘਣੀਆਂ ਦੀ ਵੀਰਤਾ ਤੇ ਚੜ੍ਹਦੀ ਕਲਾ ਦੀ ਲਾਮਿਸਾਲ ਸ਼ਹਾਦਤ ਦਾ ਪੰਨਾ ਹੈ ਵੱਡਾ ਘੱਲੂਘਾਰਾ। ਕੁੱਪ ਰਹੀੜਾ ਵਿਖੇ ਸ਼ਹੀਦ ਹੋਏ ਅਨੇਕਾਂ ਸਿੰਘ ਸਿੰਘਣੀਆਂ ਦੀਆਂ ਸ਼ਹਾਦਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਵੱਡਿਆਂ ਦੀਆਂ ਬੇਮਿਸਾਲ ਕੁਰਬਾਨੀਆਂ ਤੋਂ ਸਦਾ ਜਾਣੂ ਕਰਵਾਉਂਦੀ ਰਹੇਗੀ। ਵੱਡੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਨੂੰ ਕੋਟਿ ਕੋਟਿ ਨਮਨ।
ਹਰਸਿਮਰਤ ਕੌਰ ਬਾਦਲ ਨੇ ਵੀ ਟਵੀਟ ਕਰਦਿਆਂ ਲਿਖਇਆ ਕਿ ਸੰਗਰੂਰ ਦੇ ਪਿੰਡ ਕੁੱਪ ਰਹੀੜਾ ਵਿਖੇ ਅਹਿਮਦ ਸ਼ਾਹ ਅਬਦਾਲੀ ਦੇ ਤਬਾਹਕੁੰਨ ਲਸ਼ਕਰ ਦਾ ਸਾਹਮਣਾ ਕਰਦੇ ਹੋਏ ਸ਼ਹੀਦੀਆਂ ਦੇਣ ਵਾਲੇ ਹਜ਼ਾਰਾਂ ਸਿੰਘ-ਸਿੰਘਣੀਆਂ ਨੂੰ ਸਨਿਮਰ ਸ਼ਰਧਾਂਜਲੀ। ਸਿੰਘਾਂ ਦੀ ਇਹ ਸ਼ਹੀਦੀਆਂ ਭਰੀ ਦਾਸਤਾਨ ਸਦਾ ਅਮਰ ਰਹੇਗੀ।