ਸੁਨਾਮ : ਭਾਜਪਾ ਮਹਿਲਾ ਮੋਰਚਾ ਦੀ ਸੂਬਾ ਕਮੇਟੀ ਮੈਂਬਰ ਅਤੇ ਸਾਬਕਾ ਕੌਂਸਲਰ ਮੋਨਿਕਾ ਗੋਇਲ ਅਤੇ ਧਰਮਗੜ੍ਹ ਮਹਿਲਾ ਮੋਰਚਾ ਦੀ ਪ੍ਰਧਾਨ ਰਛਪਾਲ ਕੌਰ ਦੀ ਅਗਵਾਈ ਹੇਠ ਨੀਸ਼ਾ ਰਾਣੀ ਸਮੇਤ ਹੋਰ ਮਹਿਲਾਵਾਂ ਭਾਜਪਾ ਵਿੱਚ ਸ਼ਾਮਲ ਹੋਈਆਂ।
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਮੁਕੱਦਮੇ ਵਾਪਸ ਲੈਣ ‘ਤੇ ਬਣੀ ਸਹਿਮਤੀ’ :CM ਮਾਨ
ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਕਮੇਟੀ ਮੈਂਬਰ ਮੋਨਿਕਾ ਗੋਇਲ , ਭਾਜਪਾ ਆਗੂ ਸ਼ੰਕਰ ਬਾਂਸਲ ਅਤੇ ਰਛਪਾਲ ਕੌਰ ਨੇ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਨਾਰੀ ਸ਼ਕਤੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਜਿਸ ਤੋਂ ਪ੍ਰਭਾਵਿਤ ਹੋਕੇ ਮਹਿਲਾਵਾਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਰਹੀਆਂ ਹਨ।
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ 2024 ਦੀ ਖਿੱਚੀ ਤਿਆਰੀ
ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕੋ ਇੱਕ ਅਜਿਹੀ ਪਾਰਟੀ ਹੈ ਜਿਹੜੀ ਔਰਤਾਂ ਦੇ ਹੱਕਾਂ ਲਈ ਬਰਾਬਰਤਾ ਅਤੇ ਅਧਿਕਾਰਾਂ ਦੀ ਗੱਲ ਕਰਦੀ ਹੈ ਚਾਹੇ ਪੰਚਾਇਤ , ਨਗਰ ਕੌਂਸਲ , ਬਲਾਕ ਸੰਮਤੀ , ਜ਼ਿਲ੍ਹਾ ਪ੍ਰੀਸ਼ਦ ਜਾਂ ਕੋਈ ਹੋਰ ਚੋਣਾਂ ਹੋਣ ਉਸ ਵਿੱਚ ਔਰਤਾਂ ਲਈ ਰਾਖਵਾਂਕਰਨ ਕਰਨਾ ਨਰਿੰਦਰ ਮੋਦੀ ਦੀ ਸੋਚ ਦਾ ਨਤੀਜਾ ਹੈ ਅੱਜ ਪੰਜਾਬ ਵਿੱਚ ਬੀਬਾ ਜੈਇੰਦਰ ਕੋਰ ਦੀ ਅਗਵਾਈ ਹੇਠਾਂ ਮਹਿਲਾ ਮੋਰਚਾ ਪਹਿਲਾਂ ਨਾਲੋਂ ਮਜ਼ਬੂਤ ਹੋ ਰਿਹਾ ਹੈ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਦੀਆਂ ਮਹਿਲਾਵਾਂ ਭਾਜਪਾ ਵਿੱਚ ਸ਼ਾਮਲ ਹੋਣਾ ਪਸੰਦ ਕਰਦੀਆਂ ਹਨ।
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਵੱਡੇ ਘੱਲੂਘਾਰੇ ਤੇ CM ਭਗਵੰਤ ਮਾਨ ਸਣੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਨੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ
ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸਤਾ ਹਥਿਆਉਣ ਲਈ ਝੂਠ ਬੋਲਕੇ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਜਦਕਿ ਭਾਜਪਾ ਨੇ ਜੋ ਕਿਹਾ ਉਹ ਕਰਕੇ ਦਿਖਾਇਆ। ਇਸ ਮੌਕੇ ਭਾਜਪਾ ਦੀ ਜ਼ਿਲ੍ਹਾ ਉਪ ਪ੍ਰਧਾਨ ਸੁਮਨ ਸਿੰਗਲਾ ਅਤੇ ਆਫਿਸ ਇੰਚਾਰਜ ਭਾਵਨਾ ਹਾਜ਼ਰ ਸਨ।
ਲਿੰਕ ਨੂੰ ਕਲਿਕ ਕਰੋ ਅਤੇ ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਬਾਰੇ ਜਾਗਰੂਕ ਕੀਤਾ ਗਿਆ :ਹਰਜੋਤ ਸਿੰਘ ਬੈਂਸ