ਖਾਲੜਾ : ਸ੍ਰੀ ਅਸ਼ਵਨੀ ਕਪੂਰ ਆਈ.ਪੀ.ਐਸ/ਐਸ.ਐਸ.ਪੀ ਤਰਨ ਤਾਰਨ ਜੀ ਵੱਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸ੍ਰੀ ਅਜੇ ਰਾਜ ਸਿੰਘ ਪੀ.ਪੀ.ਐਸ ਐਸ.ਪੀ ਇੰਨਵੈਸਟੀਗੇਸ਼ਨ ਤਰਨ ਤਾਰਨ ਜੀ ਦੀ ਨਿਗਰਾਨੀ ਹੇਠ ਸ੍ਰੀ ਅਰੁਣ ਸ਼ਰਮਾਂ ਡੀ.ਐਸ.ਪੀ ਡੀ ਤਰਨ ਤਾਰਨ ਜੀ ਦੀਆਂ ਹਦਾਇਤਾਂ ਅਨੁਸਾਰ ਇੰਚਾਰਜ ਸੀ.ਆਈ.ਏ ਸਟਾਫ ਤਰਨ ਤਾਰਨ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਵੱਖ ਵੱਖ ਟੀਮਾਂ ਤਿਆਰ ਕਰਕੇ ਭੇਜੀਆਂ ਗਈਆਂ ।ਜਿਸ ਤਹਿਤ ਏ.ਐਸ.ਆਈ ਮਨਜਿੰਦਰ ਸਿੰਘ ਸੀ.ਆਈ.ਏ ਸਟਾਫ ਤਰਨ ਤਾਰਨ ਸਮੇਤ ਪੁਲਿਸ ਪਾਰਟੀ ਗਸਤ ਵਾ ਤਲਾਸ ਭੈੜੇ ਪੁਰਸ਼ਾ ਦੇ ਸਬੰਧ ਵਿੱਚ ਸੀ.ਆਈ.ਏ ਤਰਨ ਤਾਰਨ (ਕੈਂਪ ਸੇਰੋਂ) ਤੋਂ ਤਰਨ ਤਾਰਨ ਸ਼ਹਿਰ ਤੋਂ ਹੁੰਦੇ ਹੋਏ ਝਬਾਲ,ਸਰਾਏ ਅਮਨਾਤ ਖਾਂ ਆਦਿ ਨੂੰ ਜਾ ਰਹੇ ਸੀ ।ਜਦ ਪੁਲਿਸ ਪਾਰਟੀ ਟੀ-ਪੁਆਇੰਟ ਚੀਮਾ ਬਾਹੱਦ ਰਕਬਾ ਗੰਡੀਵਿੰਡ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਬਲਜਿੰਦਰ ਸਿੰਘ ਉਰਫ ਬਿੱਲਾ ਪੁੱਤਰ ਕੁਲਵੰਤ ਸਿੰਘ ਵਾਸੀ ਨੌਸ਼ਿਹਰਾ ਢਾਲਾ ਅਤੇ ਯਾਦਵਿੰਦਰ ਸਿੰਘ ਉਰਫ ਯਾਦੂ ਪੁੱਤਰ ਗੁਰਮੀਤ ਸਿੰਘ ਵਾਸੀ ਨੌਸ਼ਿਹਰਾ ਢਾਲਾ ਜੋ ਕਿ ਪਾਕਿਸਤਾਨੀ ਸਮੱਗਲਰਾਂ ਨਾਲ ਮਿਲ ਕਿ ਪਾਕਿਸਤਾਨ ਤੋਂ ਨਜਾਇਜ ਹਥਿਆਰ ਮੰਗਵਾਉਂਦੇ ਹਨ। ਜੋ ਕਿ ਅੱਜ ਵੀ ਆਪਣੇ ਪਿੰਡ ਨੌਸ਼ਿਹਰਾ ਢਾਲਾ ਤੋਂ ਹਥਿਆਰ ਸਪਲਾਈ ਕਰਨ ਲਈ ਆ ਰਹੇ ਹਨ।ਜਿਸ ਪਰ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ਵੱਲੋਂ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 3 ਨਜਾਇਜ ਪਿਸਟਲ ਗਲੌਕ ਸਮੇਤ 9 ਰੌਂਦ ਜਿੰਦਾ 9 mm, ਇੱਕ ਮੋਟਰਸਾਈਕਲ ਬ੍ਰਾਮਦ ਕੀਤਾ। ਜਿਸ ਪਰ ਮੁਕੱਦਮਾ ਨੰਬਰ 10 ਮਿਤੀ 9.2.24 ਜੁਰਮ 25 (6)(7)(8),54,59-ਅਸਲਾ ਐਕਟ 10,11,12 ਏਅਰ ਕਰਾਫਟ ਐਕਟ ਥਾਣਾ ਸਰਾਏ ਅਮਾਨਤ ਖਾਂ ਦਰਜ ਰਜਿਸ਼ਟਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੋਸ਼ੀਆਂ ਨੇ ਆਪਣੀ ਪੁੱਛਗਿੱਛ ਵਿੱਚ ਦੱਸਿਆ ਕਿ ਉਹ ਨਜਾਇਜ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਂਹੀ ਮੰਗਵਾਉਂਦੇ ਹਨ। ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ।