Friday, September 20, 2024

Malwa

ਲਲਿਤ ਬਹਿਲ ਦੇ ਅਕਾਲ ਚਲਾਣੇ ਉਪਰ ਅਫ਼ਸੋਸ ਪ੍ਰਗਟਾਇਆ

April 24, 2021 07:00 PM
SehajTimes

ਪੰਜਾਬੀ ਜਗਤ ਨਾਲ਼ ਸੰਬੰਧਤ ਪ੍ਰਸਿੱਧ ਥੀਏਟਰ ਅਤੇ ਸਿਨੇਮਾ ਸ਼ਖ਼ਸੀਅਤ ਸ੍ਰੀ ਲਲਿਤ ਬਹਿਲ ਦੇ ਅਕਾਲ ਚਲਾਣੇ ਉਪਰ ਪੰਜਾਬੀ ਯੂਨੀਵਰਸਿਟੀ ਵਿਚਲੇ ਕਲਾ ਨਾਲ਼ ਸੰਬੰਧਤ ਵਿਭਾਗਾਂ ਵਲੋਂ ਗਹਿਰਾ ਦੁਖ ਪ੍ਰਗਟਾਇਆ ਗਿਆ। ਜ਼ਿਕਰਯੋਗ ਹੈ ਕਿ ਸ੍ਰੀ ਬਹਿਲ ਅਦਾਕਾਰ, ਨਿਰਦੇਸ਼ਕ, ਪ੍ਰੋਡਿਊਸਰ ਅਤੇ ਲੇਖਕ ਵਜੋਂ ਕਲਾ ਦੀ ਦੁਨੀਆਂ ਵਿੱਚ ਕਾਰਜਸ਼ੀਲ ਸਨ। ਡੀਨ ਆਰਟਸ ਫੈਕਲਟੀ ਡਾ. ਯਸ਼ਪਾਲ ਸ਼ਰਮਾ ਅਤੇ ਮੁਖੀ, ਥੀਏਟਰ ਵਿਭਾਗ ਡਾ. ਜਸਪਾਲ ਦਿਓਲ ਵਲੋਂ ਇਸ ਸੰਬੰਧੀ ਸ਼ੋਕ ਪ੍ਰਗਟਾਉਂਦਿਆਂ ਕਿਹਾ ਗਿਆ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ਼ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੱਸਿਆ ਕਿ ਉਹ ਜਦੋਂ ਵੀ ਪਟਿਆਲੇ ਆਉਂਦੇ ਸਨ ਤਾਂ ਪੰਜਾਬੀ ਯੂਨੀਵਰਸਿਟੀ ਵਿਖੇ ਕਲਾ ਨਾਲ਼ ਜੁੜੇ ਵਿਦਿਆਰਥੀਆਂ ਨਾਲ਼ ਆਪਣੇ ਖੇਤਰ ਦਾ ਵਡਮੁੱਲਾ ਗਿਆਨ ਅਤੇ ਅਨੁਭਵ ਸਾਂਝਾ ਕਰਦੇ ਸਨ। ਉਨ੍ਹਾਂ ਦੱਸਿਆ ਕਿ ਸ੍ਰੀ ਬਹਿਲ ਅਦਾਕਾਰੀ ਅਤੇ ਨਿਰਦੇਸ਼ਨ ਦੇ ਖੇਤਰ ਵਿਚ ਮਹੀਨ ਸਮਝ ਰੱਖਣ ਵਾਲੀ ਅਹਿਮ ਸ਼ਖ਼ਸੀਅਤ ਸਨ। ਜ਼ਿਕਰਯੋਗ ਹੈ ਕਿ ਮਰਹੂਮ ਸ੍ਰੀ ਲਲਿਤ ਬਹਿਲ ਦੇ ਹਮਸਫ਼ਰ ਡਾ. ਨਵਨਿੰਦਰ ਬਹਿਲ, ਵੀ ਪ੍ਰਸਿੱਧ ਥੀਏਟਰ ਸ਼ਖ਼ਸੀਅਤ ਹਨ ਜੋ ਕਿ ਪੰਜਾਬੀ ਯੂਨੀਵਰਸਿਟੀ ਦੇ ਥੀਏਟਰ ਅਤੇ ਟੈਲੀਵਿਜ਼ਨ ਵਿਭਾਗ ਤੋਂ ਪ੍ਰੋਫ਼ੈਸਰ ਅਤੇ ਮੁਖੀ ਵਜੋਂ ਸੇਵਾ ਮੁਕਤ ਹੋਏ ਹਨ। ਇਸ ਸੰਬੰਧੀ ਸ਼ੋਕ ਪ੍ਰਗਟਾਉਣ ਵਾਲਿਆਂ ਵਿਚ ਡਾ. ਨਮਰਤਾ ਸ਼ਰਮਾ, ਡਾ. ਸੁਨੀਤਾ ਧੀਰ, ਡਾ. ਗੁਰਚਰਨ , ਡਾ. ਨਿਵੇਦਿਤਾ, ਡਾ. ਅਲੰਕਾਰ ਸਿੰਘ, ਡਾ. ਇੰਦਰਾ ਬਾਲੀ, ਡਾ. ਲੱਖਾ ਲਹਿਰੀ, ਦਲਜੀਤ ਡਾਲੀ ਆਦਿ ਸ਼ਾਮਿਲ ਸਨ।

 

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਕੋਵਿਡ-19 ਤੋਂ ਬਚਾਅ ਲਈ ਪਟਿਆਲਾ ਜ਼ਿਲ੍ਹੇ 'ਚ ਸਥਾਪਤ ਕੀਤੀਆਂ ਆਰਜ਼ੀ ਮੰਡੀਆਂ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਚ ਹੋਈਆਂ ਸਹਾਈ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਗੀਤਕਾਰ ਗਿੱਲ ਸੁਰਜੀਤ ਨਹੀਂ ਰਹੇ

ਲਿੰਕ ਨੂੰ ਕਲਿਕ ਕਰੋ ਤੇ ਖ਼ਬਰ ਪੜ੍ਹੋ : ਵਿਧਾਇਕਾਂ ਤੋਂ ਲੈ ਕੇ ਅਧਿਆਪਕਾਂ ਦਾ ਵੀ ਬਣਿਆ ਸਰਕਾਰੀ ਸਕੂਲਾਂ 'ਚ ਵਿਸ਼ਵਾਸ਼

Have something to say? Post your comment

 

More in Malwa

ਅਗਾਮੀ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਹੁਣ ਤੋਂ ਹੀ ਅਰੰਭੀਆਂ ਜਾਣ-ਡਾ. ਸੋਨਾ ਥਿੰਦ

ਪਾਵਰਕੌਮ ਬਿਜਲੀ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ: ਐਕਸੀਅਨ ਗੁਪਤਾ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ,ਸਾਫ ਸਫਾਈ ਆਦਿ ਦਾ ਲਿਆ ਜਾਇਜਾ

ਡਿਪਟੀ ਕਮਿਸ਼ਨਰ ਨੇ ਮਾਲ ਅਫ਼ਸਰਾਂ ਦੀ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

ਮਾਲੇਰਕੋਟਲਾ ਪੁਲਿਸ ਦੇ ਥਾਣਾ ਸ਼ਹਿਰੀ 1 ਦੀ ਲੋਕਾਂ ਨੇ ਰੱਜ ਕੇ ਕੀਤੀ ਸਲਾਘਾ

ਬਿਸ਼ਨਪੁਰਾ ਧਰਨੇ 'ਚ ਚੌਥੇ ਦਿਨ ਆਇਆ ਮੋੜਾ 

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਦੋ ਮਨਰੇਗਾ ਕਾਮਿਆਂ ਦਾ ਤੀਜੇ ਦਿਨ ਵੀ ਨਾ ਹੋਇਆ ਸਸਕਾਰ 

ਨੰਬਰਦਾਰਾਂ ਨੇ ਸਰਕਾਰ ਪ੍ਰਤੀ ਜਤਾਈ ਨਰਾਜ਼ਗੀ 

ਆਲਮੀ ਪੱਧਰ ਤੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਜ਼ਰੂਰੀ : ਡਾਕਟਰ ਫੂਲ